19 ਜੂਨ ਨੂੰ ਹੋਵੇਗੀ ਲੁਧਿਆਣਾ ਪੱਛਮੀ ਜਿਮਨੀ ਚੋਣ
ਚੰਡੀਗੜ੍ਹ 25 ਮਈ। ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੀਆਂ ਵੱਖ-ਵੱਖ ਜਿਮਨੀ ਚੋਣਾਂ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜਿਸ ਤਹਿਤ ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਵੀ ਹੋਵੇਗੀ। ਤੁਹਾਨੂੰ ਦੱਸ ਦਈਏ ਕਿ ਜਿਮਨੀ ਚੋਣਾਂ ਨੂੰ ਲੈ ਕੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜੇ ਆਉਣਗੇ। ਉਧਰ ਸਿਆਸੀ ਧਿਰਾਂ ਵੱਲੋਂ ਲੁਧਿਆਣਾ ਪੱਛਮੀ ਜਿਮਨੀ ਚੋਣ ਨੂੰ ਲੈ ਕੇ ਪੂਰਾ ਜ਼ੋਰ ਲਾਇਆ ਜਾ ਰਿਹਾ ਹੈ। ਹੁਣ ਤੱਕ ਆਮ ਆਦਮੀ ਪਾਰਟੀ ਵੱਲੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਦੋਂ ਕਿ ਅਕਾਲੀ ਦਲ ਵੱਲੋਂ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਤੇ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਭਾਜਪਾ ਵੱਲੋਂ ਹਲੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਸ਼ਡਿਊਲ ਅਨੁਸਾਰ 26 ਮਈ ਨੂੰ ਨੋਟੀਫਿਕੇਸ਼ਨ ਜਾਰੀ ਹੋਵੇਗਾ ਤੇ ਉਸ ਦਿਨ ਤੋਂ ਹੀ ਨਾਮਜਦਗੀਆਂ ਭਰੀਆਂ ਜਾਣਗੀਆਂ 2 ਜੂਨ ਨਾਮਜਦਗੀ ਭਰਨ ਦੀ ਆਖਰੀ ਮਿਤੀ ਹੋਵੇਗੀ। 3 ਜੂਨ ਨੂੰ ਕਾਗਜ਼ਾਂ ਦੀ ਪੜਤਾਲ ਤੇ 5 ਜੂਨ ਨੂੰ ਕਾਗਜ਼ ਵਾਪਸ ਲਏ ਜਾ ਸਕਦੇ ਹੋਣਗੇ 19 ਜੂਨ ਨੂੰ ਵੋਟਾਂ ਪੈਣਗੀਆਂ ਤੇ 23 ਜੂਨ ਨੂੰ ਨਤੀਜੇ ਐਲਾਨੇ ਜਾਣਗੇ।



