ਬਾਣੀਆ ਭਾਈਚਾਰਾ ਪੰਜਾਬ ਦੇ ਵਿਕਾਸ ਦਾ ਥੰਮ੍ਹ: ਕੇਜਰੀਵਾਲ ਅਤੇ ਮਾਨ ਵੱਲੋਂ ਮਹਾਰਾਜਾ ਅਗਰਸੇਨ ਨੂੰ ਸ਼ਰਧਾਂਜਲੀ ਭੇਟ

App ਸਰਕਾਰ ਸੁਰੱਖਿਆ, ਮਾਣ-ਸਤਿਕਾਰ ਅਤੇ ਕਾਰੋਬਾਰ ਨਾਲ ਜੁੜੇ ਮੁੱਦਿਆਂ ਦੇ ਹੱਲ ਲਈ District ਪੱਧਰ ’ਤੇ ਵਪਾਰੀ ਬੋਰਡ ਗਠਿਤ ਕੀਤੇ ਜਾਣਗੇ: Arvind kejriwal

ਅਗਰਵਾਲ ਸਮਾਜ ਦੀ ਸੇਵਾ, ਵਪਾਰ ਅਤੇ ਧਾਰਮਿਕ ਭਾਵਨਾ ਪੰਜਾਬ ਦੇ ਭਵਿੱਖ ਲਈ ਬਹੁਤ ਮਹੱਤਵਪੂਰਨ: ਭਗਵੰਤ ਸਿੰਘ ਮਾਨ

ਨਾਭਾ (ਪਟਿਆਲਾ), 25 ਮਈ-
Punjab ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ cm ਅਰਵਿੰਦ ਕੇਜਰੀਵਾਲ ਨੇ ਅੱਜ ਮਹਾਰਾਜਾ ਅਗਰਸੇਨ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇੱਥੇ ਕਰਵਾਏ ਗਏ ਇਕ ਸਮਾਗਮ ਵਿੱਚ maharaja agrasen ਜੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਇੱਕ ਮਹਾਨ ਸ਼ਾਸਕ ਦੱਸਿਆ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਮਾਜਿਕ ਸਦਭਾਵਨਾ ਅਤੇ ਏਕਤਾ ਦੀਆਂ ਤੰਦਾਂ ਦੀ ਮਜ਼ਬੂਤੀ ਜ਼ਰੀਏ ਸਭਨਾਂ ਦੀ ਭਲਾਈ ਦਾ ਸੰਦੇਸ਼ ਦਿੱਤਾ। ਲੋਕਾਂ ਨੂੰ maharaja agrasen ਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਮਹਾਨ ਸ਼ਾਸਕ ਦੀਆਂ ਸਿੱਖਿਆਵਾਂ ‘ਤੇ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। bhagwant singh mann ਨੇ ਲੋਕਾਂ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉੱਠ ਕੇ ਇਸ ਸ਼ੁਭ ਦਿਨ ਨੂੰ ਮਨਾਉਣ ਦੀ ਅਪੀਲ ਕੀਤੀ।


cm mann ਨੇ ਲੋਕਾਂ ਨੂੰ maharaja agrasenਦੀ ਵਿਚਾਰਧਾਰਾ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ, ਜਿਨ੍ਹਾਂ ਨੇ ਆਪਣੇ ਸ਼ਾਸਨ ਦੌਰਾਨ ਸਦਭਾਵਨਾ ਅਤੇ ਏਕਤਾ ਰਾਹੀਂ ਭਲਾਈ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਗਰਵਾਲ ਭਾਈਚਾਰੇ ਨੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ ਅਤੇ ਉਮੀਦ ਹੈ ਕਿ ਇਹ ਭਾਈਚਾਰਾ ਭਵਿੱਖ ਵਿੱਚ ਵੀ ਵਿਕਾਸ ਪ੍ਰਕਿਰਿਆ ਵਿੱਚ ਹੋਰ ਸਰਗਰਮੀ ਨਾਲ ਹਿੱਸਾ ਲਵੇਗਾ। bhagwant singh mann ਨੇ ਕਿਹਾ ਕਿ maharaja agrasenਨੂੰ ਸੱਚੀ ਸ਼ਰਧਾਂਜਲੀ ਉਨ੍ਹਾਂ ਦੀਆਂ ਸਿੱਖਿਆਵਾਂ ਦੇ ਪਾਲਣ ਨਾਲ ਹੋਵੇਗੀ, ਜੋ ਮੌਜੂਦਾ ਹਾਲਾਤ ਵਿੱਚ ਵੀ ਢੁਕਵੀਂ ਹੈ।
maharaja agrasen ਜੀ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ app ਦੇ ਕੌਮੀ ਕਨਵੀਨਰ ਨੇ ਉਨ੍ਹਾਂ ਨੂੰ ਅਹਿੰਸਾ ਅਤੇ ਸ਼ਾਂਤੀ ਦਾ ਦੂਤ ਦੱਸਿਆ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਨਾਭਾ ਵਿੱਚ maharaja agrasenਦਰਬਾਰ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਦਰਬਾਰ ਦੀ ਉਸਾਰੀ ਅਗਰਵਾਲ ਭਾਈਚਾਰੇ ਵੱਲੋਂ ਕੀਤੀ ਜਾ ਰਹੀ ਹੈ ਅਤੇ ਇਸ ਦਰਬਾਰ ਦੀ ਉਸਾਰੀ ‘ਤੇ ਲਗਭਗ 5 ਕਰੋੜ ਰੁਪਏ ਖਰਚ ਕੀਤੇ ਜਾਣਗੇ।
Dehli ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਮਹਾਨ ਅਤੇ ਦੂਰਦਰਸ਼ੀ ਸ਼ਾਸਕ ਸਨ ਜਿਨ੍ਹਾਂ ਨੇ ਆਪਣੇ ਰਾਜ ਦੌਰਾਨ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਰੋਜ਼ੀ-ਰੋਟੀ ਦੇ ਵਸੀਲੇ ਪ੍ਰਦਾਨ ਕਰਨ ਲਈ ਵਿਲੱਖਣ ਵਿਵਸਥਾ ਦੀ ਸ਼ੁਰੂਆਤ ਕੀਤੀ। ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦਾ ਸ਼ਾਸਨ ਇਸ ਸਿਧਾਂਤ ‘ਤੇ ਅਧਾਰਤ ਸੀ ਕਿ ਕੋਈ ਵੀ ਭੁੱਖਾ ਨਹੀਂ ਸੌਣਾ ਚਾਹੀਦਾ, ਕੋਈ ਵੀ ਬੇਘਰ ਅਤੇ ਬੇਰੁਜ਼ਗਾਰ ਨਹੀਂ ਰਹਿਣਾ ਚਾਹੀਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮਹਾਰਾਜਾ ਅਗਰਸੇਨ ਜੀ ਦੇ ਰਾਜ ਵਿੱਚ ਅਮੀਰ ਅਤੇ ਗਰੀਬ ਵਿੱਚ ਕੋਈ ਫਰਕ ਨਹੀਂ ਸੀ, ਜਿੱਥੇ ਹਰ ਕਿਸੇ ਨੂੰ ਬਰਾਬਰ ਸਮਝਿਆ ਜਾਂਦਾ ਸੀ ਅਤੇ ਰਾਜ ਦਾ ਧੁਰਾ ਸਮਾਜਵਾਦ ਸੀ।
ਦਿੱਲੀ ਦੇ ਸਾਬਕਾ chief minister ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ Punjab Government ਵੱਲੋਂ ਵੱਡੇ ਨਿਵੇਸ਼ ਲਈ ਅਹਿਮ ਫੈਸਲੇ ਲਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਦਾ ਉਦੇਸ਼ ਸੂਬੇ ਦੇ ਉਦਯੋਗ ਨੂੰ ਹੁਲਾਰਾ ਦੇਣਾ ਅਤੇ ਅਜਿਹਾ ਮਾਹੌਲ ਸਿਰਜਣਾ ਹੈ ਜਿੱਥੇ ਉਹ ਆਪਣਾ ਕਾਰੋਬਾਰ ਵਧਾ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ ਆਰਥਿਕ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਸਿਖਰ ‘ਤੇ ਲੈ ਜਾਵੇਗਾ ਜਿਸ ਨਾਲ ਵਿਕਾਸ ਦੇ ਨਵੇਂ ਅਤੇ ਬੇਮਿਸਾਲ ਯੁੱਗ ਦੀ ਸ਼ੁਰੂਆਤ ਹੋਵੇਗੀ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ Punjab ਵਿੱਚ ਵਣਜ ਨੂੰ ਹੁਲਾਰਾ ਦੇਣ ਲਈ ਰਾਜ ਅਤੇ ਜ਼ਿਲ੍ਹਾ ਪੱਧਰ ‘ਤੇ ਵਪਾਰੀਆਂ ਦੇ ਬੋਰਡ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਇਹ ਬੋਰਡ ਹਰ ਤਰ੍ਹਾਂ ਨਾਲ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਕਰਨਗੇ ਤਾਂ ਜੋ ਉਨ੍ਹਾਂ ਨੂੰ ਰਾਜ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ ਕਿ ਵਪਾਰੀ ਬਿਨਾਂ ਕਿਸੇ ਵਿਘਨ ਦੇ ਆਪਣਾ ਕਾਰੋਬਾਰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰ ਸਕਣ।
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਤੇ ਖੁਸ਼ਹਾਲੀ ਵਿੱਚ ਮੁੱਖ ਭੂਮਿਕਾ ਨਿਭਾਉਣ ਲਈ ਅਗਰਵਾਲ ਭਾਈਚਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਨੂੰ ਸੂਬੇ ਦੇ ਲੋਕਾਂ ਨੇ ਭਾਰੀ ਬਹੁਮਤ ਦਿੱਤਾ ਹੈ ਅਤੇ ਅਸੀਂ ਪਿਛਲੀਆਂ ਸਰਕਾਰਾਂ ਦੁਆਰਾ ਹਰ ਖੇਤਰ ਵਿੱਚ ਕੀਤੀਆਂ ਗੜਬੜੀਆਂ ਨੂੰ ਠੀਕ ਕਰ ਰਹੇ ਹਾਂ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪ੍ਰਤੀ ਵਿਅਕਤੀ ਆਮਦਨ ਵਿੱਚ ਪਹਿਲੇ ਸਥਾਨ ‘ਤੇ ਰਹਿਣ ਵਾਲਾ ਸੂਬਾ ਅੱਜ ਪਿਛਲੀਆਂ ਸੂਬਾ ਸਰਕਾਰਾਂ ਦੀਆਂ ਪਿਛਾਂਹਖਿੱਚੂ ਨੀਤੀਆਂ ਕਰਕੇ 17ਵੇਂ ਸਥਾਨ ‘ਤੇ ਖਿਸਕ ਗਿਆ ਹੈ।

CATEGORIES
Share This

COMMENTS

Wordpress (0)
Disqus ( )
Translate