Nasha mukti yatra ਤਹਿਤ ਪਿੰਡ ਸਮਾਘ, ਮਨੀਆਂਵਾਲਾ ਅਤੇ ਸੁਖਨਾ ਅਬਲੂ ਵਿਖੇ ਜਾਗਰੂਕਤਾ ਸਮਾਗਮ
Awareness program at village Samagh, Maniyanwala and Sukhna Abloo under Nasha mukti yatra

ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ punjab ਨੂੰ ਮੁੜ ਸਿਹਤਮੰਦ Rangla punjab ਬਣਾਇਆ ਜਾਵੇਗਾ- ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ
ਗਿੱਦੜਬਾਹਾ 25 ਮਈ :
cm punjab bhagwant mann ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘Nasha mukti yatra’ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਨਾਲ ਸਬੰਧਤ ਹਲਕਿਆਂ ਦੇ ਵਿਧਾਇਕਾਂ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਰੋਜ਼ਾਨਾ ਨਸ਼ਾ ਮੁਕਤੀ ਯਾਤਰਾਵਾਂ ਅਤੇ ਜਾਗਰੂਕਤਾ ਸਭਾਵਾਂ ਦਾ ਆਯੋਜਨ ਕਰਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਰੋਕਥਾਮ ਲਈ ਪ੍ਰਣ ਵੀ ਕਰਵਾਇਆ ਜਾ ਰਿਹਾ ਹੈ।
ਨਸ਼ਾ ਮੁਕਤੀ ਯਾਤਰਾਵਾਂ ਦੀ ਲੜੀ ਵਿੱਚ sri muktsar sahib ਹਲਕੇ ਦੇ ਵਿਧਾਇਕ hardeep singh dimi dhillon ਵੱਲੋਂ ਹਲਕੇ ਦੇ ਪਿੰਡ ਸਮਾਘ, ਮਨੀਆਂਵਾਲਾ ਅਤੇ ਸੁਖਨਾ ਅਬਲੂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮਾਂ ਦੌਰਾਨ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਹੈ। ਉਨ੍ਹਾਂ ਕਿਹਾ ਕਿ punjab ਸਰਕਾਰ ਵੱਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਜੜ੍ਹੋਂ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਅਜਿਹਾ ਮਾੜਾ ਕੰਮ ਕਰਨ ਦੀ ਹਿੰਮਤ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ,ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, youth club ਤੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੀਤੇ ਜਾ ਰਹੇ ਜਾਗਰੂਕਤਾ ਸਮਾਗਮਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਨਸ਼ਾ ਮੁਕਤੀ ਯਾਤਰਾਵਾਂ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਇਆ ਜਾਵੇ ਅਤੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਛੱਡਣ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।
ਉਨ੍ਹਾਂ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਨ੍ਹਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੋਰਚੇ ਦੇ ਹਲਕਾ giddarbaha ਦੇ ਕੋਆਰਡੀਨੇਟਰ ਮਾਧੋ ਦਾਸ ਸਿੰਘ ਖ਼ਾਲਸਾ, ਵਿਲੇਜ ਡਿਫੈਂਸ ਕਮੇਟੀਆਂ ਮੰਗੇ ਮੈਂਬਰ, ਪੰਚਾਇਤਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।


