ਵਿਧਾਇਕ labh singh ਉਗੋਕੇ ਵੱਲੋਂ ‘Nasha mukti yatra’ ਤਹਿਤ ਹਲਕਾ ਭਦੌੜ ਦੇ ਪਿੰਡਾਂ ‘ਚ ਮੀਟਿੰਗਾਂ

*ਵਿਧਾਇਕ ਭਦੌੜ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਤਾਜੋਕੇ, ਧੌਲਾ ਅਤੇ ਦਰਾਕਾ ਵਿੱਚ ਕੀਤਾ ਸਮਾਗਮਾਂ ਨੂੰ ਸੰਬੋਧਨ
ਭਦੌੜ 25 ਮਈ
ਪੰਜਾਬ ਦੇ ਮੁੱਖ ਮੰਤਰੀ bhagwant mann ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿਮ ਤਹਿਤ ਹਲਕਾ ਵਿਧਾਇਕ ਭਦੌੜ labh singh ਉਗੋਕੇ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਲਗਾਤਾਰ nasha mukti yatra ਕੀਤੀਆਂ ਜਾ ਰਹੀਆਂ ਹਨ ਅਤੇ ਜਾਗਰੂਕਤਾ ਸਭਾਵਾਂ ਕਰਕੇ ਲੋਕਾਂ ਨੂੰ ਨਸ਼ਿਆਂ ਖਿਲਾਫ਼ ਪ੍ਰੇਰਿਤ ਕੀਤਾ ਜਾ ਰਿਹਾ ਹੈ। ਵਿਧਾਇਕ ਉਗੋਕੇ ਨੇ ਨਸ਼ਾ ਮੁਕਤੀ ਯਾਤਰਾ ਤਹਿਤ ਪਿਛਲੇ ਦਿਨੀ ਪਿੰਡ ਘੁੰਨਸ ਅਤੇ ਖੁੱਡੀ ਖੁਰਦ ਵਿੱਚ ਸਮਾਗਮਾਂ ਨੂੰ ਸੰਬੋਧਨ ਕੀਤਾ।

ਇਸੇ ਲੜੀ ਤਹਿਤ ਹਲਕਾ ਵਿਧਾਇਕ ਨੇ ਪਿੰਡ ਤਾਜੋਕੇ, ਧੌਲਾ ਅਤੇ ਦਰਾਕਾ ਵਿਖੇ ਨਸ਼ਿਆਂ ਖਿਲਾਫ ਭਰਵੇਂ ਇਕੱਠਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ punjab ਵਿੱਚ ਨਸ਼ਾ ਤਸਕਰਾਂ ਦਾ ਸਫਾਇਆ ਕਰਨ ਦੀ ਵਚਨਬੱਧਤਾ ਦੇ ਤਹਿਤ ਕਾਲੀ ਕਮਾਈ ਨਾਲ ਬਣਾਈਆਂ ਪ੍ਰਾਪਰਟੀ ਨੂੰ ਰੋਜ਼ਾਨਾ ਦੇ ਆਧਾਰ ‘ਤੇ buldojar ਨਾਲ ਢਾਹਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਦੇ ਸਾਰਥਕ ਯਤਨਾਂ ਨਾਲ ਆਮ ਨਾਗਰਿਕ ਵੱਡੀ ਰਾਹਤ ਮਹਿਸੂਸ ਕਰ ਰਹੇ ਹਨ ਅਤੇ ਇਸ ਗੱਲੋਂ ਪੂਰੀ ਤਰ੍ਹਾਂ ਆਸਵੰਦ ਹਨ ਕਿ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਦਾ ਜਿਹੜਾ ਟੀਚਾ ਮਿਥਿਆ ਹੈ ਉਸ ਨੂੰ ਪੂਰਾ ਕਰਕੇ ਦਿਖਾਇਆ ਜਾਵੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਇਆ ਜਾਵੇ ਅਤੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਛੱਡਣ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ੳਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ।
ਉਹਨਾਂ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਤੋਂ ਆਪਣਾ ਇਲਾਜ ਕਰਵਾਉਣ। ਉਨ੍ਹਾਂ ਕਿਹਾ ਕਿ ਨਸ਼ੇ ਛੱਡਣ ਦੇ ਚਾਹਵਾਨ ਮਰੀਜਾਂ ਦਾ ਸਰਕਾਰ ਵੱਲੋਂ ਇਲਾਜ ਕਰਵਾਉਣ ਉਪਰੰਤ ਉਹਨਾਂ ਦੇ ਮੁੜ ਵਸੇਬੇ ਦੇ ਵੀ ਪ੍ਰਬੰਧ ਕੀਤੇ ਗਏ ਹਨ।


