
Punjab ਦੀ ਜਵਾਨੀ ਨੂੰ ਗਲਤ ਰਾਹ ‘ਤੇ ਲਿਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ : ਕੈਬਿਨੇਟ ਮੰਤਰੀ Laljeet singh bhullar

ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰਕੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ
ਪੱਟੀ, 25 ਮਈ (post mail ) ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਅਤੇ punjab ਦੀ ਜਵਾਨੀ ਨੂੰ ਗਲਤ ਰਾਹ ‘ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਨਸ਼ਿਆਂ ਦੇ ਸੌਦਾਗਰਾਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਗਈਆਂ ਜਾਇਦਾਦਾਂ ਨੂੰ ਅੱਜ patti ਸ਼ਹਿਰ ਵਿੱਚ ਢਾਹਿਆ ਗਿਆ ਹੈ ਅਤੇ ਆਗਾਹ ਵੀ ਇਹ ਕਾਰਵਾਈ ਨਿਰੰਤਰ ਜਾਰੀ ਰਹੇਗੀ ਤਾਂ ਜੋ ਮੁੜ ਤੋਂ ਕੋਈ ਵੀ punjab ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਵਿੱਚ ਨਾ ਫਸਾ ਸਕੇ।
ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ laljeet singh bhullar ਨੇ ਅਪਣੇ ਦੱਫਤਰ ਪੱਟੀ ਵਿਖੇ ਪੱਤਰਕਾਰਾਂ ਨਾਲ ਪ੍ਰੈਸ ਕਾਨਫਰੰਸ ਕਰਦੇ ਹੋਏ ਕੀਤਾ। ਕੈਬਨਿਟ ਮੰਤਰੀ ਭੁੱਲਰ ਨੇ ਕਿਹਾ ਕਿ punjab ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ punjab government ਵੱਲੋਂ ਨਸ਼ਾ ਤਸਕਰਾਂ ਉੱਪਰ ਮਿਸਾਲੀ ਕਾਰਵਾਈਆਂ ਕਰ ਕੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਸੂਬੇ ਨੂੰ ਮੁੜ ਹਸਦਾ-ਵਸਦਾ ਤੇ rangla punjab ਬਨਾਉਣ ਦੇ ਰਾਹ ਪਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਨਸ਼ਾ ਤਸਕਰ ਜਾਂ ਤਾਂ ਜੇਲ੍ਹਾਂ ਵਿੱਚ ਹਨ ਜਾਂ ਫਿਰ punjab ਛੱਡ ਕੇ ਭੱਜ ਚੁੱਕੇ ਹਨ। ਹੁਣ ਇਹ ਮੁਹਿੰਮ ਜ਼ਮੀਨੀ ਪੱਧਰ ਭਾਵ villagge ਅਤੇ ਵਾਰਡਾਂ ਵਿਚੋਂ ਚੱਲਣ ਲੱਗੀ ਹੈ, ਜਿਸ ਨੂੰ nahs mukti yatra ਦਾ ਨਾਮ ਦਿੱਤਾ ਗਿਆ ਹੈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਲੋਕ ਲਹਿਰ ਬਣ ਗਈ ਹੈ ਅਤੇ ਹੁਣ ਜਲਦੀ ਹੀ ਪੰਜਾਬ ਵਿਚੋਂ ਨਸ਼ਿਆਂ ਸਫਾਇਆ ਹੋਵੇਗਾ। ਉਹਨਾਂ ਦੱਸਿਆ ਕਿ ਲੋਕ ਪੰਜਾਬ ਸਰਕਾਰ ਦਾ ਨਸ਼ਾ ਵਿਰੋਧੀ ਮੁਹਿੰਮ ਵਿੱਚ ਬਿਨਾਂ ਕਿਸੇ ਦਬਾਅ ਤੋਂ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਇਆ ਸੀ ਅਤੇ ਨਸ਼ਿਆਂ ਦਾ ਵਪਾਰ ਅਕਾਲੀ ਸਰਕਾਰ ਮੌਕੇ ਵਧਿਆ ਸੀ ਉਨ੍ਹਾਂ ਕਿਹਾ ਕਿ akali ਆਗੂ ਹੁਣ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਚੁੱਕੇ ਹਨ ਉਹਨਾਂ ਕਿਹਾ ਕਿ ਅਕਾਲੀਆਂ ਨੇ ਨਸ਼ਾ ਤਸਕਰਾਂ ਪੈਦਾ ਕੀਤੇ ਅਤੇ ਕਾਂਗਰਸ ਨੇ ਤਸਕਰਾਂ ਨੂੰ ਪਨਾਹ ਦਿੱਤੀ। ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਬੰਧੀ ਪ੍ਰਸ਼ਾਸਨ ਤੇ police ਵਿਭਾਗ ਨੂੰ ਸਹਿਯੋਗ ਦੇਣ। ਉਹਨਾਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਸਰਪੰਚ, ਪੰਚਾਇਤ ਮੈਂਬਰ ਜਾਂ ਨੰਬਰਦਾਰ ਕਿਸੇ ਵੀ ਚਿੱਟੇ ਦੇ ਸਮੱਗਲਰ ਜਾਂ ਨਸ਼ੇੜੀ ਦੀ ਸਹਾਇਤਾ ਲਈ ਸਿਫਾਰਸ਼ ਕਰਕੇ ਜਾਂ ਸਾਥ ਦੇਵੇਗਾ ਤਾਂ ਉਸ ਵਿਰੁੱਧ ਵੀ ਸਖਤ ਕਾਰਵਾਈ ਹੋਵੇਗੀ ਕੈਬਿਨੇਟ ਮੰਤਰੀ ਨੇ ਨੌਜੁਆਨਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਉਹ ਖੇਡਾਂ ਦੇ ਮੈਦਾਨਾਂ ਨਾਲ ਜੁੜਨ ਅਤੇ ਪੰਜਾਬ ਸਰਕਾਰ ਮਾਣਯੋਗ ਮੁੱਖ ਮੰਤਰੀ bhagwant singh mann ਦੀ ਅਗਵਾਈ ਹੇਠ ਨੌਜੁਆਨਾਂ ਨੂੰ ਖੇਡ ਗਰਾਊਂਡਾਂ ਬਣਾਕੇ ਦੇਵੇਗੀ ਅਤੇ ਖੇਡਾਂ ਦਾ ਸਮਾਨ ਮੁਹੱਈਆ ਕਰਵਾਵੇਗੀ ਅਤੇ ਨਸ਼ਾ ਛੱਡਣ ਵਾਲੇ ਨੌਜੁਆਨਾਂ ਨੂੰ ‘ਨਸ਼ਾ ਛੁਡਾਊ’ ਕੇਂਦਰਾਂ ਵਿੱਚ ਭਰਤੀ ਕਰਕੇ ਉਹਨਾਂ ਦੀ ਮੱਦਦ ਕੀਤੀ ਜਾਵੇਗੀ।


