Thar ਵਾਲੀ ਬੀਬੀ ਚਿੱਟਾ ਕੋਈਨ ਵਿਜੀਲੈਂਸ ਵੱਲੋਂ ਕਾਬੂ

thar ਵਾਲੀ ਬੀਬੀ ਚਿੱਟਾ Queen ਨੂੰ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉਸ ਤੋਂ 17 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ ਪਰ ਬਾਅਦ ਵਿੱਚ ਉਸ ਦੀ ਜਮਾਨਤ ਹੋ ਗਈ ਸੀ। ਹੁਣ ਵਿਜੀਲੈਂਸ ਵੱਲੋਂ ਉਸਨੂੰ ਗ੍ਰਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਪਿਛਲੇ ਸਮੇਂ ਦੌਰਾਨ ਪੁਲਿਸ ਮੁਲਾਜ਼ਮ ਅਮਨਦੀਪ ਕੌਰ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਗਿਆ ਸੀ ਜਦੋਂ ਉਹ ਆਪਣੀ ਥਾਰ ਵਿੱਚ ਜਾ ਰਹੀ ਸੀ। ਉਸ ਕੋਲੋਂ ਥਾਰ ਵਿੱਚੋਂ 17 ਗ੍ਰਾਮ ਚਿੱਟਾ ਬਰਾਮਦ ਹੋਇਆ ਸੀ। ਅਮਨਦੀਪ ਕੌਰ ਇਸ ਕਾਰਨ ਚਰਚਾ ਵਿੱਚ ਆਈ ਸੀ। ਦੱਸ ਦਈਏ ਕਿ ਅਮਨਦੀਪ ਕੌਰ ਸੋਸ਼ਲ ਮੀਡੀਆ ਉੱਪਰ ਵੀ ਕਾਫੀ ਐਕਟਿਵ ਰਹਿੰਦੀ ਹੈ। ਬੀਤੇ ਦਿਨ ਹੀ ਅਮਨਦੀਪ ਕੌਰ ਨੇ ਇੱਕ ਇੰਟਰਵਿਊ ਦੌਰਾਨ ਵੀ ਸੁਰਖੀਆਂ ਬਟੋਰਨ ਦੀ ਕੋਸ਼ਿਸ਼ ਕੀਤੀ ਸੀ। ਪਰ ਵਿਜੀਲੈਂਸ ਵੱਲੋਂ ਲਗਾਤਾਰ ਉਸ ਉੱਪਰ ਨਜ਼ਰ ਰੱਖੀ ਜਾ ਰਹੀ ਸੀ। ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿੱਚ ਅਮਨਦੀਪ ਕੌਰ ਨੂੰ ਵਿਜੀਲੈਂਸ ਵੱਲੋਂ ਕਾਬੂ ਕੀਤਾ ਗਿਆ ਹੈ।

CATEGORIES
Share This

COMMENTS

Wordpress (0)
Disqus ( )
Translate