ਜਾਤੀ ਜਨਗਣਨਾ ਨਾਲ ਹਾਸ਼ੀਏ ‘ਤੇ ਧੱਕੇ ਲੋਕਾਂ ਨੂੰ ਮੁੱਖ ਧਾਰਾ ‘ਚ ਲਿਆਵਾਂਗੇ: PM ਮੋਦੀ

ਪੀਐਮ ਮੋਦੀ ਨੇ ਕਿਹਾ ਕਿ ਜਾਤੀ ਜਨਗਣਨਾ ਉਨ੍ਹਾਂ ਦੀ ਸਰਕਾਰ ਦੇ ਮਾਡਲ ਵੱਲ ਇੱਕ ਕਦਮ ਹੈ, ਜਿਸ ਦੇ ਤਹਿਤ ਉਹ ਹਰ ਖੇਤਰ ਵਿੱਚ ਹਾਸ਼ੀਏ 'ਤੇ ਧੱਕੇ ਅਤੇ ਪਛੜੇ ਲੋਕਾਂ ਨੂੰ ਵਿਕਾਸ ਦੀ ਮੁੱਖ ਧਾਰਾ ਵਿੱਚ ਲਿਆਉਣਗੇ

ਦਿੱਲੀ , 26 ਮਈ: PM Narinder modi ਨੇ ਦਿੱਲੀ ਵਿੱਚ ਭਾਜਪਾ-ਐਨਡੀਏ ਸ਼ਾਸਿਤ 19 ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਉਪ ਮੁੱਖ ਮੰਤਰੀਆਂ ਨਾਲ ਮੀਟਿੰਗ ਕੀਤੀ। ਇਸ ਵਿੱਚ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, BJP ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਵੀ ਮੌਜੂਦ ਸਨ।

PTI ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਮੀਟਿੰਗ ਵਿੱਚ ਪੀਐਮ ਮੋਦੀ ਨੇ ਕਿਹਾ ਕਿ ਜਾਤੀ ਜਨਗਣਨਾ ਉਨ੍ਹਾਂ ਦੀ ਸਰਕਾਰ ਦੇ ਮਾਡਲ ਵੱਲ ਇੱਕ ਕਦਮ ਹੈ, ਜਿਸ ਦੇ ਤਹਿਤ ਉਹ ਹਰ ਖੇਤਰ ਵਿੱਚ ਹਾਸ਼ੀਏ ‘ਤੇ ਧੱਕੇ ਅਤੇ ਪਛੜੇ ਲੋਕਾਂ ਨੂੰ ਵਿਕਾਸ ਦੀ ਮੁੱਖ ਧਾਰਾ ਵਿੱਚ ਲਿਆਉਣਗੇ।

PM ਨੇ ਇਹ ਵੀ ਕਿਹਾ ਕਿ ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਇਸ ਗੱਲ ਦੀ ਪੁਸ਼ਟੀ ਕਰਦੀ ਹੈ ਕਿ ਦੇਸ਼ ਨੇ ਸਵੈ-ਨਿਰਭਰਤਾ ਵੱਲ ਕਈ ਮੀਲ ਪੱਥਰ ਹਾਸਲ ਕੀਤੇ ਹਨ। ਸਵਦੇਸ਼ੀ ਰੱਖਿਆ ਤਕਨਾਲੋਜੀ ਨੇ ਪਾਕਿਸਤਾਨ ਦੇ ਡਰੋਨ ਅਤੇ ਮਿਜ਼ਾਈਲਾਂ ਨੂੰ ਸਟੀਕਤਾ ਨਾਲ ਡੇਗ ਦਿੱਤਾ।

ਪ੍ਰਧਾਨ ਮੰਤਰੀ ਮੋਦੀ ਨੇ ਭਾਜਪਾ-ਐਨਡੀਏ ਸ਼ਾਸਿਤ ਰਾਜ ਸਰਕਾਰਾਂ ਨੂੰ ਵੀ ਚੰਗਾ ਸ਼ਾਸਨ ਅਪਣਾਉਣ ਲਈ ਕਿਹਾ ਹੈ। ਕੇਂਦਰੀ ਮੰਤਰੀ ਨੱਡਾ ਨੇ ਕਿਹਾ ਕਿ ਮੀਟਿੰਗ ਵਿੱਚ ਆਪ੍ਰੇਸ਼ਨ ਸਿੰਦੂਰ ਅਤੇ ਜਨਗਣਨਾ ਸੰਬੰਧੀ ਪ੍ਰਸਤਾਵ ਪਾਸ ਕੀਤਾ ਗਿਆ। ਮੋਦੀ 3.0 ਦੇ ਇੱਕ ਸਾਲ ਦੇ ਪੂਰੇ ਹੋਣ, ਅੰਤਰਰਾਸ਼ਟਰੀ ਯੋਗ ਦਿਵਸ ਦੇ 10 ਸਾਲ ਪੂਰੇ ਹੋਣ ਅਤੇ ਦੇਸ਼ ਵਿੱਚ ਐਮਰਜੈਂਸੀ ਦੇ 50 ਸਾਲ ਪੂਰੇ ਹੋਣ ਵਰਗੇ ਪ੍ਰੋਗਰਾਮਾਂ ਦੀ ਰੂਪ-ਰੇਖਾ ‘ਤੇ ਵਿਚਾਰ ਕੀਤਾ ਗਿਆ।

CATEGORIES
TAGS
Share This

COMMENTS

Wordpress (0)
Disqus ( )
Translate