ਸਮਾਜਿਕ ਮੁਹਿੰਮ ਬਣੀ ਨਸ਼ਾ ਮੁਕਤੀ ਯਾਤਰਾ-ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਵਿਧਾਇਕ ਵੱਲੋਂ ਪਿੰਡ ਰੁਕਣ ਪੁਰਾ ਖੂਈ ਖੇੜਾ, ਵਰਿਆਮ ਖੇੜਾ ਅਤੇ ਸ਼ੇਰਗੜ੍ਹ ਵਿੱਚ ਹੋਈਆਂ ਗ੍ਰਾਮ ਸਭਾਵਾਂ
ਬੱਲੂਆਣਾ (ਫਾਜ਼ਿਲਕਾ) 27 ਮਈ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਅਭਿਆਨ ਦੇ ਤਹਿਤ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਇੱਕ ਵੱਡੀ ਸਮਾਜੀਕ ਮੁਹਿੰਮ ਬਣ ਗਈ ਹੈ। ਇਹ ਗੱਲ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰੁਕਣਪੁਰਾ ਖੁਈ ਖੇੜਾ, ਵਰਿਆਮ ਖੇੜਾ ਅਤੇ ਸ਼ੇਰਗੜ੍ਹ ਵਿੱਚ ਇਸ ਅਭਿਆਨ ਤਹਿਤ ਕੀਤੀਆਂ ਗਈਆਂ ਗ੍ਰਾਮ ਸਭਾਵਾਂ ਦੌਰਾਨ ਪਿੰਡਾਂ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਖੀ।
ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਇਸ ਕਾਰਜ ਵਿੱਚ ਲੋਕਾਂ ਤੋਂ ਵੱਡਾ ਸਹਿਯੋਗ ਮਿਲ ਰਿਹਾ ਹੈ। ਉਹਨਾਂ ਨੇ ਕਿਹਾ ਕਿ ਲੋਕ ਨਸ਼ਾ ਛੱਡਣ ਲਈ ਅੱਗੇ ਵੀ ਆ ਰਹੇ ਹਨ ਅਤੇ ਨਸ਼ਾ ਤਸਕਰਾਂ ਦੀ ਸੂਚਨਾ ਵੀ ਦੇ ਰਹੇ ਹਨ।
ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਾ ਕੇਵਲ ਨਸ਼ਾ ਤਸਕਰਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ ਸਗੋਂ ਸਾਡੇ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਲਈ ਖੇਡ ਸਹੂਲਤਾਂ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਹਲਕਾ ਬਲੂਆਣਾ ਦੇ 44 ਪਿੰਡਾਂ ਵਿੱਚ ਖੇਡ ਸਟੇਡੀਅਮ ਸਰਕਾਰ ਵੱਲੋਂ ਬਣਾਏ ਗਏ ਹਨ। ਸਾਡੇ ਨੌਜਵਾਨਾ ਵਿੱਚ ਜੋਸ਼ ਅਤੇ ਜਨੂਨ ਦੀ ਕੋਈ ਕਮੀ ਨਹੀਂ, ਜਰੂਰਤ ਹੈ ਉਸ ਨੂੰ ਸਹੀ ਦਿਸ਼ਾ ਦਿੱਤੀ ਜਾਵੇ। ਇਸ ਮੌਕੇ ਉਨਾਂ ਨੇ ਪਿੰਡ ਵਰਿਆਮ ਖੇੜਾ ਲਈ 60 ਲੱਖ ਰੁਪਏ ਦੀ ਗਰਾਂਟ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਇਸ ਤੋਂ ਬਿਨਾਂ ਇਸ ਪਿੰਡ ਦੇ ਦੋ ਸਕੂਲਾਂ ਵਿੱਚ ਕਿਚਨ ਸ਼ੈਡ ਬਣਾਉਣ ਲਈ ਵੀ 8 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਪਿੰਡ ਰੁਕਣਪੁਰਾ ਖੂਈ ਖੇੜਾ ਵਿੱਚ ਵੀ ਉਹਨਾਂ ਨੇ 60 ਲੱਖ ਰੁਪਏ ਦੀ ਗਰਾਂਟ ਵਿਕਾਸ ਕਾਰਜਾਂ ਲਈ ਦੇਣ ਦਾ ਐਲਾਨ ਕੀਤਾ। ਪਿੰਡ ਸ਼ੇਰਗੜ੍ਹ ਵਿੱਚ ਉਨਾਂ ਦੱਸਿਆ ਕਿ ਪਿੰਡ ਵਿੱਚ 30 ਲੱਖ ਰੁਪਏ ਨਾਲ ਪੱਕੇ ਖਾਲੇ ਬਣਾਏ ਜਾਣਗੇ ਜਦਕਿ ਪਿੰਡ ਦੇ ਵਿਕਾਸ ਕਾਰਜਾਂ ਲਈ ਵੀ 45 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਜਾਵੇਗੀ। ਇਸ ਮੌਕੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅੰਤਰਪ੍ਰੀਤ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਪੰਚ ਸਰਪੰਚ ਅਤੇ ਪਤਵੰਤੇ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate