Sidhu moose wala ਦੇ ਪਿਤਾ Balkor singh ਦਾ ਵੱਡਾ ਐਲਾਨ
ਮਾਨਸਾ , 28 ਮਈ
ਮਸ਼ਹੂਰ ਗਾਇਕ sidhu moose wala ਦੇ ਪਿਤਾ ਬਲਕੌਰ ਸਿੰਘ ਨੇ ਰਾਜਨੀਤੀ ਵਿੱਚ ਆਉਣ ਦਾ ਐਲਾਨ ਕੀਤਾ ਹੈ। ਮੰਗਲਵਾਰ ਨੂੰ ਮਾਨਸਾ ਵਿੱਚ ਕਾਂਗਰਸ ਦੀ ‘ਸੰਵਿਧਾਨ ਬਚਾਓ ਰੈਲੀ’ ਵਿੱਚ balkor singh ਨੇ ਕਿਹਾ ਕਿ ਉਹ ਆਪਣੇ ਪੁੱਤ ਨੂੰ ਇਨਸਾਫ਼ ਦਿਵਾਉਣ ਲਈ 2027 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ। ਉਨ੍ਹਾਂ ਨੇ ਮਾਨਸਾ ਵਿਧਾਨ ਸਭਾ ਸੀਟ ਤੋਂ ਆਪਣੀ ਕਿਸਮਤ ਅਜ਼ਮਾਉਣ ਦਾ ਵੀ ਐਲਾਨ ਕੀਤਾ ਹੈ।
ਦੱਸਣਯੋਗ ਹੈ ਕਿ 29 ਮਈ 2022 ਨੂੰ mansa ਵਿੱਚ ਸਿੱਧੂ ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਘਟਨਾ ਨੇ ਦੁਨੀਆ ਭਰ ਵਿੱਚ ਉਨ੍ਹਾਂ ਦੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਨੂੰ ਹੈਰਾਨ ਕਰ ਦਿੱਤਾ ਸੀ।
ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਲਕੌਰ ਸਿੰਘ ਦੇ ਉਨ੍ਹਾਂ ਦੀ ਮੌਜੂਦਗੀ ਵਿੱਚ ਚੋਣ ਲੜਨ ਦੇ ਐਲਾਨ ਦਾ ਸਵਾਗਤ ਕੀਤਾ। ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੇ ਕਤਲ ਲਈ ਇਨਸਾਫ਼ ਦੀ ਮੰਗ ਨੂੰ ਹੋਰ ਮਜ਼ਬੂਤ ਕਰਨ ਲਈ ਇਹ ਕਦਮ ਚੁੱਕ ਰਹੇ ਹਨ।
CATEGORIES ਪੰਜਾਬ


