ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਮੂੰਗੀ ਦੀ ਕਾਸਤ ਨਾ ਕਰਨ ਦੀ ਅਪੀਲ

ਫਾਜ਼ਿਲਕਾ 22 ਅਪ੍ਰੈਲ
ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਲ ਮੂੰਗੀ ਦੀ ਕਾਸ਼ਤ ਨਾ ਕਰਨ ਕਿਉਂਕਿ ਫਾਜਿ਼ਲਕਾ ਜਿ਼ਲ੍ਹੇ ਵਿਚ ਪੰਜਾਬ ਸਰਕਾਰ ਵੱਲੋਂ ਮੂੰਗੀ ਦੀ ਐਮਐਸਪੀ ਤੇ ਖਰੀਦ ਵੀ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੂੰਗੀ ਦੀ ਕਾਸਤ ਕਰਨ ਨਾਲ ਚਿੱਟੀ ਮੱਖੀ ਦਾ ਨਰਮੇ ਤੇ ਅਗੇਤਾ ਹਮਲਾ ਹੋ ਜਾਂਦਾ ਹੈ ਅਤੇ ਇਸ ਨਾਲ ਨਰਮੇ ਦੀ ਮੁੱਖ ਫਸਲ ਨੂੰ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਨਰਮੇ ਦੀ ਫਸਲ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਨਰਮੇ ਦੀ ਕਾਸਤ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਅਤੇ ਮੂੰਗੀ ਦੀ ਕਾਸਤ ਤੋਂ ਗੁਰੇਜ਼ ਕਰਨ।
ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਨਰਮੇ ਦੇ ਬੀਜ ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਸਬਸਿਡੀ ਵਾਲਾ ਬੀਜ ਲੈਣ ਲਈ ਜ਼ਿਲ੍ਹੇ ਦੇ ਕਿਸਾਨ ਖੇਤੀਬਾੜੀ ਵਿਭਾਗ ਦੇ ਪੋਰਟਲ https://agrimachinerypb.com/ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਤੋਂ ਬਿਨਾਂ ਵਿਭਾਗ ਵੱਲੋਂ ਕਿਸਾਨ ਮਿੱਤਰ ਵੀ ਰੱਖੇ ਗਏ ਹਨ ਜੋ ਕਿ ਨਰਮੇ ਦੀ ਕਾਸਤ ਸਬੰਧੀ ਕਿਸਾਨਾਂ ਨੂੰ ਹਰ ਪ੍ਰਕਾਰ ਦੀ ਜਾਣਕਾਰੀ ਮੁਹੱਈਆ ਕਰਵਾਉਣਗੇ।


