ਮਾਹਵਾਰੀ ਦੌਰਾਨ ਔਰਤਾਂ ਨੂੰ ਨਿੱਜੀ ਸਾਫ ਸਫਾਈ ਦਾ ਰੱਖਣਾ ਚਾਹੀਦਾ ਹੈ ਵਿਸੇਸ਼ ਧਿਆਨ-ਡਾ.ਪ੍ਰੇਮ ਕੁਮਾਰ
ਕਪੂਰਥਲਾ 29 ਮਈ। ਸਿਵਲ ਸਰਜਨ ਕਪੂਰਥਲਾ ਡਾ. ਰਜੀਵ ਪ੍ਰਾਸ਼ਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਢਿੱਲਵਾਂ ਅਧੀਨ ਵੱਖ-ਵੱਖ ਆਯੂਸ਼ਮਾਨ ਅਰੋਗਿਆ ਕੇਂਦਰ ਵਿੱਚ ਸੀ.ਐਚ.ਓ ਅਤੇ ਏ.ਐਨ.ਐਮ ਵੱਲੋਂ “ਮਾਹਵਾਰੀ ਦਿਵਸ” ਸਬੰਧੀ ਅਡੋਲੋਸੇਂਟ ਲੜਕੀਆਂ ਅਤੇ ਔਰਤਾਂ ਨੂੰ ਮਾਹਵਾਰੀ ਦੀ ਸਫਾਈ ਸਬੰਧੀ ਜਾਗਰੂਕ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੀਆਂ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਮਾਹਵਾਰੀ ਦੌਰਾਨ ਸਫਾਈ ਨੂੰ ਨਜ਼ਰਅੰਦਾਜ਼ ਕਰਨਾ ਮਹਿੰਗਾ ਪੈ ਸਕਦਾ ਹੈ, ਜਿਸ ਕਾਰਨ ਇਸ ਨਾਲ ਇਨਫੈਕਸ਼ਨ ਹੋ ਸਕਦੀ ਹੈ ਅਤੇ ਭਵਿੱਖ ਵਿੱਚ ਇਹ ਇਨਫੈਕਸ਼ਨ ਸਰਵਾਈਕਲ ਕੈਂਸਰ ਅਤੇ ਬਾਂਝਪਨ ਦਾ ਕਾਰਨ ਬਣ ਸਕਦੀ ਹੈ । ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਮਾਹਵਾਰੀ ਹਰ ਔਰਤ ਲਈ ਜ਼ਰੂਰੀ ਹੈ। ਜੇਕਰ ਕਿਸੇ ਨੂੰ ਇਸ ਨਾਲ ਕੋਈ ਸਮੱਸਿਆ ਹੈ ਤਾਂ ਉਸਨੂੰ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ। ਮਾਹਵਾਰੀ ਦੌਰਾਨ ਸਫ਼ਾਈ ਦਾ ਧਿਆਨ ਰੱਖਣਾ ਚਾਹੀਦਾ ਹੈ, ਰੋਜ਼ਾਨਾ ਨਹਾਉਣ ਚਾਹੀਦਾ ਹੈ ਅਤੇ ਜਿੰਨਾ ਹੋ ਸਕੇ ਸੈਨੇਟਰੀ ਨੈਪਕਿਨ ਦੀ ਵਰਤੋਂ ਕੀਤੀ ਜਾਵੇ ਜੇਕਰ ਇਹ ਉਪਲਬਧ ਨਹੀਂ ਹੈ, ਤਾਂ ਇੱਕ ਸਾਫ਼ ਕੱਪੜੇ ਦਾ ਪੈਡ ਵਰਤਿਆ ਜਾ ਸਕਦਾ ਹੈ। ਇਸ ਦੌਰਾਨ ਬੀ.ਈ.ਈ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਆਯੂਸ਼ਮਾਨ ਅਰੋਗਿਆ ਕੇਂਦਰ ਸੁਭਾਨਪੁਰ ਵਿੱਚ ਸੀ.ਐਚ.ਓ ਲਵਲੀਨ ਕੌਰ ਅਤੇ ਬਾਗੜੀਆਂ ਵਿੱਚ ਸੀ.ਐਚ.ਓ ਨਵਪ੍ਰੀਤ ਕੌਰ ਵੱਲੋਂ ਲੜਕੀਆਂ ਅਤੇ ਔਰਤਾਂ ਨੂੰ ਮਾਹਵਾਰੀ ਸਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਉਨ੍ਹਾਂ ਹੋਰ ਕਿਹਾ ਕਿ ਇਸ ਸਬੰਧੀ ਜ਼ਿਆਦਾ ਜਾਣਕਾਰੀ ਲਈ ਨਜ਼ਦੀਕੀ ਆਯੂਸ਼ਮਾਨ ਅਰੋਗਿਆ ਕੇਂਦਰ ਜਾ ਕਿ ਸਿਹਤ ਕਰਮੀ ਨੂੰ ਮਿਲ ਸਕਦੇ ਹੋ।



