ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲਾਂ ‘ਚ ਡੇਂਗੂ ਸੰਬੰਧੀ ਬੱਚਿਆਂ ਨੂੰ ਕੀਤਾ ਜਾਗਰੂਕ

ਕਪੂਰਥਲਾ 29 ਮਈ। ਸਿਵਲ ਸਰਜਨ ਕਪੂਰਥਲਾ ਡਾ.ਰਜੀਵ ਪ੍ਰਾਸ਼ਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ.ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਢਿੱਲਵਾਂ ਅਧੀਨ ਆਉਂਦੇ ਵੱਖ-ਵੱਖ ਸਕੂਲਾਂ ਨਿੱਜੀ ਅਤੇ ਸਰਕਾਰੀ ਵਿੱਚ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਦੱਸਿਆ ਕਿ ਡੇਂਗੂ ਰੋਕਥਾਮ ਟੀਮ ਵਿੱਚ ਬਲਾਕ ਢਿੱਲਵਾਂ ਦੇ ਸਮੂਹ ਸਿਹਤ ਸੁਪਰਵਾਈਜ਼ਰ, ਸਮੂਹ ਐਮ.ਪੀ.ਐਚ.ਡਬਲਿਓ ਅਤੇ ਏ.ਐਨ.ਐਮਾਂ ਹਾਜ਼ਰ ਸਨ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਸਕੂਲੀ ਬੱਚੀਆਂ ਨੂੰ ਡੇਂਗੂ ਦੇ ਲੱਛਣਾ ਅਤੇ ਰੋਕਥਾਮ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਸੰਬੰਧੀ ਜਾਗਰੂਕਤਾ ਨੂੰ ਵਧਾਉਣ ਲਈ ਅਤੇ ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਸਰਗਰਮ ਹੈ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਇਆ ਕਿ ਆਰ.ਬੀ.ਐਸ.ਕਿ ਟੀਮ ਵੱਲੋਂ ਸਕੂਲ ਡੋਗਰਾਵਾਲ, ਸਿਹਤ ਵੁਭਾਗ ਦੀ ਟੀਮ ਵੱਲੋਂ ਡਿੱਪਸ ਕਾਲਜ ਢਿੱਲਵਾਂ ਅਤੇ ਜੀ.ਐਨ.ਪੀ.ਕੇ.ਐਸ ਨਡਾਲਾ ਆਦਿ ਵੱਖ-ਵੱਖ ਸਕੂਲਾਂ ‘ਤੇ ਕਾਲਜ ਵਿੱਚ ਡੇਂਗੂ ਰੋਕਥਾਮ ਸੰਬੰਧੀ ਜਾਗਰੂਕ ਕੀਤਾ ਗਿਆ ਅਤੇ ਡੇਂਗੂ ਲਾਰਵੇ ਦੀ ਜਾਂਚ ਵੀ ਕੀਤੀ ਗਈ।
ਇਸ ਦੌਰਾਨ ਬੱਚਿਆਂ ਨੂੰ ਸੰਬੋਧਨ ਕਰਦਿਆਂ ਸਿਹਤ ਸੁਪਰਵਾਈਜਰ ਜਸਵਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੇ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ। ਉਨ੍ਹਾਂ ਬੱਚਿਆਂ ਨੂੰ ਦੱਸਇਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਜਾ ਕਿ ਘਰਾਂ ‘ਚ, ਗਮਲੇ, ਖੜੇ ਪਾਣੀ ਵਾਲੀਆਂ ਥਾਵਾਂ, ਬਾਹਰ ਪਏ ਡਸਟਬੀਨ, ਫ੍ਰੀਜਾ, ਛੱਤ ‘ਤੇ ਵਾਧੂ ਪਿਆ ਸਮਾਨ ਜਿਸ ਵਿੱਚ ਪਾਣੀ ਖੜਾ ਹੋ ਸਕਦਾ ਹੈ, ਟੋਏ, ਆਦਿ ਵਿੱਖੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਸਮੂਹ ਬੱਚਿਆਂ ਨੂੰ ਵੀ ਸਵੱਛਤਾ ਅਭਿਆਨ ‘ਚ ਆਪਣਾ ਯੋਗਦਾਨ ਦੇਣ ਲਈ ਕਿਹਾ ਤਾਂ ਜੋ ਡੇਂਗੂ ਰੋਕਥਾਮ ਮੁਹਿਮ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਡੇਂਗੂ ਦੇ ਲੱਛਣਾਂ, ਇਲਾਜ ਅਤੇ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਬੱਚਿਆ ਨੂੰ ਪ੍ਰੇਰਿਤ ਕੀਤਾ।
ਇਸ ਮੌਕੇ ਬੀ.ਈ.ਈ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਇਆ ਕਿ ਇਸ ਵਾਰ ਦਾ ਟੀਚਾ ਬਲਾਕ ਢਿੱਲਵਾਂ ਅਧੀਨ ਆਉਦੇਂ ਸਰਕਾਰੀ ‘ਤੇ ਨਿੱਜੀ ਸਕੂਲ ਦੇ ਬੱਚਿਆਂ ਨੂੰ ਡੇਂਗੂ ਸੰਬੰਧੀ ਜਾਗਰੂਕ ਕਰਨਾ ਸੀ। ਡੇਂਗੂ ਰੋਕਥਾਮ ਟੀਮ ਵਿੱਚ ਐਸ.ਆਈ ਪ੍ਰਗਟ ਸਿੰਘ, ਜਸਵਿੰਦਰ ਸਿੰਘ, ਅਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
(ਡੱਬੀ)
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ 👉

  • ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
    -ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ।
  • ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।

ਡੇਂਗੂ ਦੇ ਲੱਛਣ ਕਿ ਹਨ 👉

  • ਠੰਡ ਨਾਲ ਬੁਖ਼ਾਰ ਦਾ ਚੜਨਾ
  • ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
  • ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।

ਡੇਂਗੂ ਰੋਕਥਾਮ ਲਈ ਕਿ ਕਰੀਏ 👉

  • ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
  • ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
  • ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ।
CATEGORIES
Share This

COMMENTS

Wordpress (0)
Disqus ( )
Translate