ਖੇਤੀਬਾੜੀ ਮੰਤਰੀ ਨੇ ਕਿਸਾਨ ਹਿੱਤ ‘ਚ “ਕਿਸਾਨ ਹੈਲਪ ਡੈਸਕ” ਦੀ ਕੀਤੀ ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ, 29 ਮਈ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਦੀ ਮਦਦ ਲਈ ਇੱਕ ਨਵਾਂ ਉਪਰਾਲਾ ਕੀਤਾ ਗਿਆ ਹੈ। ਇਸ ਤਹਿਤ ਕਿਸਾਨ ਹੈਲਪ ਡੈਸਕ ਦੀ ਸਥਾਪਨਾ ਕੀਤੀ ਗਈ ਹੈ, ਜਿਸ ਰਾਹੀਂ ਕਿਸਾਨ ਖੇਤੀਬਾੜੀ ਨਾਲ ਸਬੰਧਤ ਜਾਣਕਾਰੀ, ਸਵਾਲ ਅਤੇ ਸੁਝਾਅ ਸਾਂਝੇ ਕਰ ਸਕਣਗੇ। ਇਸ “ਕਿਸਾਨ ਹੈਲਪ ਡੈਸਕ, ਸ਼੍ਰੀ ਮੁਕਤਸਰ ਸਾਹਿਬ” ਦਾ ਉਦਘਾਟਨ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਵੱਲੋਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਹੈਲਪ ਡੈਸਕ ਵੀ ਉਨ੍ਹਾਂ ਉਪਰਾਲਿਆਂ ਦੀ ਇਕ ਮਹੱਤਵਪੂਰਨ ਕੜੀ ਹੈ। ਇਸ ਰਾਹੀਂ ਕਿਸਾਨ ਨਵੀਂ ਤਕਨਾਲੋਜੀ, ਸਰਕਾਰੀ ਯੋਜਨਾਵਾਂ ਅਤੇ ਹੋਰ ਲਾਭਕਾਰੀ ਜਾਣਕਾਰੀਆਂ ਤੁਰੰਤ ਪ੍ਰਾਪਤ ਕਰ ਸਕਣਗੇ।

ਡਾ. ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ “ਕਿਸਾਨ ਹੈਲਪ ਡੈਸਕ” ਕਿਸਾਨਾਂ ਨੂੰ ਖੇਤੀਬਾੜੀ ਨਾਲ ਸਬੰਧਤ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਕਿਸਾਨ ਇਸ ਸੇਵਾ ਦਾ ਲਾਭ ਮੋਬਾਈਲ ਨੰਬਰ 98781-66287 ਤੇ ਸੰਪਰਕ ਕਰਕੇ ਹਰ ਕੰਮਕਾਜ ਵਾਲੇ ਦਿਨ, ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਲੈ ਸਕਦੇ ਹਨ।

CATEGORIES
Share This

COMMENTS

Wordpress (0)
Disqus ( )
Translate