ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ,ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਲਈ ਵੱਖ-ਵੱਖ ਮਨਜ਼ੂਰੀਆਂ ਲਈ ਸਿੰਗਲ ਵਿੰਡੋ ਸਿਸਟਮ ਸਥਾਪਤ

ਲੁਧਿਆਣਾ, 29 ਮਈ। ਆਗਾਮੀ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਨੂੰ ਮੱਦੇਨਜ਼ਰ ਰੱਖਦਿਆਂ ਅਤੇ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੀਆਂ ਹਦਾਇਤਾਂ ਅਨੁਸਾਰ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਦਫਤਰ ਵਿੱਚ ਸਿੰਗਲ ਵਿੰਡੋ ਸਿਸਟਮ ਸਥਾਪਤ ਕੀਤਾ ਗਿਆ ਹੈ। ਜ਼ਿਲ੍ਹਾ ਪੱਧਰ ‘ਤੇ ਸੁਪਰਡੈਂਟ ਗ੍ਰੇਡ-2 (ਰੈਵੇਨਿਊ) ਵਿਕਾਸ ਜੁਨੇਜਾ ਨੂੰ ਇਸ ਪਹਿਲਕਦਮੀ ਲਈ ਨਿਯੁਕਤ ਕੀਤਾ ਗਿਆ ਹੈ, ਜੋ ਰਾਜਨੀਤਕ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਵੀਡੀਓ ਵੈਨਾਂ ਦੇ ਸੰਚਾਲਨ ਅਤੇ ਗੈਰ-ਵਪਾਰਕ ਜਹਾਜ਼ਾਂ ਤੇ ਹੈਲੀਪੈਡ ਦੀ ਵਰਤੋਂ ਲਈ ਮਨਜ਼ੂਰੀਆਂ ਪ੍ਰਦਾਨ ਕਰਨਗੇ।ਇਸ ਤੋਂ ਇਲਾਵਾ, ਲੁਧਿਆਣਾ ਪੱਛਮੀ ਦੇ ਰਿਟਰਨਿੰਗ ਅਫਸਰ ਵੱਲੋਂ ਵਿਧਾਨ ਸਭਾ ਪੱਧਰ ‘ਤੇ ਵੀ ਡੀਸੀ ਦਫਤਰ ਦੇ ਪਹਿਲੇ ਮੰਜ਼ਿਲ ‘ਤੇ ਕਮਰਾ ਨੰਬਰ 122 ਵਿੱਚ ਸਿੰਗਲ ਵਿੰਡੋ ਸਿਸਟਮ ਸਥਾਪਤ ਕੀਤਾ ਗਿਆ ਹੈ। ਲੁਧਿਆਣਾ ਏਡੀਸੀ (ਸ਼ਹਿਰੀ ਵਿਕਾਸ) ਦੇ ਅਕਾਊਂਟੈਂਟ ਅਫਸਰ ਅਵਤਾਰ ਸਿੰਘ ਨੂੰ ਜਨ ਸਭਾਵਾਂ, ਰੈਲੀਆਂ, ਜਲੂਸਾਂ, ਲਾਊਡਸਪੀਕਰਾਂ, ਵਾਹਨਾਂ ਅਤੇ ਹੋਰ ਚੋਣ ਪ੍ਰਚਾਰ ਸਬੰਧੀ ਗਤੀਵਿਧੀਆਂ ਲਈ ਮਨਜ਼ੂਰੀਆਂ ਦੇਣ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।

CATEGORIES
Share This

COMMENTS

Wordpress (0)
Disqus ( )
Translate