Big News Sri Muktsar Sahib ਦੇ ਪਿੰਡ ਸਿੰਘੇਵਾਲਾ ਵਿੱਚ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ 5 ਦੀ ਮੌਤ, 27 ਜਣੇ ਜ਼ਖ਼ਮੀ
ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ ਸਿੰਘੇਵਾਲਾ ਫੈਕਟਰੀ ‘ਚ ਧਮਾਕੇ ‘ਚ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ

ਧਮਾਕੇ ਦੇ ਦੋਸ਼ੀਆਂ ਖਿਲਾਫ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ: ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 30 ਮਈ:
ਡਿਪਟੀ ਕਮਿਸ਼ਨਰ ਸ੍ਰੀ ਅਭੀਜੀਤ ਕਪਲੀਸ਼ ਨੇ ਦੱਸਿਆ ਹੈ ਕਿ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ ਵਿੱਚ ਜਿਸ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਵਾਪਰੀ ਹੈ, ਉਸ ਫੈਕਟਰੀ ਨੂੰ ਪ੍ਰਸ਼ਾਸਨ ਵੱਲੋਂ ਕੋਈ ਪ੍ਰਵਾਨਗੀ ਜਾਰੀ ਨਹੀਂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਦੇ ਕੰਮ ਲਈ ਐਕਸਪਲੋਸਿਵ Rules 2008 ਦੇ ਤਹਿਤ ਪ੍ਰਵਾਨਗੀ ਲੈਣੀ ਲਾਜ਼ਮੀ ਹੁੰਦੀ ਹੈ।
ਉਨਾਂ ਆਖਿਆ ਹੈ ਕਿ ਪ੍ਰਸ਼ਾਸਨ ਦੀ ਪਹਿਲ ਜਖਮੀਆਂ ਦੀ ਸੰਭਾਲ ਅਤੇ ਉਨ੍ਹਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਦੋਸ਼ੀਆਂ ਖਿਲਾਫ ਕਾਨੂੰਨ ਅਨੁਸਾਰ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਵੱਲੋਂ singewala ਫੈਕਟਰੀ ‘ਚ ਧਮਾਕੇ ‘ਚ ਪੀੜਤਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਉਣ ਦਾ ਭਰੋਸਾ ਦਿੱਤਾ ਗਿਆ ਹੈ। DC ਨੇ ਦੱਸਿਆ ਕਿ ਗੰਭੀਰ ਜ਼ਖਮੀਆਂ ਨੂੰ Bathinda ਸਥਿਤ Aiims ਏਮਜ਼ ਅਤੇ ਹੋਰਨਾਂ ਨੂੰ ਸਿਵਲ ਹਸਪਤਾਲ Badal ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦਾ ਇਲਾਜ ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਵਿੱਚੋਂ ਇਲਾਜ ਕਰਵਾਇਆ ਜਾਵੇਗਾ।

ਦੁਰਘਟਨਾ ਤੋਂ ਬਾਅਦ ਐਸਡੀਐਮ ਜਸਪਾਲ ਸਿੰਘ ਵੱਲੋਂ ਮੌਕੇ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਭੇਜਣ ਦੀ ਵਿਵਸਥਾ ਕੀਤੀ ਗਈ। ਇਸ ਤੋਂ ਬਾਅਦ ਐਸ.ਐਸ.ਪੀ. ਡਾ. ਅਖਿਲ ਚੌਧਰੀ ਅਤੇ ਐਸ.ਡੀ.ਐਮ ਜਸਪਾਲ ਸਿੰਘ ਵੱਲੋਂ ਪਿੰਡ ਬਾਦਲ ਵਿਖੇ ਸਥਿਤ ਸਿਵਲ ਹਸਪਤਾਲ ਵਿੱਚ ਜ਼ਖਮੀਆਂ ਦਾ ਹਾਲ-ਚਾਲ ਜਾਣਿਆ। ਇਸ ਮੌਕੇ ਉਨ੍ਹਾਂ ਨੂੰ ਡਾਕਟਰਾਂ ਨੇ ਦੱਸਿਆ ਕਿ ਸਾਰੇ ਜ਼ਖਮੀਆਂ ਹਾਲਤ ਦੀ ਸਥਿਰ ਹੈ।
ਅਪਡੇਟ
ਉਧਰ ਏਮਜ਼ ਪਹੁੰਚੇ ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਫੈਕਟਰੀ ਂਚ ਅੱਗ ਲੱਗਣ ਕਾਰਨ 5 ਜਣਿਆਂ ਦੀ ਮੌਤ ਹੋ ਗਈ ਤੇ 27 ਜਣੇ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਦੀ ਸੰਭਵ ਮਦਦ ਕੀਤੀ ਜਾ ਰਹੀ ਹੈ।


