ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਵੱਲੋਂ ਫਾਜਿਲਕਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ

·         ਕਿਹਾ, ਜ਼ਿਲ੍ਹੇ ਦੇ ਕਿਸਾਨ ਮੂੰਗੀ ਦੀ ਕਾਸਤ ਨਾ ਕਰਨ 

ਫਾਜਿਲਕਾ 22 ਅਪ੍ਰੈਲ

          ਪੰਜਾਬ ਸਰਕਾਰ ਵੱਲੋਂ ਮਿਸ਼ਨ ਉੱਨਤ ਕਿਸਾਨ ਤਹਿਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੰਯੁਕਤ ਡਾਇਰੈਕਟਰ ਖੇਤੀਬਾੜੀ (ਕੇਨ ਕਮਿਸ਼ਨਰ) ਸ੍ਰੀ ਰਾਜੇਸ਼ ਕੁਮਾਰ ਰਹੇਜਾ ਮੁਹਾਲੀ ਵੱਲੋਂ ਨਰਮੇ/ਕਪਾਹ ਦੀ ਫਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਫਾਜ਼ਿਲਕਾ ਦੇ ਕਿੱਕਰਖੇੜਾਂ, ਨਰਾਇਣ ਪੁਰਾ, ਅਮਰਪੁਰਾ, ਰਾਜਪੁਰਾ ਅਤੇ ਕੁਲਾਰ ਆਦਿ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਕਿੱਕਰਖੇੜਾਂ ਅਤੇ ਰਾਜਪੁਰਾ ਵਿੱਚ ਆਯੋਜਿਤ ਕੈਂਪਾਂ ਵਿੱਚ ਭਾਗ ਲਿਆ ਗਿਆ।

    ਇਸ  ਦੌਰਾਨ ਉਨ੍ਹਾਂ ਨਰਮੇ ਦੀ ਬਿਜਾਈ ਵਾਲੇ ਖੇਤ ਦਾ ਨਰੀਖਣ ਕੀਤਾ ਅਤੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਦਿਆਂ ਵਿਸ਼ਵਾਸ ਦਵਾਇਆ ਕਿ ਨਰਮੇ ਦੀ ਫਸਲ ਨੂੰ ਪ੍ਰਫੁੱਲਿਤ ਕਰਨ ਲਈ ਹਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਜ਼ਿਲ੍ਹੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ‍ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਸਿਫਾਰਸ਼ ਸ਼ੁਦਾ ਕਿਸਮਾਂ ਦੇ ਬੀਜ ਹੀ ਬੀਜਣ।ਉਨਾਂ ਕਿਹਾ ਕਿ ਇਹ ਸਮਾਂ ਨਰਮੇ ਦੀ ਬਿਜਾਈ ਲਈ ਢੁਕਵਾਂ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਵੱਲੋਂ ਨਰਮੇ ਦੇ ਬੀਜ ਤੇ ਸਬਸਿਡੀ ਵੀ ਦਿੱਤੀ ਜਾ ਰਹੀ ਹੈ।  ਸਬਸਿਡੀ ਵਾਲਾ ਬੀਜ ਲੈਣ ਲਈ ਜ਼ਿਲ੍ਹੇ ਦੇ ਕਿਸਾਨ ਖੇਤੀਬਾੜੀ ਵਿਭਾਗ ਦੇ ਪੋਰਟਲ https://agrimachinerypb.com/ ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਕਿਸਾਨ ਮੂੰਗੀ ਦੀ ਕਾਸਤ ਨਾ ਕਰਨ ਕਿਉਂਕਿ ਇਸ ਨਾਲ ਨਰਮੇ ਦੀ ਫਸਲ ਉਪਰ ਚਿੱਟੀ ਮੱਖੀ ਦਾ ਹਮਲਾ ਹੁੰਦਾ ਹੈ।

CATEGORIES
TAGS
Share This

COMMENTS Wordpress (0) Disqus (0)

Translate