ਨਿਤਿਨ ਕੋਹਲੀ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਯੁਕਤ
ਜਲੰਧਰ 31 ਮਈ। ਬੀਤੇ ਦਿਨੀ ਮਸ਼ਹੂਰ ਕਾਰੋਬਾਰੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਉਹਨਾਂ ਨੂੰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਸ਼ਹਿਰੀ ਕਲਸੀ ਵੱਲੋਂ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ ਸੀ। ਅੱਜ ਆਮ ਆਦਮੀ ਪਾਰਟੀ ਵੱਲੋਂ ਨਿਤਿਨ ਕੋਹਲੀ ਨੂੰ ਜਲੰਧਰ ਸੈਂਟਰਲ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਦੱਸਣ ਯੋਗ ਹੈ ਕਿ ਇਸ ਹਲਕੇ ਤੋਂ ਰਮਨ ਅਰੋੜਾ ਆਮ ਆਦਮੀ ਪਾਰਟੀ ਵੱਲੋਂ ਵਿਧਾਇਕ ਬਣੇ। ਬੀਤੇ ਦਿਨੀ ਭਰਿਸ਼ਟਾਚਾਰ ਦੇ ਮਾਮਲੇ ਵਿੱਚ ਉਹਨਾਂ ਦੀ ਗ੍ਰਿਫਤਾਰੀ ਹੋਣ ਤੋਂ ਬਾਅਦ ਅੱਜ ਨਿਤਿਨ ਕੋਹਲੀ ਨੂੰ ਇੰਚਾਰਜ ਲਾਇਆ ਗਿਆ।

CATEGORIES ਪੰਜਾਬ


