ਕਪਿਲ ਨਾਗਪਾਲ ਦੇ ਦੇਹਾਂਤ ਦਾ ਦੁੱਖ ਸਾਂਝਾ ਕਰਨ ਫਾਜ਼ਿਲਕਾ ਪਹੁੰਚੇ ਕੈਬਨਿਟ ਮੰਤਰੀ ਪੰਜਾਬ ਅਮਨ ਅਰੋੜਾ

ਫਾਜ਼ਿਲਕਾ 23 ਅਪ੍ਰੈਲ

                   ਪਿਛਲੇ ਦਿਨੀਂ ਫਾਜ਼ਿਲਕਾ ਦੇ ਕਪਿਲ ਨਾਗਪਾਲ ਦਾ ਪਰਿਵਾਰ ਨਾਲ ਪਏ ਸਦੀਵੀ ਵਿਛੋੜੇ ਤੋਂ ਬਾਅਦ ਐਤਵਾਰ ਨੂੰ ਪਰਿਵਾਰ ਵੱਲੋਂ ਸਿਟੀ ਗਾਰਡਨ ਪੈਲੇਸ ਵਿਖੇ ਪਰਿਵਾਰ ਦੇ ਭਲੇ ਲਈ ਅਮਰਤਵਾਨੀ ਦਾ ਪਾਠ ਰੱਖਿਆ ਗਿਆ। ਇਸ ਮੌਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਕੈਬਨਿਟ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਤੇ ਉਨ੍ਹਾਂ ਦੀ ਪਤਨੀ, ਵਿਧਾਇਕ ਫਾਜ਼ਿਲਕਾ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਪਹੁੰਚੇ।

           ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਨੇ ਸ੍ਰੀ. ਕਪਿਲ ਨਾਗਪਾਲ ਦੇ ਦੇਹਾਂਤ ਤੇ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਪਰਿਵਾਰ ਨੂੰ  ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ । ਉਨ੍ਹਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਪ੍ਰਾਥਨਾ ਕਰਦੇ ਹਨ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਅਤੇ ਵਿਛੜੀ ਰੂਹ ਦੀ ਆਤਮਾ ਦੀ ਸ਼ਾਂਤੀ ਲਈ ਪ੍ਰਾਥਨਾ ਕਰਦੇ ਹਨ। ਇਸ ਮੌਕੇ ਸੰਦੀਪ ਗਲਹੋਤਰਾ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate