ਬੱਚਿਆਂ ਦੀ ਪ੍ਰਤਿਭਾ ਨਿਖਾਰਨ ਲਈ ਗੋਬਿੰਦਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਲੱਗਿਆ 5 ਰੋਜ਼ਾ ਕੈਂਪ

ਅਬੋਹਰ 4 ਜੂਨ। ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਗੋਬਿੰਦਗੜ੍ਹ ਵਿੱਚ ਪ੍ਰਿੰਸੀਪਲ ਮਹਿੰਦਰ ਸ਼ਰਮਾ ਦੀ ਅਗਵਾਈ ਵਿੱਚ ਲੱਗੇ ਪੰਜ ਰੋਜ਼ਾ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਬਾਂ ਨੂੰ ਨਿਖਾਰਿਆ ਜਾ ਰਿਹਾ ਹੈ। ਕੈਂਪ ਦੀ ਸ਼ੁਰੂਆਤ ਸਰਪੰਚ ਇੰਦਰਾ ਦੇਵੀ ਸਿਹਾਗ ਤੇ ਚੌਧਰੀ ਰਣਵੀਰ ਸਿਆਗ ਵੱਲੋਂ ਬੱਚਿਆਂ ਨੂੰ ਅਸ਼ੀਰਵਾਦ ਦੇ ਕੇ ਕੀਤੀ ਗਈ। ਇਸ ਮੌਕੇ ਤੇ ਜਲੌਰ ਸਿੰਘ, ਰਜਿੰਦਰ ਸਿੰਘ ਤੇ ਪਿੰਡ ਦੀ ਪੰਚਾਇਤ ਦੇ ਹੋਰ ਮੈਂਬਰ ਤੇ ਪਿੰਡ ਦੇ ਮੋਹਤਬਾਰ ਵੀ ਹਾਜ਼ਰ ਸਨ। ਇਸ ਸਮਰ ਕੈਂਪ ਵਿੱਚ ਡੀਪੀ ਹਰਪ੍ਰੀਤ ਸਿੰਘ ਵੱਲੋਂ ਵੀ ਪੂਰਾ ਯੋਗਦਾਨ ਪਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਲੈਕਚਰਾਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਬੱਚੇ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਕੈਂਪ ਵਿੱਚ ਯੋਗੀ ਕਰਨ ਦੇਵ ਵੱਲੋਂ ਬੱਚਿਆਂ ਨੂੰ ਯੋਗ ਸਿਖਾਇਆ ਜਾ ਰਿਹਾ ਹੈ ਜਦੋਂ ਕਿ ਹਰਪਿੰਦਰਜੀਤ ਸਿੰਘ ਸੰਧੂ ਵੱਲੋਂ ਬੱਚਿਆਂ ਨੂੰ ਕੁਸ਼ਤੀ ਦੇ ਗੁਰ ਦੱਸੇ ਗਏ। ਇਸ ਤੋਂ ਇਲਾਵਾ ਗੁਰ ਪ੍ਰਤਾਪ ਸਿੰਘ ਵੱਲੋਂ ਭੰਗੜਾ ਤੇ ਵਿਜਅੰਤ ਜਨੇਜਾ ਵੱਲੋਂ ਸਾਹਿਤ ਕਲਾ ਬਾਰੇ ਬੱਚਿਆਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਤੇ ਛੁੱਟੀਆਂ ਦੇ ਸਮੇਂ ਦੀ ਸਹੀ ਵਰਤੋਂ ਕਰਨੀ ਸਿਖਾਉਣ ਲਈ ਇਹ ਕੈਂਪ ਲਾਇਆ ਗਿਆ ਹੈ। ਪ੍ਰਿੰਸੀਪਲ ਮਹਿੰਦਰ ਸ਼ਰਮਾ ਨੇ ਕਿਹਾ ਕਿ ਅਜਿਹੇ ਕੈਂਪ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਤੇ ਉਹਨਾਂ ਨੂੰ ਸਮੇਂ ਦਾ ਹਾਣੀ ਬਣਾਉਣ ਵਿੱਚ ਸਹਾਈ ਹੁੰਦੇ ਹਨ। ਉਹਨਾਂ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ ਤੇ ਕੈਂਪ ਵਿੱਚ ਵਧੀਆ ਢੰਗ ਨਾਲ ਸਿੱਖਣ ਲਈ ਪ੍ਰੇਰਿਆ। ਇਸ ਮੌਕੇ ਤੇ ਸੰਦੀਪ ਕੁਮਾਰ, ਹਰਪ੍ਰੀਤ ਕੌਰ, ਰੋਹਿਤ ਪਾਲ ਸਿੰਘ ਤੇ ਹੋਰ ਸਟਾਫ ਮੈਂਬਰ ਤੇ ਪਿੰਡ ਵਾਸੀ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus ( )
Translate