Envornment day ਮਨਾਉਂਦਿਆਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲਾਂ ਵਿੱਚ ਲਗਾਏ ਜਾ ਰਹੇ ਨੇ ਪੌਦੇ

ਵਾਤਾਵਰਨ ਦੀ ਸੰਭਾਲ ਲਈ ਸਾਰਿਆਂ ਨੂੰ ਮਿਲਕੇ ਕਰਨੇ ਚਾਹੀਦੇ ਨੇ ਯਤਨ-ਡੀਈਓ ਅਜੇ ਕੁਮਾਰ ਸ਼ਰਮਾ
ਰੁੱਖ ਨੇ ਆਕਸੀਜਨ ਦਾ ਭੰਡਾਰ -ਡੀਈਓ ਸਤੀਸ਼ ਕੁਮਾਰ
Fazilka -The Postmaillive
ਵਿਸ਼ਵ ਵਾਤਾਵਰਣ ਦਿਵਸ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲ ਵਿੱਚ ਪੌਦੇ ਲਗਾਏ ਜਾ ਰਹੇ ਨੇ ਪੌਦੇ
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਡੰਰੀ ਅਜੇ ਕੁਮਾਰ ਸ਼ਰਮਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ ਨੇ ਦੱਸਿਆ ਕਿ ਵਿਸਵ ਵਾਤਾਵਰਨ ਦਿਵਸ ਮਨਾਉਂਦਿਆਂ ਜ਼ਿਲ੍ਹਾ ਫਾਜ਼ਿਲਕਾ ਦੇ ਸਮੂਹ ਸਕੂਲਾਂ ਵਿੱਚ ਪੌਦੇ ਲਗਾਏ ਜਾ ਰਹੇ ਹਨ। ਉਹਨਾਂ ਕਿਹਾ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਨੂੰ ਬਚਾਉਣ ਲਈ ਸਾਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਪੌਦੇ ਲਗਾਉਣ ਤੋ ਬਾਅਦ ਉਹਨਾਂ ਦੀ ਸਾਭ ਸੰਭਾਲ ਕਰਨਾ ਵੀ ਜਰੂਰੀ ਹੈ । ਉਹਨਾਂ ਕਿਹਾ ਕਿ ਪੌਦੇ ਆਕਸੀਜਨ ਦਾ ਭੰਡਾਰ ਹਨ। ਉਹਨਾਂ ਕਿਹਾ ਕਿ ਸਮੂਹ ਸਕੂਲ ਮੁੱਖੀਆ ਅਤੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਨਾਲ ਨਾਲ ਖੇਤਰ ਦੇ ਲੋਕਾਂ ਨੂੰ ਪੌਦੇ ਲਗਾਉਣ ਅਤੇ ਸਾਂਭ ਸੰਭਾਲ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਪਰਵਿੰਦਰ ਸਿੰਘ ਨੇ ਕਿਹਾ ਕਿ ਗਲੋਬਲ ਵਾਰਮਿੰਗ ਤੋਂ ਧਰਤੀ ਨੂੰ ਬਚਾਉਣ ਲਈ ਪੌਦੇ ਸਹਾਈ ਹੋਣਗੇ।
ਇਸ ਪ੍ਰੋਗਰਾਮ ਦੀ ਸਫਲਤਾ ਲਈ ਸਮੂਹ ਬੀਐਨਓ, ਬੀਪੀਈਓ,ਕਲੱਸਟਰ ਇੰਚਾਰਜ ਸਕੂਲ ਮੁੱਖੀਆਂ ਅਤੇ ਅਧਿਆਪਕਾਂ ਵੱਲੋਂ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ ਗਈਆਂ।


