ਵਾਤਾਵਰਨ ਦੂਸ਼ਿਤ ਹੋਣ ਤੋਂ ਰੋਕਣ ਲਈ ਯੋਗ ਓੁਪਰਾਲੇ ਕੀਤੇ ਜਾਣ
ਵਿਸ਼ਵ ਵਾਤਾਵਰਨ ਦਿਵਸ ‘ਤੇ ਵਿਸ਼ੇਸ਼
ਸਿਹਤਮੰਦ ਸਮਾਜ ਲਈ ਵਾਤਾਵਰਨ ਦਾ ਸ਼ੁੱਧ ਹੋਣਾ ਲਾਜ਼ਮੀ- ਡਾ.ਪ੍ਰੇਮ ਕੁਮਾਰ
ਬੂਟੇ ਲਗਾ ਕਿ ਮਨਾਇਆ ਵਿਸ਼ਵ ਵਾਤਾਵਰਨ ਦਿਵਸ
ਕਪੂਰਥਲਾ 5 ਜੂਨ- ਸਿਵਲ ਸਰਜਨ ਕਪੂਰਥਲਾ ਡਾ. ਰਜੀਵ ਪ੍ਰਾਸ਼ਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਢਿੱਲਵਾਂ ਵਿੱਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਬੂਟਾ ਲਗਾ ਕਿ “ਵਿਸ਼ਵ ਵਾਤਾਵਰਨ ਦਿਵਸ” ਮਨਾਇਆ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੇ ਕਿਹਾ ਕਿ ਦੂਸ਼ਿਤ ਹੋ ਰਿਹਾ ਸਾਡਾ ਹਵਾ – ਪਾਣੀ ਅਤੇ ਦਿਨੋ-ਦਿਨ ਵੱਧ ਰਹੀ ਗਰਮੀ ਆਦਿ ਸਬੰਧੀ ਅਸੀਂ ਸੱਭ ਇੱਕ ਦੂਜੇ ਨਾਲ ਗੱਲਾਂ ਤਾਂ ਕਰਦੇ ਹਾਂ, ਪਰ ਇਹ ਕਿਉਂ ਹੋ ਰਿਹਾ ਹੈ ਇਸ ਲਈ ਕੋਈ ਵੀ ਯੋਗ ਉਪਰਾਲੇ ਨਹੀਂ ਕਰਦੇ। ਉਨ੍ਹਾਂ ਦੱਸਇਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਹਰ ਸਾਲ 5 ਜੂਨ ਨੂੰ “ ਵਿਸ਼ਵ ਵਾਤਾਵਰਣ ਦਿਵਸ “ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਪੀਣ ਵਾਲੇ ਪਾਣੀ ਦਾ ਸੰਜਮ ਨਾਲ ਇਸਤੇਮਾਲ ਕਰਨਾ ਚਾਹੀਦਾ ਹੈ, ਆਸ ਪਾਸ ਦੀ ਸਫਾਈ ਰੱਖਣੀ ਚਾਹੀਦੀ ਹੈ, ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਰੋਕਣ ਲਈ ਹਰ ਉਹ ਉਪਰਾਲਾ ਕਰਨਾ ਚਾਹੀਦਾ ਹੈ ਜੋ ਕੀਤਾ ਜਾ ਸਕੇ। ਜੰਗਲਾਂ ਦੀ ਕਟਾਈ ਅਤੇ ਕੰਕਰੀਟ ਦੀਆਂ ਇਮਾਰਤਾਂ ਦੇ ਕਾਰਨ ਵਾਤਾਵਰਨ ਵਿੱਚ ਵੱਡੇ ਪੱਧਰ ਤੇ ਤਬਦੀਲੀ ਹੋ ਰਹੀ ਹੈ। ਉਹ ਦਿਨ ਦੂਰ ਨਹੀਂ ਜਦੋਂ ਪੀਣ ਵਾਲੇ ਪਾਣੀ ਦੀ ਘਾਟ ਹੋ ਜਾਵੇਗੀ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਦਰਖਤ ਲਾਉਣੇ ਚਾਹੀਦੇ ਹਨ ਤਾਂ ਜੋ ਵਾਤਾਵਰਣ ਨੂੰ ਸ਼ੁੱਧ ਕਰ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਅਸੀਂ ਆਪਣੀਆਂ ਗਲਤੀਆਂ ਨਾਲ ਆਪਣੇ ਵਾਤਾਵਰਨ ਦਾ ਭਾਰੀ ਨੁਕਸਾਨ ਕਰ ਦਿੱਤਾ ਹੈ ਅਤੇ ਹੁਣ ਲੋੜ ਹੈ ਕਿ ਅਸੀਂ ਆਪਣੇ ਚੌਗਿਰਦੇ ਨਾਲ ਜੁੜਦੇ ਹੋਏ ਵਾਤਾਵਰਨ ਨੂੰ ਠੀਕ ਕਰਨ ਲਈ ਵੱਧ ਤੋਂ ਵੱਧ ਰੁੱਖ ਲਗਾਈਏ, ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਰੋਕਣ ਦੇ ਉਪਰਾਲੇ ਕਰੀਏ। ਮੋਨਿਕਾ ਬਲਾਕ ਐਕਸਟੈਨਸ਼ਨ ਐਜੁਕੇਟਰ ਨੇ ਆਮ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਉਹ ਜਨਮਦਿਨ, ਤਿਉਹਾਰਾਂ ਅਤੇ ਖਾਸ ਮੌਕਿਆਂ ‘ਤੇ ਬੂਟੇ ਜ਼ਰੂਰ ਲਗਾਉਣ ਤਾਂ ਜੋ ਵਾਤਾਵਰਨ ਵਿੱਚ ਰੁੱਖਾਂ ਦੀ ਗਿਣਤੀ ਵਧ ਸਕੇ ਅਤੇ ਵਾਤਾਵਰਨ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ। ਇਸ ਮੌਕੇ ਏ. ਐਮ.ਓ ਡਾ. ਗੌਰਵ ਕੁਮਾਰ, ਐਲ.ਐਚ.ਵੀ ਗੁਰਸ਼ਰਨਜੀਤ ਕੌਰ, ਐਸ ਆਈ ਪ੍ਰਗਟ ਸਿੰਘ, ਮ.ਪ.ਹ.ਵ (ਮੇਲ) ਗੁਰਬੀਰ ਸਿੰਘ, ਰੁਪਿੰਦਰਜੀਤ ਸਿੰਘ, ਮ.ਪ.ਹ.ਵ (ਫੀਮੇਲ) ਤਰਜੀਤ ਕੌਰ, ਸੁਨੀਤਾ ਵਿਰਲੀ ਆਦਿ ਸਟਾਫ ਹਾਜ਼ਰ ਸੀ।



