ਸੁਨੀਲ ਜਾਖੜ ਵੱਲੋਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ
ਚੰਡੀਗੜ੍ਹ 5 ਜੂਨ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਦੇਸ਼ ਦੇ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਨਾਲ ਮੁਲਾਕਾਤ ਕੀਤੀ ਗਈ। ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਦੇ ਸਨਮਾਨ ਵਿੱਚ ਰੱਖੇ ਗਏ ਰਾਤਰੀ ਭੋਜ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਤੇ ਉਨਾਂ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ।

CATEGORIES ਪੰਜਾਬ


