ਗਿਆਨੀ ਬਲਜਿੰਦਰ ਸਿੰਘ ਨਿਮਾਣਾ ਅੱਜ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਕਥਾ ਕਰਨ ਤੋਂ ਬਾਅਦ ਪਿੰਡ ਪਹੁੰਚੇ


ਮੰਡੀ ਅਰਨੀਵਾਲਾ , 23 ਅਪ੍ਰੈਲ (ਬਲਰਾਜ ਸਿੱਧੂ )-ਸੰਤ ਬਾਬਾ ਰਾਮ ਲਾਲ ਜੀ ਗੁਰਦੁਆਰਾ ਪਿੰਡ ਕਮਾਲਵਾਲਾ ਜ਼ਿਲ੍ਹਾ ਫਾਜ਼ਿਲਕਾ ਦੇ ਹੈੱਡ ਗ੍ਰੰਥੀ ਬਾਬਾ ਬਖਸ਼ੀਸ਼ ਸਿੰਘ ਦੇ ਪੁੱਤਰ ਗਿਆਨੀ ਬਲਜਿੰਦਰ ਸਿੰਘ ਨਿਮਾਣਾ ਅੱਜ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਵਿਖੇ ਕਥਾ ਕਰਨ ਤੋਂ ਬਾਅਦ ਅੱਜ ਪਿੰਡ ਪਹੁੰਚੇ। ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਪਿੰਡ ਵਾਸੀਆਂ ਵਲੋਂ ਉਨ੍ਹਾਂ ਦਾ ਗੁਰਦੁਆਰਾ ਸਾਹਿਬ ਪਹੁੰਚਣ ਤੇ ਸਿਰਪਾਓ ਪਾ ਕੇ ਸਨਮਾਨ ਕੀਤਾ ਗਿਆ। ਪਿੰਡ ਵਾਸੀਆਂ ਨੇ ਕਿਹਾ ਕਿ ਇਹ ਪਿੰਡ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ ਕਿ ਉਹ ਤਖ਼ਤ ਸ੍ਰੀ ਹਜੂਰ ਸਾਹਿਬ ਵਿਖੇ ਕਥਾ ਕਰਕੇ ਪਿੰਡ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਗੁਰਦੁਆਰਾ ਸਾਹਿਬ ਪਹੁੰਚਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਸ਼ੀਸ ਨਿਵਾਉਦਿਆਂ ਕਿਹਾ ਕਿ ਸੱਚੇ ਪਾਤਸ਼ਾਹ ਨੇ ਉਨ੍ਹਾਂ ਨੂੰ ਜਿਹੜੀ ਸੇਵਾ ਬਖਸ਼ਿਸ਼ ਕੀਤੀ ਹੈ ਉਸ ਦੇ ਲਈ ਉਹ ਪ੍ਰਮਾਤਮਾ ਦਾ ਸ਼ੁਕਰਾਨਾ ਕਰਦੇ ਹਨ। ਇਸ ਮੌਕੇ ਪਿੰਡ ਵਾਸੀਆਂ ਵਲੋਂ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਪਿੰਡ ਦੇ ਪਤਵੰਤਿਆਂ ਵਿਚ ਪਿੰਡ ਦੇ ਸਰਪੰਚ ਗੁਰਵਿੰਦਰ ਸਿੰਘ ਛੀਨਾ, ਕੁਲਦੀਪ ਸਿੰਘ, ਜਥੇਦਾਰ ਰਛਪਾਲ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ , ਜਥੇਦਾਰ ਤੇਜਾ ਸਿੰਘ ਕਮਾਲ ਵਾਲਾ, ਵਿਕਰਮਜੀਤ ਸਿੰਘ, ਮਨੀਸ਼ ਸ਼ਰਮਾ, ਵੀਰਪਾਲ ਸਿੰਘ ਸਿੱਧੂ, ਮਾਨ ਸਿੰਘ ਆਦਿ ਵੀ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate