ਅਪ੍ਰੇਸ਼ਨ ਸੀਲ’ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਹਰਿਆਣਾ ਅਤੇ ਰਾਜਸਥਾਨ ਪੁਲਿਸ ਨਾਲ ਸਾਂਝੇ ਤੌਰ ਤੇ ਚਲਾਇਆ ਸਰਚ ਅਭਿਆਨ

ਜਿਲਾ ਸ੍ਰੀ ਮੁਕਤਸਰ ਸਾਹਿਬ ਦੀ ਦੂਸਰੇ ਰਾਜਾਂ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰਕੇ ਕੀਤੀ ਚੈਕਿੰਗ।

ਸ਼ਰਾਰਤੀ ਅਨਸਰਾ ਨੂੰ ਬਖਸ਼ਿਆ ਨਹੀਂ ਜਾਵੇਗਾ:- ਡਾ. ਅਖਿਲ ਚੌਧਰੀ IPS

ਸ੍ਰੀ ਮੁਕਤਸਰ ਸਾਹਿਬ 9 ਜੂਨ-ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਮਾੜੇ ਅਨਸਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਚੱਲਦਿਆਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਉਹਨਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਵਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਡਾ.ਅਖਿਲ ਚੌਧਰੀ IPS ਸ੍ਰੀ ਮੁਕਤਸਰ ਸਾਹਿਬ ਜੀ ਦੀ ਅਗਵਾਈ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲਾ ਸ਼੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੇ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਦੀਆਂ ਸਰੱਹਦਾਂ ਤੇ ਹਰਿਆਣਾ ਅਤੇ ਰਾਜਸਥਾਨ ਪੁਲਿਸ ਦੇ ਨਾਲ ਸਾਂਝੇ ਤੌਰ ਤੇ ਨਾਕਾਬੰਦੀ ਕਰਕੇ ‘ਅਪ੍ਰੇਸ਼ਨ ਸੀਲ’ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ ਸ੍ਰੀ ਰਮਨਪ੍ਰੀਤ ਸਿੰਘ ਡੀ.ਐਸ.ਪੀ ( ਡੀ), ਸ੍ਰੀ ਰਛਪਾਲ ਸਿੰਘ ਡੀ.ਐਸ.ਪੀ (NDPS), ਐਸ.ਆਈ ਕਰਮਜੀਤ ਕੌਰ ਮੁੱਖ ਅਫਸਰ ਥਾਣਾ ਕਿਲਿਆਂਵਾਲੀ ਦੇ ਸਮੇਤ 150 ਪੁਲਿਸ ਅਧਿਕਾਰੀ/ਕ੍ਰਮਚਾਰੀ ਵੀ ਹਾਜ਼ਰ ਸਨ।
ਇਸ ਮੌਕੇ ਸ੍ਰੀ ਰਮਨਪ੍ਰੀਤ ਸਿੰਘ ਡੀ.ਐਸ.ਪੀ (ਡੀ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ “ਅਪ੍ਰੇਸ਼ਨ ਸੀਲ” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਹਰਿਆਣਾ ਅਤੇ ਰਾਜਸਥਾਨ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਕੁੱਲ 19 ਨਾਕੇ ਲਗਾਏ ਗਏ ਹਨ ਜਿਨਾਂ ਵਿੱਚੋਂ 13 ਨਾਕੇ ਹਰਿਆਣਾ ਅਤੇ 06 ਨਾਕੇ ਰਾਜਸਥਾਨ ਸਰਹੱਦ ਨਾਲ ਲਗਾਏ ਗਏ। ਇਹਨਾਂ ਨਾਕਿਆ ਤੇ ਹਰਿਆਣਾ ਪੁਲਿਸ ਅਤੇ ਰਾਜਸਥਾਨ ਪੁਲਿਸ ਵੱਲੋਂ ਸਾਂਝੇ ਤੌਰ ਤੇ ਚੈਕਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਨਾਕਿਆਂ ‘ਤੇ PAIS ਅਤੇ ਵਾਹਨ ਐਪ ਦੀ ਵਰਤੋਂ ਕਰਕੇ ਸ਼ੱਕੀ ਵਹੀਕਲਾਂ ਅਤੇ ਸ਼ੱਕੀ ਵਿਅਕਤੀਆ ਦੀ ਚੈਕਿੰਗ ਗਈ ਤਾਂ ਜੋ ਇਸ ਤਰੀਕੇ ਨਾਲ, ਨਸ਼ਿਆਂ ਦੀ ਤਸਕਰੀ, ਨਜਾਇਜ਼ ਗਤੀਵਿਧੀਆਂ ਅਤੇ ਸ਼ਰਾਰਤੀ ਅਨਸਰਾਂ ਨੂੰ ਪਛਾਣ ਕੇ ਉਨ੍ਹਾਂ ‘ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਕਿਹਾ ਇਸ ਤਰਾਂ ਦੇ ਸਰਚ ਅਪ੍ਰੇਸ਼ਨ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ ਤੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਈ ਵੀ ਜਾਣਕਾਰੀ ਸਾਡੇ ਨਾਲ ਹੈਲਪਲਾਈਨ ਨੰਬਰ 8054942100 ਤੇ ਸਾਝੀਂ ਕਰ ਸਕਦੇ ਹਨ।

CATEGORIES
Share This

COMMENTS

Wordpress (0)
Disqus ( )
Translate