Big update – Bathinda ਦਾ ਡੀ.ਐਸ.ਪੀ. ਸਸਪੈਂਡ , ਨਸ਼ੇ ਦੇ ਮਾਮਲੇ ਵਿਚ ਢਿੱਲ ਮੱਠ ਵਰਤਣ ਦਾ ਲੱਗਿਆ ਦੋਸ਼

Bathinda -ਪੰਜਾਬ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। Punjab ਸਰਕਾਰ ਨੇ ਅੱਜ ਇਕ ਪੁਲਸ ਅਧਿਕਾਰੀ ਨੂੰ ਨਸਿਆਂ ਦੇ ਮਾਮਲੇ ਵਿਚ ਢਿੱਲ ਮੱਠ ਵਰਤਣ ’ਤੇ ਸਸਪੈਂਡ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਬਠਿੰਡਾ ਦੇ ਡੀਐਸਪੀ ਹਰਬੰਸ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪਤਾ ਲੱਗਾ ਹੈ ਕਿ ਉਨ੍ਹਾਂ ਵੱਲੋਂ ਨਸ਼ਿਆਂ ਦੇ ਮਾਮਲੇ ’ਚ ਕਾਰਵਾਈ ਕਰਨ ਵਿੱਚ ਢਿੱਲ-ਮੱਠ ਵਰਤੀ ਜਾ ਰਹੀ ਸੀ।
ਇਹ ਵੀ ਪਤਾ ਲੱਗਾ ਹੈ ਕਿ ਡੀਐਸਪੀ ਦੇ ਨਸ਼ਾ ਤਸਕਰਾਂ ਨਾਲ ਕਥਿਤ ਸਬੰਧਾਂ ਦੀ ਵੀ ਜਾਂਚ ਸ਼ੁਰੂ ਹੋ ਗਈ ਹੈ। ਮਾਨ ਸਰਕਾਰ ਦਾ ਸਖ਼ਤ ਸੰਦੇਸ਼ ਹੈ ਕਿ ਨਸ਼ਿਆਂ ਵਿਰੁੱਧ ਜੰਗ ’ਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਹਰ ਅਧਿਕਾਰੀ ਵਿਰੁੱਧ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਸਦਾ ਰੈਂਕ ਕਿੰਨਾ ਵੀ ਉੱਚਾ ਕਿਉਂ ਨਾ ਹੋਵੇ।

CATEGORIES
TAGS
Share This

COMMENTS

Wordpress (0)
Disqus ( )
Translate