Punjab ਕਾਂਗਰਸ ਵੱਲੋਂ 117 ਹਲਕਿਆਂ ’ਚ ਹਲਕਾ ਕੁਆਰਡੀਨੇਟਰ ਨਿਯੁਕਤ


ਚੰਡੀਗੜ੍ਹ , 9 ਜੂਨ
Punjab ਵਿਚ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਪਾਰਟੀਆਂ ਵੱਲੋਂ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਤਹਿਤ ਹੀ ਪੰਜਾਬ congress ਨੇ ਵੀ ਸਾਲ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਪਹਿਲੇ ਪੜਾਅ ’ਚ, 117 ਵਿਧਾਨ ਸਭਾ ਹਲਕਿਆਂ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਪਾਰਟੀ ਦੇ ਜਨਰਲ ਸਕੱਤਰ ਸੰਦੀਪ ਸੰਧੂ ਦੁਆਰਾ ਆਦੇਸ਼ ਜਾਰੀ ਕੀਤੇ ਗਏ ਹਨ।

ਉਨ੍ਹਾਂ ਦੀ ਨਿਯੁਕਤੀ ਤੋਂ ਪਹਿਲਾਂ, ਪਾਰਟੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਆਗੂਆਂ ਨੇ ਸਾਰੇ ਹਲਕਿਆਂ ਦਾ ਦੌਰਾ ਕੀਤਾ ਅਤੇ ਸਾਰੇ ਹਲਕਿਆਂ ਤੋਂ ਫੀਡਬੈਕ ਲਈ ਗਈ। ਇਸ ਤੋਂ ਬਾਅਦ, ਤਾਇਨਾਤੀ ਕੀਤੀ ਗਈ ਹੈ। ਇਸ ਦੇ ਨਾਲ ਹੀ, ਪਾਰਟੀ ਉਨ੍ਹਾਂ ਲੋਕਾਂ ਨੂੰ ਕਮਾਨ ਸੌਂਪਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ।

CATEGORIES
TAGS
Share This

COMMENTS

Wordpress (0)
Disqus ( )
Translate