ਕਾਂਗਰਸ ਵੱਲੋਂ ਦੀਪਕ ਗਰਗ ਨੂੰ ਅਬੋਹਰ ਵਿਧਾਨ ਸਭਾ ਹਲਕੇ ਦਾ ਕੁਆਰਡੀਨੇਟਰ ਲਾਇਆ ਗਿਆ

ਅਬੋਹਰ 10 ਜੂਨ। ਕਾਂਗਰਸ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਦੇ ਤਹਿਤ ਸੂਬੇ ਭਰ ਦੇ ਵਿੱਚ ਵੱਖ-ਵੱਖ ਮਿਹਨਤੀ ਆਗੂਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ।ਇਸੇ ਤਹਿਤ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 117 ਵਿਧਾਨ ਸਭਾ ਹਲਕਿਆਂ ਦੇ ਵਿੱਚ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਹਨ। ਜਿਹੜੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਘਰ ਘਰ ਜਾ ਕੇ ਪ੍ਰਚਾਰ ਕਰਨਗੇ ਤੇ ਹਲਕੇ ਵਿੱਚ ਪਾਰਟੀ ਨੂੰ ਮਜਬੂਤ ਕਰਨਗੇ। ਇਸੇ ਤਹਿਤ ਗਿੱਦੜਵਾਹਾ ਦੇ ਸੀਨੀਅਰ ਕਾਂਗਰਸੀ ਆਗੂ ਸ਼੍ਰੀ ਦੀਪਕ ਗਰਗ ਨੂੰ ਵਿਧਾਨ ਸਭਾ ਹਲਕਾ ਅਬੋਹਰ ਦਾ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਹਨਾਂ ਦੀ ਨਿਯੁਕਤੀ ਨਾਲ ਅਬੋਹਰ ਹਲਕੇ ਵਿੱਚ ਕਾਂਗਰਸ ਪਾਰਟੀ ਮਜਬੂਤ ਹੋਵੇਗੀ। ਮਿਲੀ ਜਿੰਮੇਵਾਰੀ ਤੇ ਖੁਸ਼ੀ ਪ੍ਰਗਟ ਕਰਦਿਆਂ ਦੀਪਕ ਗਰਗ ਨੇ ਕਿਹਾ ਕਿ ਜੋ ਪਾਰਟੀ ਵੱਲੋਂ ਜਿੰਮੇਵਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਹ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਉਣਗੇ ਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ। ਉਨਾਂ ਕਿਹਾ ਕਿ ਅਬੋਹਰ ਹਲਕੇ ਦੇ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਾਂਗੇ ਤੇ ਪਾਰਟੀ ਨੂੰ ਬੂਥ ਪੱਧਰ ਤੇ ਮਜਬੂਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣ ਜਾ ਰਹੀ ਹੈ ਤੇ ਅਬੋਹਰ ਹਲਕੇ ਤੋਂ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰੇਗੀ।

CATEGORIES
Share This

COMMENTS

Wordpress (0)
Disqus ( )
Translate