Instagram influencer ਭਾਬੀ ਕਮਲ ਕੌਰ ਦੀ ਸ਼ੱਕੀ ਹਾਲਾਤ ’ਚ ਮੌ+ਤ

Social ਮੀਡੀਆ ‘ਤੇ ਕਾਫ਼ੀ ਸਰਗਰਮ ਤੇ ਇੰਸਟਾਗ੍ਰਾਮ ’ਤੇ ਭਾਬੀ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦੀ ਬਠਿੰਡਾ ਮੈਡੀਕਲ ਯੂਨੀਵਰਸਿਟੀ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਹੈ।
ਮੌਤ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਿਆ ਹੈ। ਪੁਲਿਸ ਸਾਰੇ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਲਿਜਾਇਆ ਗਿਆ ਹੈ।
ਦੱਸ ਦਈਏ ਕਿ ਕੰਚਨ ਕੁਮਾਰੀ ਸੋਸ਼ਲ ਮੀਡੀਆ ਉਤੇ ਅਸ਼ਲੀਲ ਵੀਡਿਓਜ਼ ਕਾਰਨ ਚਰਚਾ ਵਿਚ ਰਹਿੰਦੀ ਸੀ।
Instagram ’ਤੇ ਕਮਲ ਕੌਰ ਉਰਫ ਕੰਚਨ ਕੁਮਾਰੀ ਦੇ 383K ਫ਼ੋਲੋਅਰਜ਼ ਹਨ ਅਤੇ ਕਮਲ ਕੌਰ Youtube ’ਤੇ ਵੀ ਪੂਰੀ ਤਰੀਕੇ ਨਾਲ ਸਰਗਰਮ ਸੀ।
ਪੁਲਿਸ ਅਧਿਕਾਰੀ ਨੇ ਦੱਸਿਆ ਗੱਡੀ ਵਿਚੋਂ ਬਦਬੂ ਆਉਣ ਮਗਰੋਂ ਕਿਸੇ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਤੇ ਉਹ ਤੁਰੰਤ ਮੌਕੇ ’ਤੇ ਪਹੁੰਚੇ। ਇਹ ਔਰਤ ਇੱਥੇ ਕਿਵੇਂ ਪਹੁੰਚੀ ਤੇ ਇਸ ਦੀ ਮੌਤ ਦੇ ਕੀ ਕਾਰਨ ਹਨ? ਉਨ੍ਹਾਂ ਸਾਰੇ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਇਸ ਮਾਮਲੇ ਨੂੰ ਸੁਲਝਾ ਲਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਦੇਖ ਕੇ ਇਹ ਲੱਗਦਾ ਹੈ ਕਿ ਇਸ ਦੀ ਮੌਤ ਇੱਥੇ ਨਹੀਂ ਹੋਈ, ਕਿਸੇ ਵਲੋਂ ਕਤਲ ਕਰ ਕੇ ਲਾਸ਼ ਨੂੰ ਗੱਡੀ ਵਿਚ ਰੱਖ ਕੇ ਇੱਥੇ ਪਾਰਕ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਖ਼ੁਲਾਸਾ ਹੋਵੇਗਾ।


