ਸਿਹਤ ਵਿਭਾਗ ਵਲੋਂ ਵਿਸ਼ਵ ਮਲੇਰੀਆਂ ਦਿਵਸ ਡੀ.ਏ.ਵੀ. ਪਬਲਿਕ ਸਕੂਲ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ


– ਮਲੇਰੀਆ ਤੇ ਕਾਬੂ ਰੱਖਣ ਲਈ ਜਾਗਰੂਕਤਾ ਅਤੇ ਆਲੇ ਦੁਆਲੇ ਦੀ ਸਫ਼ਾਈ ਦਾ ਖਾਸ ਧਿਆਨ ਰੱਖਿਆ ਜਾਵੇ: ਡਾ ਰੰਜੂ ਸਿੰਗਲਾ ਸਿਵਲ ਸਰਜਨ।
ਸ੍ਰੀ ਮੁਕਤਸਰ ਸਾਹਿਬ, 25 ਅਪ੍ਰੈਲ
   ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਵਿਸ਼ਵ ਪੱਧਰ ਤੇ ਅੱਜ ਵਿਸ਼ਵ ਮਲੇਰੀਆਂ ਦਿਵਸ ਮਨਾਇਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਮਲੇਰੀਆ ਖਾਤਮਾ ਕਰਨ ਲਈ ਬਚਨਵੱਧ ਹੈ।
                            ਇਸ ਸਬੰਧ ਵਿਚ  ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ ਵਲੋਂ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਡੀ.ਏ.ਵੀ. ਪਬਲਿਕ ਸਕੂਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਜਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ ।ਇਸ ਸਮਾਗਮ ਦੀ ਪ੍ਰਧਾਨਗੀ ਡਾ. ਰੰਜੂ ਸਿੰਗਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਨੇ ਕੀਤੀ ।


                              ਇਸ ਮੌਕੇ ਡਾ. ਰੰਜੂ ਸਿੰਗਲਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰੇਕ ਸਾਲ 25 ਅਪ੍ਰੈਲ ਨੂੰ ਸਿਹਤ ਸੰਸਥਾਵਾਂ, ਪਬਲਿਕ ਥਾਵਾਂ, ਸਕੂਲਾਂ ਵਿੱਚ ਵਿਸ਼ਵ ਮਲੇਰੀਆ ਦਿਵਸ ਮਨਾਇਆ ਜਾਂਦਾ ਹੈ, ਜਿਸ ਅਧੀਨ ਜਾਗਰੂਕਤਾ ਗਤੀਵਿਧੀਆਂ ਦੇ ਨਾਲ ਨਾਲ ਮਲੇਰੀਆ ਵਿਰੋਧੀ ਗਤੀਵਿਧੀਆਂ ਵੀ ਕੀਤੀਆਂ ਜਾਂਦੀਆਂ ਹਨ। ਉਹਨਾਂ ਦੱਸਿਆ ਕਿ ਵਿਸ਼ਵ ਮਲੇਰੀਆ ਦਿਵਸ ਮਨਾਉਣ ਦਾ ਮਕਸਦ ਆਮ ਲੋਕਾਂ ਨੂੰ ਮਲੇਰੀਆ ਬਿਮਾਰੀ ਪ੍ਰਤੀ ਜਾਗਰੂਕ ਕਰਨਾ, ਰੋਕਥਾਮ ਕਰਨਾ ਅਤੇ ਬਿਮਾਰੀ ਹੋਣ ਦੀ ਸੂਰਤ ਵਿੱਚ ਕੀ ਕੀਤਾ ਜਾਵੇ, ਇਸ ਪ੍ਰਤੀ ਜਾਗਰੁੂਕ ਕਰਨਾ ਹੈ। ਉਹਨਾਂ ਸਮਾਜ ਸੇਵੀ ਸੰਸਥਾਵਾਂ, ਸਿਹਤ ਸਟਾਫ਼ ਅਤੇ ਮੀਡੀਆ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਸਮਾਜ ਵਿੱਚ ਮਲੇਰੀਏ ਸਬੰਧੀ ਵੱਧ ਤੋਂ ਵਧ ਜਾਗਰੂਕਤਾ ਸਾਂਝੀ ਕੀਤੀ ਜਾਵੇ ਤਾਂ ਜੋ ਪੰਜਾਬ ਨੂੰ ਮਲੇਰੀਆ ਮੁਕਤ ਕੀਤਾ ਜਾ ਸਕੇ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਮਲੇਰੀਆ ਐਨਾਫਲੀਜ਼ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜੋ ਕਿ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਸਾਨੂੰ ਆਪਣੇ ਘਰ ਵਿੱਚ ਅਤੇ ਘਰਾਂ ਦੇ ਆਲੇ ਦੁਆਲੇ ਕਿਤੇ ਵੀ ਪਾਣੀ ਖੜ੍ਹੇ ਨਹੀਂ ਰਹਿਣ ਦੇਣਾ ਚਾਹੀਦਾ ਅਤੇ ਛੋਟੇ ਟੋਇਆਂ ਨੁੰ ਭਰ ਦੇਣਾ ਚਾਹੀਦਾ ਹੈ ਤਾਂ ਜੋ ਬਾਰਸ਼ ਦਾ ਪਾਣੀ ਇਨ੍ਹਾਂ ਟੋਇਆ ਵਿੱਚ ਖੜ੍ਹਾ ਨਾ ਹੋ ਸਕੇ ਅਤੇ ਮੱਛਰ ਪੈਦਾ ਨਾ ਹੋ ਸਕਣ।ਇਸ ਮੌਕੇ ਲਾਲ ਚੰਦ ਜਿਲ੍ਹਾ ਹੈਲਥ ਇੰਸਪੈਕਟਰ ਨੇ ਕਿਹਾ ਕਿ ਮੱਛਰਾਂ ਦੇ ਕੱਟਣ ਤੋਂ ਬਚਣ ਲਈ ਸਾਨੂੰ ਪੂਰਾ ਸਰੀਰ ਢਕਣ ਵਾਲੇ ਕਪੜੇ ਪਾਉਣੇ ਚਾਹੀਦੇ ਹਨ ਅਤੇ ਸੌਣ ਵੇਲੇੇ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਵਸਤਾਂ ਦੀ ਵਰਤੋ ਕਰਨੀ ਚਾਹੀਦੀ ਹੈ। ਬੁਖਾਰ ਹੋਣ ਤੇ ਨਜਦੀਕੀ ਸਿਹਤ ਕੇਦਰ ਅਤੇ ਸਿਵਲ ਹਸਪਤਾਲ ਵਿਖੇ ਮਾਹਿਰ ਡਾਕਟਰਾਂ ਨਾਲ ਸੰਪਰਕ ਕਰਨਾ ਚਾਹੀਦਾ ਹੈ।ਇਸ ਮੌਕੇ ਭਾਗਵਾਨ ਦਾਸ ਜਿਲ੍ਹਾ ਹੈਲ਼ਥ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮਲੇਰੀਏ ਦੇ ਟੈਸਟ ਤੇ ਇਲਾਜ ਮੁਫ਼ਤ ਕੀਤਾ ਜਾਂਦਾ ਹੈ।ਉਨ੍ਹਾ ਕਿਹਾ ਕਿ ਘਰਾਂ ਵਿੱਚ ਪਏ ਕਬਾੜ, ਟਾਇਰ, ਟੁੱਟੇ ਘੜੇ ਨਸ਼ਟ ਕਰਨੇ ਚਾਹੀਦੇ ਹਨ। ਉਹਨਾਂ ਦੱਸਿਆ ਸਿਹਤ ਵਿਭਾਗ ਵੱਲੋਂ ਹਰ ਸ਼ੁੱਕਰਵਾਰ ਨੂੰ ਡਰਾਈਡੇ ਘੋਸ਼ਿਤ ਕੀਤਾ ਹੋਇਆ ਹੈ।
                             ਇਸ ਲਈ ਹਰ ਸ਼ੁੱਕਰਵਾਰ ਨੂੰ  ਕੂਲਰ, ਗਮਲੇ, ਪਸ਼ੂ ਅਤੇ ਮੱਛੀਆਂ ਦੇ ਭਾਂਡੇ ਅਤੇ ਹੋਰ ਪਾਣੀ ਸਟੋਰ ਕਰਨ ਵਾਲੇ ਬਰਤਨ ਖਾਲੀ ਕਰਕੇ ਸੁਕਾ ਕੇ ਵਰਤੋ ਵਿੱਚ ਲਿਆਉਣੇ ਚਾਹੀਦੇ ਹਨ ਅਤੇ ਘਰ ਅਤੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣਾ ਚਾਹੀਦਾ ਹੈ।ਇਸ ਮੌਕੇ ਡੀ.ਏ.ਵੀ. ਪਬਲਿਕ ਸਕੂਲ ਵਿਖੇ ਮਲੇਰੀਏ ਸਬੰਧੀ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ, ਪ੍ਰਸ਼ਨ/ਉੱਤਰ ਮੁਕਾਬਲੇ ਕਰਵਾਏ ਗਏ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਗਏ।ਇੰਨ੍ਹਾ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।
                            ਇਸ ਮੌਕੇ ਡਾ. ਭੁਪਿੰਦਰਜੀਤ ਕੌਰ ਐਸ.ਐਮ.ਓ. ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਸ਼੍ਰੀਮਤੀ ਵਰਸ਼ਾ ਸਚਦੇਵਾ ਪ੍ਰਿੰਸੀਪਲ ਡੀ.ਏ.ਵੀ ਪਬਲਿਕ ਸਕੂਲ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਮਲੇਰੀਏ ਸਬੰਧੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਸਕੂਲ ਦੇ ਸਟਾਫ ਅਤੇ ਵਿਦਿਆਂਰਥੀਆਂ ਅਤੇ ਐਨ.ਜੀ.ਓ. ਨੇ ਭਾਗ ਲਿਆ।

CATEGORIES
Share This

COMMENTS

Wordpress (0)
Disqus (1 )
Translate