ਸਿਹਤ ਵਿਭਾਗ ਦੀਆਂ ਟੀਮਾਂ ਡੇਂਗੂ ਰੋਕਥਾਮ ਲਈ ਸਰਗਰਮ-ਡਾ.ਪ੍ਰੇਮ ਕੁਮਾਰ
ਡੇਂਗੂ ਜਾਗਰੂਕਤਾ ਅਭਿਆਨ ਜਾਰੀ
ਡੇਂਗੂ ਸਬੰਧੀ ਜਾਗਰੂਕਤਾ ਸਮੇਂ ਦੀ ਮੁੱਖ ਲੋੜ-ਡਾ.ਪ੍ਰੇਮ ਕੁਮਾਰ
ਕਪੁਰਥਲਾ 13 ਜੂਨ। ਸਿਵਲ ਸਰਜਨ ਕਪੂਰਥਲਾ ਡਾ.ਹਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਅੱਜ ਬਲਾਕ ਢਿੱਲਵਾਂ ਅਧੀਨ ਆਉਂਦੇ ਵੱਖ-ਵੱਖ ਰੇਸਟੋਰੈਂਟ, ਮੈਰਜ ਪੈਲਸ, ਫੂਡ ਸਟਾਲ ਅਤੇ ਮਿਠਾਈਆਂ ਆਦਿ ਦੁਕਾਨਾਂ ‘ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਡੇਂਗੂ ਸਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਮ.ਓ ਡਾ. ਪ੍ਰੇਮ ਕੁਮਾਰ ਨੇ ਦੱਸਇਆ ਕਿ ਡੇਂਗੂ ਰੋਕਥਾਮ ਟੀਮ ਵਿੱਚ ਬਲਾਕ ਢਿੱਲਵਾਂ ਦੇ ਸਮੂਹ ਸਿਹਤ ਸੁਪਰਵਾਈਜ਼ਰ, ਸਮੂਹ ਐਮ.ਪੀ.ਐਚ.ਡਬਲਿਓ ਅਤੇ ਏ.ਐਨ.ਐਮਾਂ ਹਾਜ਼ਰ ਸਨ। ਇਸ ਮੌਕੇ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਉਥੇ ਦੇ ਸਮੂਹ ਸਟਾਫ਼ ਨੂੰ ਡੇਂਗੂ ਦੇ ਲੱਛਣਾ ਅਤੇ ਰੋਕਥਾਮ ਸੰਬੰਧੀ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਂਗੂ ਸੰਬੰਧੀ ਜਾਗਰੂਕਤਾ ਨੂੰ ਵਧਾਉਣ ਲਈ ਅਤੇ ਡੇਂਗੂ ਨੂੰ ਠੱਲ੍ਹ ਪਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ।
ਇਸ ਦੌਰਾਨ ਦੁਕਾਨਦਾਰਾਂ ਅਤੇ ਹੋਟਲ ਦੇ ਕਰਮਚਾਰੀਆਂ ਨੂੰ ਜਾਣਕਾਰੀ ਦਿੰਦਿਆਂ ਸਿਹਤ ਸੁਪਰਵਾਈਜਰ ਜਸਵਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੇ ਕਿਹਾ ਕਿ ਡੇਂਗੂ ਰੋਕਥਾਮ ‘ਚ ਸਵੱਛਤਾ ਭਾਵ ਘਰਾਂ ਦੇ ਅੰਦਰ ਅਤੇ ਆਲੇ – ਦੁਆਲੇ ਦੀ ਸਾਫ-ਸਫਾਈ ਦਾ ਵੀ ਅਹਿਮ ਰੋਲ ਹੈ, ਜਿਸ ਨਾਲ ਡੇਂਗੂ ਦੇ ਮੱਛਰ ਨੂੰ ਠੱਲ੍ਹ ਪਾਈ ਜਾ ਸਕਦੀ ਹੈ ਅਤੇ ਡੇਂਗੂ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕਿ ਵੀ ਡੇਂਗੂ ਬੁਖ਼ਾਰ ਦੇ ਲੱਛਣਾਂ, ਡੇਂਗੂ ਸਬੰਧੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਤੇ ਡੇਂਗੂ ਰੋਕਥਾਮ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਸਾਰਿਆਂ ਨੂੰ ਸਵੱਛਤਾ ਅਭਿਆਨ ‘ਚ ਆਪਣਾ ਯੋਗਦਾਨ ਦੇਣ ਲਈ ਕਿਹਾ ਤਾਂ ਜੋ ਡੇਂਗੂ ਰੋਕਥਾਮ ਮੁਹਿਮ ਨੂੰ ਸਫਲ ਬਣਾਇਆ ਜਾ ਸਕੇ। ਉਨ੍ਹਾਂ ਸਾਰਿਆਂ ਨੂੰ ਡੇਂਗੂ ਦੇ ਲੱਛਣਾਂ, ਇਲਾਜ ਅਤੇ ਆਪਣਾ ਆਲਾ-ਦੁਆਲਾ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਬੀ.ਈ.ਈ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਇਆ ਕਿ ਇਸ ਵਾਰ ਦਾ ਟੀਚਾ ਬਲਾਕ ਢਿੱਲਵਾਂ ਅਧੀਨ ਆਉਦੇਂ ਰੇਸਟੋਰੈਂਟ, ਮੈਰਜ ਪੈਲਸ, ਫੂਡ ਸਟਾਲ ਅਤੇ ਮਿਠਾਈਆਂ ਆਦਿ ਦੁਕਾਨਦਾਰਾਂ ਨੂੰ ਡੇਂਗੂ ਸੰਬੰਧੀ ਜਾਗਰੂਕ ਕਰਨਾ ਸੀ। ਡੇਂਗੂ ਰੋਕਥਾਮ ਟੀਮ ਵਿੱਚ ਐਸ.ਆਈ ਪ੍ਰਗਟ ਸਿੰਘ, ਜਸਵਿੰਦਰ ਸਿੰਘ, ਅਤੇ ਐਮ.ਪੀ.ਐਚ.ਡਬਲਿਓ ਰੁਪਿੰਦਰਜੀਤ ਸਿੰਘ, ਸੁਖਦੇਵ ਸਿੰਘ, ਸਤਨਾਮ ਸਿੰਘ, ਯਾਦਵਿੰਦਰ ਸਿੰਘ, ਦਲਜੀਤ ਸਿੰਘ, ਪਰਮਜੀਤ ਸਿੰਘ, ਬਲਕਾਰ ਸਿੰਘ, ਬਲਜਿੰਦਰ ਸਿੰਘ, ਗੁਰਿੰਦਰਬੀਰ ਸਿੰਘ, ਪ੍ਰਭਜੋਤ ਸਿੰਘ, ਨਰਿੰਦਰ ਸਿੰਘ, ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।
(ਡੱਬੀ)
ਡੇਂਗੂ ਬੁਖਾਰ ਸੰਬੰਧੀ ਕੁਝ ਖ਼ਾਸ ਜਾਣਕਾਰੀ 👉
- ਡੇਂਗੂ ਦਾ ਮੱਛਰ ਦਿਨ ਵੇਲੇ ਕੱਟਦਾ ਹੈ।
-ਇਹ ਸਾਫ਼ ਪਾਣੀ ਵਿੱਚ ਹੁੰਦਾ ਹੈ। - ਠੰਡੀ ਥਾਂ ਅਤੇ ਛਾਵੇਂ ਇਹ ਮੱਛਰ ਜ਼ਿਆਦਾ ਹੁੰਦਾ ਹੈ ।
ਡੇਂਗੂ ਦੇ ਲੱਛਣ ਕਿ ਹਨ 👉
- ਠੰਡ ਨਾਲ ਬੁਖ਼ਾਰ ਦਾ ਚੜਨਾ
- ਸਿਰ, ਅੱਖਾਂ, ਜੋੜਾਂ ਅਤੇ ਸਰੀਰ `ਚ ਦਰਦ
- ਭੁੱਖ ਘੱਟ ਲਗਣਾ ਜਾਂ ਦਸਤ ਹੋਣਾ ।
ਡੇਂਗੂ ਰੋਕਥਾਮ ਲਈ ਕਿ ਕਰੀਏ 👉
- ਘਰ ਦੇ ਆਲੇ-ਦੁਆਲੇ ਪਾਣੀ ਨੂੰ ਖੜਾ ਨਾ ਹੋਣ ਦਵੋਂ ਅਤੇ ਜੇਕਰ ਪਾਣੀ ਡਰਮ ਆਦਿ `ਚ ਰੱਖਿਆ ਹੈ ਤਾਂ ਉਸ ਨੂੰ ਢੰਕ ਕਿ ਰੱਖੋਂ।
- ਕੁਲਰਾਂ ਨੂੰ ਸਮੇਂ ਸਿਰ ਸਾਫ਼ ਕੀਤਾ ਜਾਵੇ
- ਸਰੀਰ ਨੂੰ ਪੂਰੀ ਤਰ੍ਹਾਂ ਢੰਕਣ ਵਾਲੇ ਕੱਪੜੇ ਪਾਉਣ ਅਤੇ ਮੱਛਰਾਂ ਤੋਂ ਬੱਚਣ ਲਈ ਮੱਛਰਦਾਨੀ ਜਾਂ ਕ੍ਰਿਮਾਂ ਦਾ ਇਸਤੇਮਾਲ ਕਰਨ।



