ਦੇਸ਼ ਵਿਚ 7 ਹਜ਼ਾਰ ਤੋਂ ਪਾਰ ਹੋਏ ਕਰੋਨਾ ਦੇ ਮਾਮਲੇ, Punjab ਚ ਜਾਰੀ ਹੋਈ ਐਡਵਾਈ਼ਜ਼ਰੀ
ਦਾ ਪੋਸਟਮੇਲ ਬਿਊਰੋ
ਦੇਸ਼ ਭਰ ਵਿੱਚ corona ਦੇ ਸਰਗਰਮ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਤੋਂ ਇਲਾਵਾ, ਮੌਤਾਂ ਦੀ ਗਿਣਤੀ ਵੀ ਹਰ ਰੋਜ਼ ਵੱਧ ਰਹੀ ਹੈ। ਕੇਰਲ ਵਿੱਚ ਸਭ ਤੋਂ ਵੱਧ ਸਰਗਰਮ ਕੋਰੋਨਾ ਕੇਸ ਅਤੇ ਮੌਤਾਂ ਹਨ। ਅਰੁਣਾਚਲ ਪ੍ਰਦੇਸ਼ ਅਤੇ ਤ੍ਰਿਪੁਰਾ ਅਜਿਹੇ ਰਾਜ ਹਨ ਜਿੱਥੇ ਕੋਰੋਨਾ ਦਾ ਇੱਕ ਵੀ ਸਰਗਰਮ ਕੇਸ ਨਹੀਂ ਹੈ। ਪੰਜਾਬ ਸਰਕਾਰ ਨੇ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ।
ਹੁਣ ਤੱਕ ਪੰਜਾਬ ਅੰਦਰ 58 ਸਰਗਰਮ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 27 ਰਿਕਵਰ ਹੋ ਗਏ|
2 ਕਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ|
ਪੰਜਾਬ ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਅਤੇ ਕਿਹਾ ਕਿ ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਪਹਿਲਾਂ ਮਾਸਕ ਪਹਿਨਣਾ ਲਾਜ਼ਮੀ ਹੈ। ਇਸ ਤੋਂ ਇਲਾਵਾ, ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਮਾਸਕ ਪਹਿਨਣ ਦੀ ਸਲਾਹ ਵੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਖੰਘ ਜਾਂ ਬੁਖਾਰ ਦੀ ਸ਼ਿਕਾਇਤ ਹੈ, ਤਾਂ ਉਸਨੂੰ ਦੂਜਿਆਂ ਦੇ ਸੰਪਰਕ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ ਅਤੇ ਖੰਘਦੇ ਸਮੇਂ ਮੂੰਹ ‘ਤੇ ਰੁਮਾਲ ਰੱਖਣਾ ਚਾਹੀਦਾ ਹੈ।




