Bathinda – ਸਿੰਕਦਰ ਸਿੰਘ ਮਲੂਕਾ ਦੀ ਅਕਾਲੀ ਦਲ ਚ ਵਾਪਸੀ
ਬਠਿੰਡਾ –
ਸ੍ਰੋ੍ਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਸ੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਆਖ ਕੇ ਗਏ ਸਿਕੰਦਰ ਸਿੰਘ ਮਲੂਕਾ ਇਕ ਵਾਰ ਫਿਰ ਸੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਦੱਸ ਦੇਈਏ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ. ਮਲੂਕਾ ਨੂੰ ਪਾਰਟੀ ਚ ਸ਼ਾਮਲ ਕੀਤਾ।ਇਸ ਮੌਕੇ ਉਨ੍ਹਾਂ ਨਾਲ ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ।

ਉਧਰ ਸੁਖਬੀਰ ਸਿੰਘ ਬਾਦਲ ਮਲੂਕਾ ਦੀ ਪਾਰਟੀ ਵਿਚ ਵਾਪਸੀ ਤੇ ਕਿਹਾ ਕਿ ਮਲੂਕਾ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਨੂੰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਇਆ ਹੈ। ਉਨ੍ਹਾਂ ਦੀ ਵਾਪਸੀ ਪਾਰਟੀ ਨੂੰ ਹੋਰ ਮਜ਼ਬੂਤ ਕਰੇਗੀ। ਉਨ੍ਹਾਂ ਪੰਜਾਬੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ ਹੈ। ਇਸ ਨਾਲ ਸੂਬੇ ’ਚ ਸ਼ਾਂਤੀ ਅਤੇ ਵਿਕਾਸ ਯਕੀਨੀ ਹੋਵੇਗਾ।
CATEGORIES ਪੰਜਾਬ


