ਵਿਧਾਇਕ ਬਲੂਆਣਾ ਦੀ ਮੁੱਖ ਮੰਤਰੀ ਪੰਜਾਬ ਨਾਲ ਮੁਲਾਕਾਤ, ਮੰਗਾਂ ਨੂੰ ਪ੍ਰਵਾਨ ਕਰਨ ਦਾ ਦਿੱਤਾ ਭਰੋਸਾ

ਸਹਿਕਾਰੀ ਖੰਡ ਮਿੱਲ ਫਾਜ਼ਿਲਕਾ ਦੇ ਕਰਮਚਾਰੀਆਂ ਦੀ ਬਕਾਇਆ ਤਨਖਾਹ ਜਾਰੀ ਕਰਨ ਸਬੰਧੀ ਵਿਚਾਰ ਚਰਚਾ
ਫਾਜ਼ਿਲਕਾ 25 ਅਪ੍ਰੈਲ
ਹਲਕਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਨਾਲ ਸਹਿਕਾਰੀ ਖੰਡ ਮਿੱਲ ਫਾਜ਼ਿਲਕਾ (ਬੋਦੀਵਾਲਾ ਪੀਥਾ) ਦੇ ਕਰਮਚਾਰੀਆਂ ਦੀ ਬਕਾਇਆ ਤਨਖਾਹ ਜਾਰੀ ਕਰਨ ਸਬੰਧੀ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਸ਼ੂਗਰ ਮਿੱਲ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਦੀ ਰਾਸ਼ੀ ਜਲਦੀ ਜਾਰੀ ਕਰ ਦਿੱਤੀ ਜਾਵੇਗੀ।
ਵਿਧਾਇਕ ਬਲੂਆਣਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਿਛਲੇ ਦਿਨੀ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ 10 ਕਰੋੜ ਰੁਪਏ ਦੀ ਰਾਸ਼ੀ ਸ਼ੂਗਰ ਮਿੱਲ ਲਈ ਪਹਿਲਾਂ ਜਾਰੀ ਕੀਤੀ ਸੀ ਜਿਸ *ਤੇ ਸ਼ੁਗਰ ਮਿਲ ਦੇ ਵਰਕਰਾਂ ਵੱਲੋਂ ਮੁੱਖ ਮੰਤਰੀ ਦਾ ਬਹੁਤ ਧੰਨਵਾਦ ਪ੍ਰਗਟ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਰਹਿੰਦੀ 8 ਕਰੋੜ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਉਨ੍ਹਾਂ ਵੱਲੋਂ ਮੁੜ ਤੋਂ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਗਈ ਸੀ ਜਿਸ *ਤੇ ਮੁੱਖ ਮੰਤਰੀ ਵੱਲੋਂ ਜਲਦ ਬਕਾਇਆ ਰਾਸ਼ੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ।
ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਮੁੱਖ ਮੰਤਰੀ ਤੋਂ ਸ਼ੂਗਰ ਮਿੱਲ ਨੂੰ ਅਪਗ੍ਰੇਡ ਕਰਨ ਦੀ ਵੀ ਮੰਗ ਕਰਦਿਆਂ ਕਿਹਾ ਕਿ ਸਰਹੱਦੀ ਜ਼ਿਲ੍ਹੇ ਫਾਜ਼ਿਲਕਾ ਅੰਦਰ ਕੋਈ ਹੋਰ ਵੱਡਾ ਉਦਯੋਗ ਨਾ ਹੋਣ ਕਰਕੇ ਇਹ ਮਿਲ ਹੀ ਕਿਤੇ ਦੇ ਨਾਲ-ਨਾਲ ਰੋਜਗਾਰ ਦਾ ਸਾਧਨ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵੀ ਇਹ ਮਿਲ ਵਰਦਾਨ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਗੰਨੇ ਦੀ ਬਕਾਇਆ ਅਦਾਇਗੀਆਂ ਜਾਰੀ ਕਰਨ ਕਰਕੇ ਕਿਸਾਨਾਂ ਦਾ ਗੰਨੇ ਦੀ ਖੇਤੀ ਕਰਨ ਸਬੰਧੀ ਰੁਝਾਨ ਵਧਿਆ ਹੈ, ਇਸ ਕਰਕੇ ਇਸ ਮਿਲ ਨੁੰ ਅਪ੍ਰਗੇਡ ਕੀਤਾ ਜਾਣਾ ਜ਼ਰੂਰੀ ਹੈ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਵੱਲੋਂ ਵੀ ਇਸ ਦੇ ਢੁਕਵੇਂ ਹਲ ਲਈ ਭਰੋਸਾ ਦਿੱਤਾ ਗਿਆ ਹੈ।

CATEGORIES
Share This

COMMENTS

Wordpress (0)
Disqus (0 )
Translate