ਡਿਪਟੀ ਕਮਿਸ਼ਨਰ ਵੱਲੋਂ ਕਣਕ ਦੇ ਗੋਦਾਮਾਂ ਦੀ ਚੈਕਿੰਗ, ਮੰਡੀਆਂ ਵਿਚੋਂ ਕਣਕ ਦੀ ਲਿਫਟਿੰਗ ਹੋਰ ਤੇਜ਼ ਕਰਨ ਦੇ ਹੁਕਮ

—ਗੋਦਾਮਾਂ ਵਿਚ ਪਹੁੰਚਣ ਵਾਲੇ ਟਰੱਕਾਂ ਨੂੰ ਜਲਦ ਤੋਂ ਜਲਦ ਖਾਲੀ ਕਰਨ ਦੇ ਨਿਰਦੇਸ਼
ਫਾਜਿ਼ਲਕਾ, 25 ਅਪ੍ਰੈਲ
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਆਈਏਐਸ ਨੇ ਅੱਜ ਸ਼ਾਮ ਰਾਣਾ ਪਿੰਡ ਵਿਚ ਬਣੇ ਗੋਦਾਮਾਂ ਦਾ ਅਚਾਨਕ ਨਿਰੀਖਣ ਕੀਤਾ। ਇੱਥੇ ਭਾਰਤੀ ਖੁਰਾਕ ਨਿਗਮ ਵੱਲੋਂ ਕਣਕ ਭੰਡਾਰ ਕੀਤੀ ਜਾ ਰਹੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਭਾਰਤੀ ਖੁਰਾਕ ਨਿਗਮ ਨੂੰ ਇੱਥੇ ਪ੍ਰੰਬਧਾਂ ਨੂੰ ਹੋਰ ਦਰੁੱਸਤ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਇੱਥੇ ਕਣਕ ਲੈ ਕੇ ਪੁੱਜਣ ਵਾਲੇ ਟਰੱਕਾਂ ਵਿਚੋਂ ਕਣਕ ਉਤਾਰਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ ਤਾਂ ਜ਼ੋ ਇਹ ਟਰੱਕ ਮੰਡੀਆਂ ਵਿਚੋਂ ਹੋਰ ਕਣਕ ਜਲਦੀ ਚੁੱਕ ਕੇ ਲਿਆ ਸਕਨ। ਉਨ੍ਹਾਂ ਨੇ ਕਿਹਾ ਕਿ ਲਿਫਟਿੰਗ ਨੂੰ ਹੋਰ ਤੇਜੀ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੱਸਿਆ ਕਿ ਮੰਗਲਵਾਰ ਤੱਕ ਜਿ਼ਲ੍ਹੇ ਦੀਆਂ ਮੰਡੀਆਂ ਵਿਚ 456780 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 456323 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਅੱਜ ਦੇ ਦਿਨ ਜਿ਼ਲ੍ਹੇ ਦੀਆਂ ਮੰਡੀਆਂ ਵਿਚ 35162 ਮੀਟ੍ਰਿਕ ਟਨ ਨਵੀਂ ਕਣਕ ਆਈ ਜਦ ਕਿ ਦਿਨ ਦੀ ਖਰੀਦ 38988 ਮੀਟ੍ਰਿਕ ਟਨ ਰਹੀ। ਇਸੇ ਤਰਾਂ ਅੱਜ 20487 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਗਈ ਹੈ।
ਇਸੇ ਤਰਾਂ 48 ਘੰਟੇ ਪਹਿਲਾਂ ਤੱਕ ਖਰੀਦ ਕੀਤੀ ਗਈ ਕਣਕ ਦੀ ਬਣਦੀ 743.67 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਲਈ ਐਡਵਾਇਸ ਜਨਰੇਟ ਕਰ ਦਿੱਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਮੁੜ ਤੋਂ ਖਰੀਦ ਏਂਜਸੀਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿਚ ਆਉਣ ਵਾਲੀ ਕਣਕ ਦੀ ਨਾਲੋ ਨਾਲ ਖਰੀਦ ਕੀਤੀ ਜਾਵੇ ਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ।


