’YUDH NASHIAN VIRUDH’’ ਦੇ 107 ਵੇਂ ਦਿਨ ਪੰਜਾਬ ਪੁਲਿਸ ਵੱਲੋਂ 102 ਨਸ਼ਾ ਤਸਕਰ ਗ੍ਰਿਫ਼ਤਾਰ; 688 ਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ


ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 55 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ

ਚੰਡੀਗੜ੍ਹ, 16 ਜੂਨ:

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “YUDH NASHIAN VIRUDH’” ਦੇ 107ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 688 ਗ੍ਰਾਮ ਹੈਰੋਇਨ, 105 ਕਿਲੋ ਭੁੱਕੀ, 2164 ਨਸ਼ੀਲੀਆਂ ਗੋਲੀਆਂ ਅਤੇ 26910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 107 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 17,749 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 95 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 479 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 76 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 504 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 55 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

CATEGORIES
TAGS
Share This

COMMENTS

Wordpress (0)
Disqus ( )
Translate