ਵਿਰੋਧੀਆਂ ਦੀ ਮੇਰੇ ਖਿਲਾਫ ਜਾਤੀ ਤੇ ਸਿਆਸੀ ਸਾਜਿਸ਼, ਵਾਇਰਲ ਤਸਵੀਰਾਂ ਤੇ ਬੋਲੇ ਡਾਕਟਰ ਰਵਜੋਤ ਸਿੰਘ

ਕਿਹਾ ਬੁਖਲਾਏ ਆਗੂ ਮੇਰੀਆਂ ਨਿੱਜੀ ਤਸਵੀਰਾਂ ਨੂੰ AI ਨਾਲ ਐਡਿਟ ਕਰਕੇ ਕਰ ਰਹੇ ਹਨ ਵਾਇਰਲ

ਚੰਡੀਗੜ੍ਹ 17 ਜੂਨ। ਪੰਜਾਬ ਦੇ ਕੈਬਨਿਟ ਮੰਤਰੀ ਦੀਆਂ ਬਿਕਰਮ ਮਜੀਠੀਆਂ ਵੱਲੋਂ ਸੋਸ਼ਲ ਮੀਡੀਆ ਤੇ ਪਾਈਆਂ ਤਸਵੀਰਾਂ ਤੋਂ ਬਾਅਦ ਕੈਬਨਿਟ ਮੰਤਰੀ ਡਾਕਟਰ ਰਵਜੋਤ ਸਿੰਘ ਦੀ ਸੋਸ਼ਲ ਮੀਡੀਆ ਤੇ ਪ੍ਰਤੀਕਿਰਿਆ ਸਾਹਮਣੇ ਆਈ ਹੈ। ਉਹਨਾਂ ਕਿਹਾ ਕਿ ਵਿਰੋਧੀਆਂ ਵੱਲੋਂ ਲੁਧਿਆਣਾ ਪੱਛਮੀ ਦੀ ਜਿਮਨੀ ਚੋਣ ਦੌਰਾਨ ਜਾਣ ਬੁਝ ਕੇ ਮੇਰੇ ਖਿਲਾਫ ਜਾਤੀ ਤੇ ਸਿਆਸੀ ਸਾਜ਼ਿਸ਼ ਰਚੀ ਜਾ ਰਹੀ ਹੈ। ਕਿਉਂਕਿ ਮੈਂ ਦਲਿਤ ਪਰਿਵਾਰ ਨਾਲ ਸਬੰਧ ਰੱਖਦਾ ਹਾਂ। ਮੇਰੀ ਸਾਬਕਾ ਪਤਨੀ ਨਾਲ ਮੇਰੀਆਂ ਨਿੱਜੀ ਤਸਵੀਰਾਂ ਨੂੰ ਏਆਈ ਦੀ ਮਦਦ ਨਾਲ ਐਡਿਟ ਕਰਕੇ ਵਾਇਰਲ ਕੀਤਾ ਜਾ ਰਿਹਾ ਹੈ। ਉਹਨਾਂ ਨੇ ਪੰਜਾਬ ਦੀ ਜਨਤਾ ਨੂੰ ਸੁਚੇਤ ਰਹਿਣ ਲਈ ਕਿਹਾ। ਡਾਕਟਰ ਰਵਜੋਤ ਸਿੰਘ ਨੇ ਕਿਹਾ ਕਿ

“ਲੁਧਿਆਣਾ ਉਪ-ਚੋਣ ਵਿੱਚ AAP ਦੀ ਸ਼ਾਨਦਾਰ ਜਿੱਤ ਵੇਖ ਕੇ ਵਿਰੋਧੀ ਧਿਰ ਇੰਨੀ ਬੌਖਲਾ ਗਈ ਹੈ ਕਿ ਉਸ ਦੇ ਆਗੂਆਂ ਨੇ ਨੀਚਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਨ੍ਹਾਂ ਦੇ ਕੁਝ ਆਗੂ ਮੇਰੀ ਸਾਬਕਾ ਪਤਨੀ ਨਾਲ ਮੇਰੀਆਂ ਨਿੱਜੀ ਤਸਵੀਰਾਂ ਨੂੰ AI ਦੀ ਮਦਦ ਨਾਲ ਐਡਿਟ ਕਰਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਰਹੇ ਹਨ।ਇਨ੍ਹਾਂ ਨੇ ਮੈਨੂੰ ਨਿਸ਼ਾਨਾ ਇਸ ਲਈ ਬਣਾਇਆ ਕਿਉਂਕਿ ਮੈਂ ਇੱਕ ਦਲਿਤ ਪਰਿਵਾਰ ਨਾਲ ਸਬੰਧ ਰੱਖਦਾ ਹਾਂ ਅਤੇ ਪੰਜਾਬ ਦੀ ਜਨਤਾ ਨੇ ਇਨ੍ਹਾਂ ਦੀ ਗੁੰਡਾਗਰਦੀ ਅਤੇ ਭ੍ਰਿਸ਼ਟ ਸਿਆਸਤ ਨੂੰ ਹਰਾ ਕੇ ਮੈਨੂੰ ਚੁਣਿਆ ਹੈ।ਇਹ ਹਰਕਤ ਸਿਰਫ ਮੇਰੀ ਨਹੀਂ, ਸਗੋਂ ਇੱਕ ਔਰਤ ਦੀ ਇੱਜ਼ਤ ਨੂੰ ਵੀ ਠੇਸ ਪਹੁੰਚਾਉਣ ਵਾਲੀ ਹੈ ਅਤੇ ਸਮਾਜ ਵਿੱਚ ਔਰਤਾਂ ਪ੍ਰਤੀ ਇਨ੍ਹਾਂ ਦੀ ਅਸਲ ਸੋਚ ਨੂੰ ਬੇਨਕਾਬ ਕਰਦੀ ਹੈ।ਇਹ ਸਿਰਫ ਨਿੱਜੀ ਹਮਲਾ ਨਹੀਂ, ਸਗੋਂ ਜਾਤੀ ਅਤੇ ਸਿਆਸੀ ਸਾਜ਼ਿਸ਼ ਹੈ। ਲੁਧਿਆਣਾ ਉਪ-ਚੋਣ ਤੋਂ ਠੀਕ ਦੋ ਦਿਨ ਪਹਿਲਾਂ ਇਹ ਗਿਰੀ ਹੋਈ ਹਰਕਤ ਸਾਬਤ ਕਰਦੀ ਹੈ ਕਿ AAP ਤੋਂ ਬੁਰੀ ਤਰ੍ਹਾਂ ਹਾਰ ਦਾ ਡਰ ਵਿਰੋਧੀ ਧਿਰ ਨੂੰ ਗਲਤ ਹਰਕਤਾਂ ਕਰਨ ਲਈ ਮਜਬੂਰ ਕਰ ਰਿਹਾ ਹੈ।ਮੈਂ ਇਸ ਘਟੀਆ ਸਾਜ਼ਿਸ਼ ਅਤੇ ਝੂਠ ਫੈਲਾਉਣ ਵਾਲੇ ਹਰ ਵਿਅਕਤੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਜਾ ਰਿਹਾ ਹਾਂ। ਮੈਂ FIR ਵੀ ਕਰਵਾਵਾਂਗਾ ਅਤੇ ਮਾਨਹਾਨੀ ਦਾ ਮੁਕੱਦਮਾ ਵੀ ਕਰਾਂਗਾ। ਮੇਰੇ ਅਤੇ ਮੇਰੇ ਪਰਿਵਾਰ ਵਿਰੁੱਧ ਇੰਨੀ ਘਟੀਆ ਹਰਕਤ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਮੈਂ ਮੁਆਫ ਨਹੀਂ ਕਰਾਂਗਾ।ਜਨਤਾ ਨੂੰ ਮੇਰੀ ਅਪੀਲ ਹੈ ਕਿ ਆਮ ਆਦਮੀ ਪਾਰਟੀ ‘ਤੇ ਭਰੋਸਾ ਰੱਖੋ ਅਤੇ ਅਜਿਹੇ ਗਿਰੇ ਹੋਏ ਆਗੂਆਂ ਦੇ ਫੈਲਾਏ ਝੂਠ ਅਤੇ ਗੰਦਗੀ ਤੋਂ ਸੁਚੇਤ ਰਹੋ। ਅਸੀਂ ਸੱਚਾਈ ਅਤੇ ਜਨ ਸੇਵਾ ਦੀ ਸਿਆਸਤ ਕਰਦੇ ਹਾਂ, ਅਤੇ ਕਰਦੇ ਰਹਾਂਗੇ।”

CATEGORIES
Share This

COMMENTS

Wordpress (0)
Disqus ( )
Translate