Moga Police ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਕਾਰਵਾਈਆਂ ਲਗਾਤਾਰ ਜਾਰੀ
ਆਪ੍ਰੇਸ਼ਨ ਕਾਸੋ ਤਹਿਤ ਅੱਜ ਨਿਹਾਲ ਸਿੰਘ ਵਾਲਾ ਤੇ ਧਰਮਕੋਟ ਅਧੀਨ ਆਉਂਦੇ ਡਰੱਗ ਹੋਟਸਪੋਟ ਸਥਾਨਾਂ ਦੀ ਚੈਕਿੰਗ
149 ਪੁਲਿਸ ਕਰਮੀਆਂ ਦੀਆਂ ਟੀਮਾਂ ਵੱਲੋਂ 90 ਸ਼ੱਕੀ ਵਿਅਕਤੀਆਂ ਤੇ ਉਹਨਾਂ ਦੇ ਟਿਕਾਣਿਆਂ ਦੀ ਤਲਾਸ਼ੀ
ਮੋਗਾ, 19 ਜੂਨ,
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ Punjab police ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਕਾਰਵਾਈਆਂ ਲਗਾਤਾਰ ਜਾਰੀ ਹਨ ਤਾਂ ਕਿ ਸੂਬੇ ਦੀ ਨੌਜਵਾਨ ਪੀੜ੍ਹੀ ਨੂੰ ਮੁੜ ਤੋਂ ਨਸ਼ਾ ਰਹਿਤ ਕੀਤਾ ਜਾ ਸਕੇ। ਅੱਜ ਫਿਰ ਇਸ ਮੁਹਿੰਮ ਤਹਿਤ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਚਲਾਇਆ ਗਿਆ। ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੀ ਯੋਗ ਅਗਵਾਈ ਵਿੱਚ ਸਵੇਰ 6 ਵਜੇ ਤੋ 10 ਵਜੇ ਤੱਕ ਸਬ-ਡਵੀਜਨ ਨਿਹਾਲ ਸਿੰਘ ਵਾਲਾ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਸਥਾਨਾਂ ਤੇ ਇਹ ਆਪ੍ਰੇਸ਼ਨ ਚਲਾਇਆ ਗਿਆ। ਇਸ ਦੌਰਾਨ 2 ਡੀ.ਐਸ.ਪੀ., 7 ਇੰਸਪੈਕਟਰ/ਐਸ.ਐਚ.ਓ. ਅਤੇ 140 ਐਨ.ਜੀ.ਓ.,ਈ.ਪੀ.ਓ. ਭਾਵ ਕੁੱਲ 149 ਪੁਲਿਸ ਕਰਮਚਾਰੀ ਹਾਜਰ ਸਨ। ਇਹਨਾਂ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਸਬ-ਡਵੀਜਨ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀ ਕਲਾਂ, ਰਾਉਕੇ, ਨਿਹਾਲ ਸਿੰਘ ਵਾਲਾ, ਹਿਮੰਤਪੁਰਾ, ਬਿਲਾਸਪੁਰ ਆਦਿ ਵਿੱਚ ਚੈਕਿੰਗ ਕੀਤੀ ਗਈ। ਇਸ ਤੋਂ ਇਲਾਵਾ ਸਬ-ਡਵੀਜਨ ਧਰਮਕੋਟ ਦੇ ਥਾਣਾ ਮਹਿਣਾ ਅਧੀਨ ਆਉਦੇ ਪਿੰਡ ਤਲਵੰਡੀ ਭੰਗੇਰੀਆਂ, ਡਾਲਾ, ਬੋਹਨਾ, ਦਾਤਾ, ਬੁੱਘੀਪੁਰਾ, ਰੌਲੀ ਆਦਿ ਵਿੱਚ ਚੈਕਿੰਗ ਕੀਤੀ ਗਈ।
ਐਸ.ਐਸ.ਪੀ. Moga ਸ਼੍ਰੀ ਅਜੇ ਗਾਂਧੀ ਨੇ ਦੱਸਿਆ ਕਿ ਚੈਕਿੰਗ ਦੌਰਾਨ 90 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਉੱਪਰ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਇਹਨਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 20 ਸ਼ੱਕੀ ਵਹੀਕਲਾਂ ਨੂੰ ਵੀ ਚੈਕ ਕੀਤਾ ਗਿਆ ਹੈ।
ਉਹਨਾਂ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਉੱਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।moga police ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ।

moga plice -ਘਰਾਂ ਚ ਤਲਾਸ਼ੀ ਮੁਹਿੰਮ ਦੌਰਾਨ


