ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ ਨੇ ਬੀਪੀਈਓਜ ਨਾਲ ਮੀਟਿੰਗ ਕਰਕੇ ਦਾਖ਼ਲਾ ਮੁਹਿੰਮ ਦਾ ਲਿਆ ਜਾਇਜ਼ਾ

ਫ਼ਾਜਿ਼ਲਕਾ, 27 ਅਪ੍ਰੈਲ ( ਬਲਰਾਜ ਸਿੰਘ ਸਿੱਧੂ )

ਸਿੱਖਿਆ ਅਧਿਕਾਰੀ ਅਤੇ ਅਧਿਆਪਕ ਬੱਚਿਆਂ ਦੇ ਘਰਾਂ ਤੱਕ ਪਹੁੰਚ ਕੇ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਤੋਂ ਮਾਪਿਆਂ ਨੂੰ ਕਰਵਾਉਣ ਜਾਣੂ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋ ਸੂਬੇ ਦੇ ਲੋਕਾਂ ਨਾਲ ਬਿਹਤਰ ਅਤੇ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਸਿੱਖਿਆ ਪ੍ਰਤੀ ਲੋਕਾਂ ਦਾ ਵਿਸ਼ਵਾਸ ਬਹਾਲ ਕਰਕੇ ਉੱਚ ਪੱਧਰੀ ਸਿੱਖਿਆ ਦੇਣ ਦੇ ਸੱਦੇ ਨੂੰ ਕਬੂਲਦਿਆਂ ਜ਼ਿਲਾ ਫਾਜ਼ਿਲਕਾ ਦੇ ਮਾਪਿਆਂ ਵੱਲੋਂ ਮਿਸਾਲੀ ਹੁੰਗਾਰਾ ਦਿੱਤਾ ਜਾ ਰਿਹਾ ਹੈ।ਜ਼ਿਲੇ ਦੇ ਸਕੂਲਾਂ ਵਿੱਚ ਵੱਡੀ ਗਿਣਤੀ ਵਿੱਚ ਨਵੇਂ ਵਿਦਿਆਰਥੀਆਂ ਨੇ ਦਾਖਲਾ ਲਿਆ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਸੋਚ ਕੀ ਮਾਪੇ ਕਿਸੇ ਮਜਬੂਰੀ ਵਸ ਨਾ ਹੋ ਕੇ ਖੁਸ਼ੀ ਖੁਸ਼ੀ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਫਾਜ਼ਿਲਕਾ ਦੇ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਦੌਲਤ ਰਾਮ ਨੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਬੀਪੀਈਓ ਅਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਮੈਂਬਰਾ ਨਾਲ ਮੀਟਿੰਗ ਕਰਕੇ ਦਾਖ਼ਲਾ ਮੁਹਿੰਮ ਨੂੰ ਬੜਾਵਾ ਦੇਣ ਲਈ ਪ੍ਰੇਰਿਤ ਕੀਤਾ।
ਉਹਨਾ ਨੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਦਿੱਤੇ ਦਸ ਪ੍ਰਤੀਸ਼ਤ ਵਾਧੇ ਦੇ ਟੀਚੇ ਲਈ ਜ਼ਿਲ੍ਹਾ ਫ਼ਾਜ਼ਿਲਕਾ ਵਿੱਚ ਜ਼ੋਰਦਾਰ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਜ਼ਿਲੇ ਦੇ ਸਾਰੇ ਅਧਿਆਪਕ ਇੱਕ ਟੀਮ ਵਾਗ ਨਵੇਂ ਦਾਖਲਿਆਂ ਲਈ ਪੂਰੇ ਉਤਸ਼ਾਹ ਨਾਲ ਕੰਮ ਕਰਨ ਤਾਂ ਜ਼ੋ ਸਭ ਦੇ ਸਹਿਯੋਗ ਨਾਲ ਟਿੱਚਾ ਪੂਰਾ ਕੀਤਾ ਜਾ ਸਕੇ। ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਰਜਿੰਦਰ ਕੁਮਾਰ ਨੇ ਹਾਜਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਮੂਹ ਅਧਿਆਪਕ ਮਾਪਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਮਿਲਦੀ ਗੁਣਾਤਮਕ ਸਿੱਖਿਆ ਅਤੇ ਸਹੂਲਤਾਂ ਬਾਰੇ ਜਾਗਰੂਕ ਕਰਨ।ਜਿਸ ਨਾਲ ਦਾਖਲਾ ਮੁਹਿੰਮ ਨੂੰ ਹੁੰਗਾਰਾ ਮਿਲੇਗਾ।
ਇਸ ਮੌਕੇ ਤੇ ਬੀਪੀਈਓ ਅਜੇ ਛਾਬੜਾ, ਬੀਪੀਈਓ ਸੁਨੀਲ ਕੁਮਾਰ, ਬੀਪੀਈਓ ਭਾਲਾ ਰਾਮ,ਬੀਐਮਟੀ ਸਰਬਜੀਤ ਸਿੰਘ,ਸੀਐਚਟੀ ਤਿਲਕ ਰਾਜ ਸਮੇਤ ਵੱਖ ਵੱਖ ਬਲਾਕਾਂ ਦੇ ਨੁਮਾਇੰਦੇ ਹਾਜ਼ਰ ਸਨ।

CATEGORIES
Share This

COMMENTS

Wordpress (0)
Disqus (0 )
Translate