ਗੰਗ ਨਹਿਰ ਸਿੰਚਾਈ ਪਾਣੀ ਸੰਕਟ ਦੇ ਮੁੱਦੇ ’ਤੇ ਵਿਧਾਇਕ ਗੁਰਵੀਰ ਬਰਾੜ ਵਲੋਂ ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ

ਚੰਡੀਗੜ੍ਹ 20 ਜੂਨ। ਰਾਜਸਥਾਨ ਦੇ ਵਿਧਾਨ ਸਭਾ ਹਲਕਾ ਸਾਧੂਲ ਸ਼ਹਿਰ ਤੋਂ ਵਿਧਾਇਕ ਗੁਰਵੀਰ ਸਿੰਘ ਬਰਾੜ ਵੱਲੋਂ ਅੱਜ ਚੰਡੀਗੜ੍ਹ ਸਥਿਤ ਰਾਜ ਭਵਨ ਵਿਖੇ ਪੰਜਾਬ ਦੇ ਮਾਨਯੋਗ ਰਾਜਪਾਲ ਸ਼੍ਰੀ ਗੁਲਾਬਚੰਦ ਕਟਾਰੀਆ ਨਾਲ ਇੱਕ ਮਹੱਤਵਪੂਰਨ ਮੁਲਾਕਾਤ ਕੀਤੀ ਗਈ। ਜਿਸ ਵਿੱਚ ਗੰਗ ਨਹਿਰ ਸਿੰਜਾਈ ਪਾਣੀ ਸੰਕਟ ਦੇ ਮੁੱਦੇ ਨੂੰ ਉਨ੍ਹਾਂ ਦੇ ਸਾਹਮਣੇ ਰੱਖਿਆ ਗਿਆ। ਇਸ ਮੌਕੇ ’ਤੇ ਮਾਨਯੋਗ ਰਾਜਪਾਲ ਨੂੰ ਇੱਕ ਮੰਗ-ਪੱਤਰ ਸੌਂਪਿਆ ਗਿਆ, ਜਿਸ ਵਿੱਚ ਰਾਜਸਥਾਨ ਨੂੰ ਗੰਗ ਨਹਿਰ ਵਿੱਚ ਉਸ ਦੀ ਨਿਰਧਾਰਤ ਹਿੱਸੇਦਾਰੀ ਦੇ ਅਨੁਸਾਰ ਪਾਣੀ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਦਿੱਤੇ ਮੰਗ-ਪੱਤਰ ਵਿੱਚ ਰਾਜਸਥਾਨ ਦੇ ਸ੍ਰੀ ਗੰਗਾਨਗਰ ਅਤੇ ਸਾਦੁਲਸ਼ਹਿਰ ਖੇਤਰਾਂ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਉਜਾਗਰ ਕੀਤਾ ਗਿਆ, ਜੋ ਗੰਗ ਨਹਿਰ ਵਿੱਚ ਪਾਣੀ ਦੀ ਘਾਟ ਕਾਰਨ ਸਿੰਜਾਈ ਸਹੂਲਤਾਂ ਤੋਂ ਵਾਂਝੇ ਹਨ। ਗੁਰਵੀਰ ਸਿੰਘ ਬਰਾੜ ਨੇ ਦੱਸਿਆ ਕੀ ਪਾਣੀ ਦੇ ਇਸ ਸੰਕਟ ਕਾਰਨ ਰਾਜਸਥਾਨ ਦੇ ਕਿਸਾਨਾਂ ਦੀ ਖੇਤੀਬਾੜੀ ਅਤੇ ਜੀਵਿਕਾ ’ਤੇ ਗੰਭੀਰ ਅਸਰ ਪੈ ਰਿਹਾ ਹੈ। ਮੰਗ-ਪੱਤਰ ਵਿੱਚ ਜ਼ੋਰ ਦੇ ਕੇ ਮੰਗ ਕੀਤੀ ਗਈ ਕਿ ਰਾਜਸਥਾਨ ਨੂੰ ਉਸ ਦੇ ਹੱਕ ਅਨੁਸਾਰ ਪਾਣੀ ਦੀ ਸਪਲਾਈ ਯਕੀਨੀ ਕੀਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ ਅਤੇ ਖੇਤੀਬਾੜੀ ਗਤੀਵਿਧੀਆਂ ਨੂੰ ਵਧਾਇਆ ਜਾ ਸਕੇ। ਗੁਰਵੀਰ ਸਿੰਘ ਬਰਾੜ ਨੇ ਦੱਸਿਆ ਕਿ ਮਾਨਯੋਗ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਇਸ ਮੁੱਦੇ ਨੂੰ ਅਤਿ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕਰਦੇ ਹੋਏ ਪੰਜਾਬ ਸਰਕਾਰ ਦੇ ਮਾਨਯੋਗ ਮੁੱਖ ਮੰਤਰੀ ਅਤੇ ਮੁੱਖ ਸਕੱਤਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਇਸ ਸੰਬੰਧ ਵਿੱਚ ਜ਼ਰੂਰੀ ਨਿਰਦੇਸ਼ ਜਾਰੀ ਕੀਤੇ, ਤਾਂ ਜੋ ਇਸ ਸਮੱਸਿਆ ਦਾ ਜਲਦੀ ਹੱਲ ਕੀਤਾ ਜਾ ਸਕੇ।ਇਸ ਮੁਲਾਕਾਤ ਅਤੇ ਮਾਨਯੋਗ ਰਾਜਪਾਲ ਦੇ ਹਾਂ ਪੱਖੀ ਰਵਈਏ ਨਾਲ ਸਾਨੂੰ ਪੂਰਾ ਭਰੋਸਾ ਹੈ ਕਿ ਗੰਗ ਨਹਿਰ ਸਿੰਜਾਈ ਪਾਣੀ ਸੰਕਟ ਦਾ ਮੁੱਦਾ ਜਲਦੀ ਹੱਲ ਹੋ ਜਾਵੇਗਾ। ਇਹ ਕਾਰਵਾਈ ਰਾਜਸਥਾਨ ਦੇ ਕਿਸਾਨਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ ਅਤੇ ਉਨ੍ਹਾਂ ਦੀ ਖੇਤੀਬਾੜੀ ਨੂੰ ਸਹੀ ਦਿਸ਼ਾ ਮਿਲੇਗੀ।ਅਸੀਂ ਮਾਨਯੋਗ ਰਾਜਪਾਲ ਸ਼੍ਰੀ ਗੁਲਾਬਚੰਦ ਕਟਾਰੀਆ ਦੇ ਤੁਰੰਤ ਅਤੇ ਸੰਵੇਦਨਸ਼ੀਲ ਕਦਮਾਂ ਦੀ ਸਰਾਹਣਾ ਕਰਦੇ ਹਾਂ ਅਤੇ ਉਮੀਦ ਕਰਦੇ ਹਾਂ ਕਿ ਇਸ ਸਹਿਯੋਗ ਨਾਲ ਰਾਜਸਥਾਨ ਦੇ ਕਿਸਾਨਾਂ ਦੀਆਂ ਮੁਸ਼ਕਲਾਂ ਦੂਰ ਹੋਣਗੀਆਂ।

CATEGORIES
Share This

COMMENTS

Wordpress (0)
Disqus (0 )
Translate