Bathinda-ਡਰੈਗਨ ਫਰੂਟ ਦੀ ਖੇਤੀ ਕਰਨ ਵਾਲੇ ਇਸ ਕਿਸਾਨ ਨੇ ਬਦਲੇ ਆਪਣੇ ਭਾਗ

ਕਿਸਾਨ ਚਮਕੌਰ ਸਿੰਘ ਫੁੱਲਾਂ ਅਤੇ ਡਰੈਗਨ ਫਰੂਟ ਦੀ ਖੇਤੀ ਕਰਕੇ ਆਪਣੀ ਆਮਦਨ ਵਿੱਚ ਕਰ ਰਿਹਾ ਵਾਧਾ

ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਲਈ ਬਣ ਰਿਹਾ ਚਾਨਣ ਮੁਨਾਰਾ

ਬਠਿੰਡਾ, 20 ਜੂਨ : ਅਗਾਂਹ ਵਧੂ ਸੋਚ ਅਤੇ ਵਾਤਾਵਰਨ ਦੇ ਰਖਵਾਲੇ ਕਿਸਾਨਾਂ ਵੱਲੋਂ ਜਿੱਥੇ ਆਪਣੀ ਆਮਦਨ ਦੇ ਸਰੋਤਾਂ ਨੂੰ ਹੋਰ ਵਧਾਉਣ ਅਤੇ ਖੇਤੀਬਾੜੀ ਮਾਹਿਰਾਂ ਦੀ ਸਲਾਹ ਅਨੁਸਾਰ ਵੱਖ-ਵੱਖ ਆਧੁਨਿਕ ਤਰੀਕਿਆਂ ਦੇ ਨਾਲ ਖੇਤੀ ਕੀਤੀ ਜਾਂਦੀ ਹੈ ਉੱਥੇ ਹੀ ਜ਼ਿਲ੍ਹੇ ਦੇ ਪਿੰਡ ਪੂਹਲੀ ਦੇ ਕਿਸਾਨ ਚਮਕੌਰ ਸਿੰਘ ਵੱਲੋਂ ਲਗਭਗ 22 ਏਕੜ ਵਿੱਚ ਵੱਖ ਵੱਖ ਫਸਲਾਂ ਦੀ ਖੇਤੀ ਕੀਤੀ ਜਾਂਦੀ ਹੈ ਜਿਸ ਤੋਂ ਉਹ ਕਾਫੀ ਮੁਨਾਫਾ ਕਮਾ ਰਿਹਾ ਹੈ।

ਮੁੱਖ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਦੱਸਿਆ ਕਿ ਅਗਾਂਹ ਵਧੂ ਸੋਚ ਦੇ ਮਾਲਕ ਕਿਸਾਨ ਚਮਕੌਰ ਸਿੰਘ ਵੱਲੋਂ ਸਾਲ 2022 ‘ਚ ਇੱਕ ਕਨਾਲ ਵਿੱਚ ਡਰੈਗਨ ਫਰੂਟ ਦੀ ਖੇਤੀ ਸ਼ੁਰੂ ਕੀਤੀ ਸੀ, ਜੋ ਕਿ ਉਸ ਨੇ ਹੌਲੀ-ਹੌਲੀ ਵਧਾ ਕੇ ਸਾਲ 2025 ਤੱਕ ਤਿੰਨ ਏਕੜ ਦੇ ਲਗਭਗ ਕਰ ਲਈ ਹੈ ਜਿਸ ਨਾਲ ਉਸ ਨੂੰ ਕਾਫੀ ਜ਼ਿਆਦਾ ਲਾਭ ਹੋਇਆ ਹੈ।

ਇਸ ਮੌਕੇ ਉਹਨਾਂ ਇਹ ਵੀ ਦੱਸਿਆ ਕਿ ਕਿਸਾਨ ਚਮਕੌਰ ਸਿੰਘ ਵੱਲੋਂ ਪਿਛਲੇ ਤਿੰਨ ਸਾਲਾਂ ਤੋਂ ਤਿੰਨ ਏਕੜ ਰਕਬੇ ਵਿੱਚ ਫੁੱਲਾਂ ਦੀ ਕਾਸ਼ਤ ਕੀਤੀ ਜਾ ਰਹੀ ਹੈ, ਜਿਸ ਵਲੋਂ ਸਰਦ ਰੁੱਤ ਵਿੱਚ ਲਗਭਗ ਪੰਜ ਤੋਂ ਛੇ ਮਹੀਨਿਆਂ ਵਿੱਚ ਫੁੱਲਾਂ ਦਾ ਬੀਜ ਤਿਆਰ ਕਰਕੇ ਵੇਚਿਆ ਜਾਂਦਾ ਹੈ ਜਿਸ ਦੀ ਆਮਦਨ ਲਗਭਗ 70 ਤੋਂ 75 ਹਜਾਰ ਪ੍ਰਤੀ ਏਕੜ ਹੋ ਜਾਂਦੀ ਹੈ।

ਉਨ੍ਹਾਂ ਦੱਸਿਆ ਕਿ ਕਿਸਾਨ ਵੱਲੋਂ ਲਗਭਗ 20×20 ਫੁੱਟ ਦੇ ਦੋ ਪਲਾਟਾਂ ਵਿੱਚ ਗੰਡੋਆ ਦੀ ਖਾਦ ਵੀ ਤਿਆਰ ਕੀਤੀ ਜਾਂਦੀ ਹੈ ਜੋ ਕਿ ਉਸ ਵਲੋਂ ਆਪਣੇ ਖੇਤਾਂ ਵਿੱਚ ਹੀ ਵਰਤ ਲਈ ਜਾਂਦੀ ਹੈ, ਜਿਸ ਨਾਲ ਫ਼ਸਲ ਨੂੰ ਕਾਫੀ ਜ਼ਿਆਦਾ ਲਾਭ ਹੁੰਦਾ ਹੈ।

ਕਿਸਾਨ ਚਮਕੌਰ ਸਿੰਘ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ। ਉਨਾਂ ਹੋਰ ਨਾ ਕਿਸਾਨਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਉਸ ਨੂੰ ਜ਼ਮੀਨ ਵਿੱਚ ਹੀ ਮਿਲਾਉਣ ਜਿਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਬਣੀ ਰਹੇਗੀ ਅਤੇ ਫਸਲ ਦੇ ਝਾੜ ਵਿੱਚ ਵੀ ਵਾਧਾ ਹੋਵੇਗਾ।

CATEGORIES
TAGS
Share This

COMMENTS

Wordpress (0)
Disqus ( )
Translate