Haryana ਸਰਕਾਰ ਦਾ ਗਰੁੱਪ ਡੀ ਦੀਆਂ ਅਸਾਮੀਆਂ ਨੂੰ ਲੈ ਕੇ ਵੱਡਾ ਕਦਮ
ਚੰਡੀਗੜ੍ਹ -ਦਾ ਪੋਸਟਮੇਲ ਲਾਈਵ
ਹਰਿਆਣਾ ਸਰਕਾਰ ਨੇ ਸੂਬੇ ’ਚ ਗਰੁੱਪ-ਡੀ ਦੀਆਂ ਅਸਾਮੀਆਂ ਸਬੰਧੀ ਇਕ ਮਹੱਤਵਪੂਰਨ ਕਦਮ ਚੁੱਕਿਆ ਹੈ। ਸੂਬੇ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਨੇ ਸਾਰੇ ਵਿਭਾਗ ਮੁਖੀਆਂ ਨੂੰ ਇੱਕ ਪੱਤਰ ਜਾਰੀ ਕਰਕੇ ਗਰੁੱਪ-ਡੀ ਦੀਆਂ ਖਾਲੀ ਅਸਾਮੀਆਂ ਬਾਰੇ ਜਾਣਕਾਰੀ ਅਪਡੇਟ ਕਰਨ ਲਈ ਕਿਹਾ ਹੈ।
ਇਹ ਅਪਡੇਟ ਗਰੁੱਪ-ਡੀ ਭਰਤੀ ਇਸ਼ਤਿਹਾਰ ਨੰਬਰ 01/2023 ਦੇ ਤਹਿਤ ਚੁਣੇ ਗਏ ਉਮੀਦਵਾਰਾਂ ਨੂੰ ਐਡਜਸਟ ਕਰਨ ਲਈ ਮੰਗਿਆ ਗਿਆ ਹੈ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ-ਵਾਰ ਅਤੇ ਪੋਸਟ-ਵਾਰ ਅਸਾਮੀਆਂ ਬਾਰੇ ਜਾਣਕਾਰੀ ਐਚਕੇਸੀਐਲ ਦੁਆਰਾ ਤਿਆਰ ਕੀਤੇ ਪੋਰਟਲ ’ਤੇ ਅਪਲੋਡ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਬਾਕੀ ਚੁਣੇ ਗਏ ਉਮੀਦਵਾਰਾਂ ਨੂੰ ਜਲਦੀ ਤੋਂ ਜਲਦੀ ਨਿਯੁਕਤ ਕੀਤਾ ਜਾ ਸਕੇ।

CATEGORIES ਹਰਿਆਣਾ
TAGS punjab news


