ਲੁਧਿਆਣਾ ਦੇ ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ’ਤੇ ਲਾਈ ਮੋਹਰ- ਡਾ. ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ, 23 ਜੂਨ

ਕੈਬਨਿਟ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਹੱਕ ਵਿੱਚ ਆਏ ਨਤੀਜਿਆਂ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਨ੍ਹਾਂ ਨਤੀਜਿਆਂ ‘ਤੇ ਤਸੱਲੀ ਪ੍ਰਗਟ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਦੇ ਲੋਕਾਂ ਨੇ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੌਰਾਨ ਚੱਲ ਰਹੇ ਵਿਕਾਸ ਦੇ ਕੰਮਾਂ ’ਤੇ ਮੋਹਰ ਲਾਈ ਹੈ ਅਤੇ ਉਨ੍ਹਾਂ ਲੁਧਿਆਣਾ ਵਾਸੀਆਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿਕਾਸ ਦੀ ਸਹੀ ਲੀਹ ਚੁਣਨ ‘ਤੇ ਮੁਬਾਰਕਬਾਦ ਦਿੱਤੀ।

ਉਨ੍ਹਾਂ ਪ੍ਰੈਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੁਧਿਆਣਾ ਵਾਸੀਆਂ ਵਾਸੀਆਂ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਭਰੋਸਾ ਕੀਤਾ। ਉਨ੍ਹਾਂ ਕਿਹਾ ਕਿ ਸ੍ਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਸਾਰੀ ਟੀਮ ਭਾਵੇਂ ਉਹ ਕੈਬਨਿਟ ਮੰਤਰੀ, ਐਮ.ਐਲ.ਏ. ਜਾਂ ਵਰਕਰ ਦੇ ਤੌਰ ’ਤੇ ਕੰਮ ਕਰ ਰਹੀ ਉਸਨੂੰ ਲੋਕ ਪਸੰਦ ਕਰ ਰਹੇ ਹਨ ਅਤੇ ਇਸਦਾ ਸਬੂਤ ਪੰਜਾਬ ਅਤੇ ਗੁਜਰਾਤ ਵਿੱਚ ਦੋਵੇ ਸੀਟਾਂ ਦੀ ਜਿੱਤ ਹੈ।

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਹੀ ਜਿਹੜੇ ਪਿਛਲੇ ਸਾਲਾਂ ਤੋਂ ਲੋਕਾਂ ਦੇ ਬਕਾਇਆ ਕੰਮ ਜਾਂ ਕੋਈ ਹੋਰ ਵਿਕਾਸ ਦੇ ਕੰਮ ਜੋ ਬਕਾਇਆ ਪਏ ਸਨ, ਉਨ੍ਹਾਂ ਕੰਮਾਂ ਵਿੱਚ ਤੇਜ਼ੀ ਆਈ ਹੈ ਅਤੇ ਹੁਣ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਦਫ਼ਤਰਾਂ ਵਿੱਚ ਖੱਜਲ ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਅਤੇ ਹੁਣ ਬਿਨ੍ਹਾਂ ਕਿਸੇ ਦੇਰੀ ਤੋਂ ਲੋਕਾਂ ਦੇ ਕੰਮ ਹੋ ਰਹੇ ਹਨ। ਸ੍ਰੀ ਅਰਵਿੰਦ ਕੇਜਰੀਵਾਲ ਅਤੇ ਸ. ਭਗਵੰਤ ਸਿੰਘ ਮਾਨ ਵੱਲੋਂ ਜੋ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ, ਉਨ੍ਹਾਂ ਨੂੰ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।

ਉਨ੍ਹਾਂ ਵਿਰੋਧੀ ਧਿਰਾਂ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਭਾਵੇਂ ਜਿੰਨੀਆਂ ਮਰਜੀ ਮਨਘੜਤ ਗੱਲਾਂ ਜਾ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਸਨ, ਉਨ੍ਹਾਂ ਨੂੰ ਲੋਕਾਂ ਨੇ ਨਕਾਰਿਆ ਹੈ ਅਤੇ ਲੋਕਾਂ ਦੀ ਗੱਲ ਸੁਣਨ ਵਾਲਿਆਂ ਦਾ ਅਤੇ ਲੋਕਾਂ ਦੇ ਨਾਲ ਖੜ੍ਹਨ ਵਾਲਿਆਂ ਦਾ ਉਨ੍ਹਾਂ ਨੇ ਸਾਥ ਦਿੱਤਾ ਹੈ ਤੇ ਇਹ ਬਹੁਤ ਵੱਡੀ ਜਿੱਤ ਆਮ ਆਦਮੀ ਪਾਰਟੀ ਦੀ ਹੋਈ ਹੈ ਅਤੇ ਵਿਕਾਸ ਦੇ ਕੰਮਾਂ ਦੀ ਹੋਈ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇ ਸੂਬਿਆਂ ਵਿੱਚ ਹੋਈ ਜਿੱਤ ਨਾਲ ਇਹ ਸਾਫ਼ ਦਿਖਾਈ ਦੇ ਰਿਹਾ ਹੈ ਕਿ ਲੋਕਾਂ ਦਾ ਰੁਝਾਨ ਹੁਣ ਸਿਰਫ਼ ਸਾਡੇ ਵੱਲ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਦੌਰਾਨ ਉਹ ਫਿਰ ਜਿੱਤ ਹਾਸਲ ਕਰਨਗੇ ਅਤੇ ਮੁੜ ਤੋਂ ਸੂਬੇ ਵਿੱਚ ਸਰਕਾਰ ਬਣਾਉਣਗੇ।

CATEGORIES
TAGS
Share This

COMMENTS

Wordpress (0)
Disqus ( )
Translate