ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੀ ਵਿਦਿਆਰਥਣ ਸਮੀਕਸ਼ਾ ਬਿਸ਼ਨੋਈ ਨੇ ਟੋਪਰ ਸੂਚੀ ਵਿਚ ਕਰਵਾਇਆ ਆਪਣਾ ਨਾਂਅ ਦਰਜ

ਮਲੋਟ 24 jUNE – ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਦੀ ਵਿਦਿਆਰਥਨ ਸਮੀਕਸ਼ਾ ਬਿਸ਼ਨੋਈ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟੋਪਰ ਸੂਚੀ ਵਿੱਚ ਆਪਣਾ ਨਾਮ ਦਰਜ ਕਰਾ ਕੇ ਕਾਲਜ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਸਮੀਕਸ਼ਾ ਬਿਸ਼ਨੋਈ ਨੇ ਐਮਏ ਅਰਥ ਸ਼ਾਸਤਰ ਦੇ ਨਤੀਜਿਆਂ ਵਿੱਚ 400 ਅੰਕਾਂ ਵਿੱਚੋਂ 341 ਅੰਕ ਲੈ ਕੇ ਯੂਨੀਵਰਸਿਟੀ ਦੀ ਟੋਪਰ ਸੂਚੀ ਵਿੱਚ ਪੰਜਵਾਂ ਸਥਾਨ ਪ੍ਰਾਪਤ ਕੀਤਾ। ਅਰਥਸ਼ਾਸਤਰ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਜੀਤ ਸਿੰਘ ਨੇ ਦੱਸਿਆ ਕਿ ਐਮਏ ਅਰਥ ਸ਼ਾਸਤਰ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪ੍ਰੀਖਿਆਵਾਂ ਵਿੱਚ ਮੱਲਾਂ ਮਾਰੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਮੀਕਸ਼ਾ ਤੋਂ ਇਲਾਵਾ ਸਾਂਚਿਤ ਨੇ ਯੂਜੀਸੀ ਦੇ ਨਤੀਜਿਆਂ ਵਿੱਚ ਲੈਕਚਰਾਰਸ਼ਿਪ ਪ੍ਰਾਪਤ ਕਰਕੇ ਕਾਲਜ ਤੇ ਮਾਪਿਆਂ ਦਾ ਨਾਮ ਰੁਸ਼ਨਾਇਆ ਹੈ। ਕਾਲਜ ਦੇ ਪ੍ਰਿੰਸੀਪਲ ਡਾ.ਰਜਿੰਦਰ ਸਿੰਘ ਸੇਖੋ ਨੇ ਕਿਹਾ ਕਿ ਇਹ ਪ੍ਰਾਪਤੀਆਂ ਸਮੂਹ ਅਧਿਆਪਕਾਂ ਦੀ ਸਖਤ ਮਿਹਨਤ ਤੇ ਲਗਨ ਦਾ ਸਿੱਟਾ ਹੈ ਜੋ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਡਾ.ਰਜਿੰਦਰ ਸੇਖੋ ਨੇ ਕਿਹਾ ਕਿ ਸਾਡੇ ਕਾਲਜ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਉਨਾਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅਤੇ ਭਾਰਤ ਦੀ ਰੋਲਿੰਗ ਸਕੇਟਿੰਗ ਟੀਮ ਦੀ ਖਿਡਾਰਨ ਅਮਨਦੀਪ ਕੌਰ ਇਨਕਮ ਟੈਕਸ ਵਿਭਾਗ ਵਿੱਚ ਸੇਵਾਵਾਂ ਦੇ ਰਹੀ ਹੈ। ਇਸ ਤੋਂ ਇਲਾਵਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਜਾ ਰਹੀਆਂ ਹਨ ਕਾਲਜ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੇ ਖੁਸ਼ੀ ਪ੍ਰਗਟ ਕਰਦਿਆਂ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਰਨਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਪਿਰਤਪਾਲ ਸਿੰਘ ਗਿੱਲ, ਖਜਾਨਚੀ ਦਲਜਿੰਦਰ ਸਿੰਘ ਸੰਧੂ, ਸਕੱਤਰ ਮਨਜਿੰਦਰ ਸਿੰਘ ਢਿੱਲੋ ਨੇ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਸੁਨੇਰੇ ਭਵਿੱਖ ਦੀ ਕਾਮਨਾ ਕੀਤੀ ਤੇ ਸਮੂਹ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਂਘਾ ਕੀਤੀ।ਕੀਤਾ ਹੈ। ਸਮੀਕਸ਼ਾ ਬਿਸ਼ਨੋਈ ਨੇ ਐਮਏ ਅਰਥ ਸ਼ਾਸਤਰ ਦੇ ਨਤੀਜਿਆਂ ਵਿੱਚ 400 ਅੰਕਾਂ ਵਿੱਚੋਂ 341 ਅੰਕ ਲੈ ਕੇ ਯੂਨੀਵਰਸਿਟੀ ਦੀ ਟੋਪਰ ਸੂਚੀ ਵਿੱਚ ਪੰਜਵਾਂ ਸਥਾਨ ਪ੍ਰਾਪਤ ਕੀਤਾ। ਅਰਥਸ਼ਾਸਤਰ ਵਿਭਾਗ ਦੇ ਮੁਖੀ ਪ੍ਰੋਫੈਸਰ ਗੁਰਜੀਤ ਸਿੰਘ ਨੇ ਦੱਸਿਆ ਕਿ ਐਮਏ ਅਰਥ ਸ਼ਾਸਤਰ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪ੍ਰੀਖਿਆਵਾਂ ਵਿੱਚ ਮੱਲਾਂ ਮਾਰੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਮੀਕਸ਼ਾ ਤੋਂ ਇਲਾਵਾ ਸਾਂਚਿਤ ਨੇ ਯੂਜੀਸੀ ਦੇ ਨਤੀਜਿਆਂ ਵਿੱਚ ਲੈਕਚਰਾਰਸ਼ਿਪ ਪ੍ਰਾਪਤ ਕਰਕੇ ਕਾਲਜ ਤੇ ਮਾਪਿਆਂ ਦਾ ਨਾਮ ਰੁਸ਼ਨਾਇਆ ਹੈ। ਕਾਲਜ ਦੇ ਪ੍ਰਿੰਸੀਪਲ ਡਾ.ਰਜਿੰਦਰ ਸਿੰਘ ਸੇਖੋ ਨੇ ਕਿਹਾ ਕਿ ਇਹ ਪ੍ਰਾਪਤੀਆਂ ਸਮੂਹ ਅਧਿਆਪਕਾਂ ਦੀ ਸਖਤ ਮਿਹਨਤ ਤੇ ਲਗਨ ਦਾ ਸਿੱਟਾ ਹੈ ਜੋ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿੰਦੇ ਹਨ। ਡਾ.ਰਜਿੰਦਰ ਸੇਖੋ ਨੇ ਕਿਹਾ ਕਿ ਸਾਡੇ ਕਾਲਜ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਉਨਾਂ ਦੱਸਿਆ ਕਿ ਕਾਲਜ ਦੀ ਵਿਦਿਆਰਥਣ ਅਤੇ ਭਾਰਤ ਦੀ ਰੋਲਿੰਗ ਸਕੇਟਿੰਗ ਟੀਮ ਦੀ ਖਿਡਾਰਨ ਅਮਨਦੀਪ ਕੌਰ ਇਨਕਮ ਟੈਕਸ ਵਿਭਾਗ ਵਿੱਚ ਸੇਵਾਵਾਂ ਦੇ ਰਹੀ ਹੈ। ਇਸ ਤੋਂ ਇਲਾਵਾ ਕਾਲਜ ਦੇ ਵਿਦਿਆਰਥੀਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰੀਆਂ ਜਾ ਰਹੀਆਂ ਹਨ ਕਾਲਜ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਤੇ ਖੁਸ਼ੀ ਪ੍ਰਗਟ ਕਰਦਿਆਂ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਰਨਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਪਿਰਤਪਾਲ ਸਿੰਘ ਗਿੱਲ, ਖਜਾਨਚੀ ਦਲਜਿੰਦਰ ਸਿੰਘ ਸੰਧੂ, ਸਕੱਤਰ ਮਨਜਿੰਦਰ ਸਿੰਘ ਢਿੱਲੋ ਨੇ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਸੁਨੇਰੇ ਭਵਿੱਖ ਦੀ ਕਾਮਨਾ ਕੀਤੀ ਤੇ ਸਮੂਹ ਅਧਿਆਪਕਾਂ ਦੀ ਮਿਹਨਤ ਦੀ ਸ਼ਲਾਂਘਾ ਕੀਤੀ।

CATEGORIES
TAGS
Share This

COMMENTS

Wordpress (0)
Disqus ( )
Translate