ਕਣਕ ਦੀ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ
ਕਣਕ ਦੀ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ : ਡਿਪਟੀ ਕਮਿਸ਼ਨਰ
–ਕਿਹਾ, ਖ਼ਰੀਦ ਦੌਰਾਨ ਕਿਸਾਨਾਂ ਨੂੰ ਨਾ ਆਉਣ ਦਿੱਤੀ ਜਾਵੇ ਕੋਈ ਸਮੱਸਿਆ
ਬਠਿੰਡਾ, 27 ਅਪ੍ਰੈਲ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ਼ਰੀਦ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਣਕ ਦੀ ਲਿਫ਼ਟਿੰਗ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕਿਸਾਨਾਂ ਨੂੰ ਖ਼ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਅੱਜ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 6,96,923 ਮੀਟਰਕ ਟਨ ਹੋਈ ਕਣਕ ਦੀ ਆਮਦ ਵਿੱਚੋਂ 6,77,107 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜ਼ਿਲ੍ਹੇ ਭਰ ਚ ਪਿਛਲੇ 48 ਘੰਟਿਆਂ ਤੱਕ ਖਰੀਦ ਕੀਤੀ ਗਈ ਕਣਕ ਦੀ ਅਦਾਇਗੀ ਜੋ ਕਿ 1207.11 ਕਰੋੜ ਬਣਦੀ ਸੀ ਦੀ ਬਜਾਏ 1241.89 ਕਰੋੜ ਕੀਤੀ ਜਾ ਚੁੱਕੀ ਹੈ ਜੋ ਕਿ 102.88 ਫ਼ੀਸਦੀ ਬਣਦੀ ਹੈ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਦੁਆਰਾ ਖਰੀਦੀ ਗਈ 6,77,107 ਮੀਟ੍ਰਿਕ ਟਨ ਕਣਕ ਵਿੱਚੋਂ ਪਨਗਰੇਨ ਵੱਲੋਂ 2,01,355 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 1,79,020 ਪਨਸਪ ਵੱਲੋਂ 1,65,035 ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1,01,538 ਅਤੇ ਵਪਾਰੀਆਂ ਵੱਲੋਂ 30,159 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।