ਹੁਣ ਚੰਡੀਗੜ੍ਹ ਦਾ ਮੇਅਰ ਹੱਥ ਉਠਾ ਕੇ ਚੁਣਿਆ ਜਾਵੇਗਾ
ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਚੰਡੀਗੜ੍ਹ ਦੇ ਮੇਅਰ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਪ੍ਰਕਿਰਿਆ ਦਾ ਢੰਗ ਬਦਲ ਦਿੱਤਾ ਗਿਆ ਹੈ। ਹੁਣ ਮੇਅਰ ਦੀ ਚੋਣ ਨੂੰ ਲੈ ਕੇ ਚੰਡੀਗੜ੍ਹ ਮਿਉਂਸਪਲ ਕਾਰਪੋਰੇਸ਼ਨ (ਪ੍ਰੋਸੀਜਰ ਅਤੇ ਕਾਰੋਬਾਰ ਸੰਚਾਲਨ) ਨਿਯਮ, 1996 ਵਿੱਚ ਮਹੱਤਵਪੂਰਨ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਹੈ। ਹੁਣ ਤੋਂ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਚੋਣ ਗੁਪਤ ਮਤਦਾਨ ਦੀ ਬਜਾਏ ਹੱਥ ਉਠਾ ਕੇ ਕੀਤੀ ਜਾਵੇਗੀ। ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਦੱਸਿਆ ਕਿ ਇਸ ਕਦਮ ਦਾ ਉਦੇਸ਼ ਮਿਉਂਸਪਲ ਕਾਰਪੋਰੇਸ਼ਨ ਦੇ ਕੰਮਕਾਜ ਵਿੱਚ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਤੰਤਰੀ ਮੁੱਲਾਂ ਨੂੰ ਮਜ਼ਬੂਤ ਕਰਨਾ ਹੈ।


CATEGORIES ਰਾਸ਼ਟਰੀ


