97.40 ਪਾਸ ਫੀਸਦੀ ਨਾਲ ਜਿਲ੍ਹਾ ਫਾਜਿਲਕਾ ਦਾ ਅੱਠਵੀਂ ਦਾ ਨਤੀਜਾ ਰਿਹਾ ਸ਼ਾਨਦਾਰ -ਡਾ. ਬੱਲ, ਪੰਕਜ ਅੰਗੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ 97.40 ਪਾਸ ਫੀਸਦੀ ਨਾਲ ਜਿਲ੍ਹਾ ਫਾਜਿਲਕਾ ਦਾ ਨਤੀਜਾ ਸ਼ਾਨਦਾਰ ਰਿਹਾ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਡਾ. ਸੁਖਵੀਰ ਸਿੰਘ ਬੱਲ ਨੈਸ਼ਨਲ ਅਵਾਰਡੀ ਅਤੇ ਉੱਪ ਜਿਲ੍ਹਾ ਸਿੱਖਿਆ ਪੰਕਜ਼ ਕੁਮਾਰ ਅੰਗੀ ਨੇ ਦੱਸਿਆ ਕਿ ਜ਼ਿਲ੍ਹਾ ਫ਼ਾਜ਼ਿਲਕਾ ਦੇ 14434 ਵਿਦਿਆਰਥੀਆਂ ਨੇ ਇਹ ਪ੍ਰੀਖਿਆਂ ਦਿੱਤੀ ਸੀ ਜਿਸ ਵਿੱਚੋਂ 14058 ਵਿਦਿਆਰਥੀਆਂ ਪਾਸ ਹਏ ਹਨ।
ਇਸ ਤਰ੍ਹਾਂ 97.40 ਪਾਸ ਫੀਸਦੀ ਨਾਲ ਜ਼ਿਲ੍ਹਾ ਫ਼ਾਜ਼ਿਲਕਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਉਹਨਾਂ ਕਿਹਾ ਕਿ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਵਿੱਚ ਸਮੂਹ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਜਿਲ੍ਹੇ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ।
ਡਾ.ਬੱਲ ਨੇ ਕਿਹਾ ਕਿ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਨਾਲ ਸਕੂਲਾਂ ਦੇ ਅਧਿਆਪਕਾਂ ਵੱਲੋ ,ਮਾਪਿਆਂ ਦੇ ਸਹਿਯੋਗ ਨਾਲ ਲਗਾਤਾਰ ਕੀਤੀ ਗਈ ਸਖਤ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਤਿਆਰੀ ਕਰਾਉਣ ਤੇ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਹਨ।
ਜਿਕਰਯੋਗ ਹੈ ਕਿ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਯੋਗ ਅਗਵਾਈ ਵਿੱਚ ਸਕੂਲਾਂ ਨੂੰ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਮਿਹਨਤੀ ਸਟਾਫ ਦੀ ਮੇਹਨਤ ਸਦਕਾ ਸੰਤੁਸ਼ਟੀ ਜਨਕ ਨਤੀਜੇ ਪ੍ਰਾਪਤ ਹੋਏ ਹਨ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ ਸੁਖਵੀਰ ਸਿੰਘ ਬੱਲ, ਉੱਪ ਜਿਲ੍ਹਾ ਸਿੱਖਿਆ ਅਫਸਰ ਪੰਕਜ ਕੁਮਾਰ ਅੰਗੀ , ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਦੌਲਤ ਰਾਮ,ਉੱਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਮੈਡਮ ਅੰਜੂ ਸੇਠੀ ,ਸਮੂਹ ਬੀਐਨਓ ,ਕਲੱਸਟਰ ਇੰਚਾਰਜ ਨੇ ਵਿਦਿਆਰਥੀਆਂ,ਉਹਨਾ ਦੇ ਮਾਪਿਆਂ,ਸਕੂਲ ਮੁੱਖੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸੁਭਕਾਮਨਾਵਾ ਦਿੱਤੀਆ।