ਕੇਂਦਰ ਸਰਕਾਰ ਸਮਝੇ ਆਪਣੀ ਜਿੰਮੇਵਾਰੀ, Punjab ਦੇ ਗੋਦਾਮਾ ਤੋਂ ਅਨਾਜ ਦੀ ਤੇਜੀ ਨਾਲ ਕਰਵਾਏ ਚੁਕਾਈ – ਹਰਚੰਦ ਸਿੰਘ ਬਰਸਟ

— ਪੰਜਾਬ ਸਰਕਾਰ ਨੇ ਝੋਨੇ ਦੇ ਖਰੀਦ ਸੀਜਨ ਨੂੰ ਲੈ ਕੇ ਤਿਆਰੀਆਂ ਕੀਤੀਆਂ ਸ਼ੁਰੂ

ਮੋਹਾਲੀ, 25 ਜੂਨ 

 ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਝੋਨੇ ਦਾ ਖਰੀਦ ਸੀਜ਼ਨ 2025 ਆਉਣ ਵਾਲਾ ਹੈ, ਪਰ ਅਜੇ ਵੀ ਪੰਜਾਬ ਦੇ ਗੋਦਾਮਾ ਵਿੱਚ ਅਨਾਜ ਭੰਡਾਰ ਪਿਆ ਹੈ। ਜਿਸਦੀ ਚੁਕਾਈ ਦੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਆਪਣੀਆਂ ਜਿੰਮੇਵਾਰੀਆਂ ਨੂੰ ਸਮਝਦਿਆਂ ਹੋਇਆ ਪੰਜਾਬ ਦੇ ਗੋਦਾਮਾ ਵਿੱਚ ਪਏ ਅਨਾਜ ਦੀ ਚੁਕਾਈ ਨੂੰ ਤੇਜੀ ਨਾਲ ਕਰਵਾਏ, ਤਾਂ ਜੋ ਖਰੀਦ ਸੀਜਨ ਦੌਰਾਨ ਕਿਸੇ ਕਿਸਮ ਦੀਆਂ ਵੀ ਸਮੱਸਿਆਵਾਂ ਪੇਸ਼ ਨਾ ਆਉਣ। ਉਨ੍ਹਾਂ ਕਿਹਾ ਕਿ ਆਗਾਮੀ ਝੋਨੇ ਦੀ ਖਰੀਦ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਹੋਇਆ ਪੰਜਾਬ ਸਰਕਾਰ ਵੱਲੋਂ ਚਾਰ ਮਹੀਨੇ ਪਹਿਲਾ ਹੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਖਰੀਦ ਸੀਜ਼ਨ 2025 ਦੀ ਤਿਆਰੀਆਂ ਹੁਣੀ ਤੋਂ ਸ਼ੁਰੂ ਕਰ ਦਿੱਤੀਆਂ ਹਨ ਅਤੇ ਸੀਜਨ ਵਿੱਚ ਫਸਲ ਦੀ ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਮੰਤਰੀ ਸਮੂਹ ਦਾ ਗਠਨ ਕੀਤਾ ਹੈ, ਤਾਂ ਜੋ ਮੰਡੀਆਂ ਵਿੱਚ ਆਪਣੀ ਫਸਲ ਲੈ ਕੇ ਆਉਣ ਵਾਲੇ ਕਿਸਾਨਾਂ ਅਤੇ ਆੜ੍ਹਤੀਆਂ, ਮਜਦੂਰਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਕਿਹਾ ਕਿ ਸਰਕਾਰ ਵੱਲੋਂ ਆਗਾਮੀ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਖਰੀਦ ਦੇ ਮੱਦੇਨਜ਼ਰ ਭੰਡਾਰਨ ਸਬੰਧੀ ਥਾਂ ਉਪਲਬਧ ਕਰਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੁੱਦੇ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਕੇਂਦਰ ਸਰਕਾਰ ਕੋਲ ਉਠਾਇਆ ਜਾ ਰਿਹਾ ਹੈ, ਪੰਜਾਬ ਦੇ ਗੋਦਾਮਾ ਵਿੱਚ ਪਏ ਅਨਾਜ ਦੀ ਚੁਕਾਈ ਵਿੱਚ ਤੇਜੀ ਲਿਆਉਣ ਤੇ ਜੋਰ ਦਿੱਤਾ ਜਾ ਰਿਹਾ ਹੈ।

                ਉਨ੍ਹਾਂ ਕਿਹਾ ਕਿ ਆਉਣ ਵਾਲੇ ਸੀਜ਼ਨ ਦੌਰਾਨ ਲਗਭਗ 175-180 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿੱਚ ਆਉਣ ਦੀ ਉਮੀਦ ਹੈ, ਜਿਸਦੇ ਲਈ ਰਾਜ ਸਰਕਾਰ ਵੱਲੋਂ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਪੰਜਾਬ ਮੰਡੀ ਬੋਰਡ ਵੱਲੋਂ ਵੀ ਸੀਜਨ ਦੌਰਾਨ ਮੰਡੀਆਂ ਵਿੱਚ ਪੁਖਤਾਂ ਪ੍ਰਬੰਧ ਕੀਤੇ ਜਾਂਦੇ ਹਨ ਅਤੇ ਪੱਕੀਆਂ ਮੰਡੀਆਂ ਦੇ ਨਾਲ-ਨਾਲ ਫਸਲ ਦੀ ਜਿਆਦਾ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਆਰਜੀ ਖਰੀਦ ਕੇਂਦਰ ਵੀ ਖੋਲੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ‘ਤੇ ਫਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਹੈ।

CATEGORIES
TAGS
Share This

COMMENTS

Wordpress (0)
Disqus ( )
Translate