ਫਾਜਿਲਕਾ ਜ਼ਿਲ੍ਹੇ ਵਿੱਚ ਚਾਰ ਵਿਧਾਨ ਸਭਾ ਹਲਕੇ ਦੇ ਸੰਗਠਨ ਇੰਚਾਰਜ ਲਾਏ

ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਚ ਸੰਗਠਨ ਇੰਚਾਰਜ ਨਿਯੁਕਤ ਕੀਤੇ ਗਏ ਹਨ। ਇਸੇ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਤੋਂ ਸੁਖਵਿੰਦਰ ਕੰਬੋਜ, ਵਿਧਾਨ ਸਭਾ ਹਲਕਾ ਫਾਜ਼ਿਲਕਾ ਤੋਂ ਜਗਰੂਪ ਸਿੰਘ, ਵਿਧਾਨ ਸਭਾ ਹਲਕਾ ਅਬੋਹਰ ਤੋਂ ਸੁਨੀਲ ਸਚਦੇਵਾ ਅਤੇ ਵਿਧਾਨ ਸਭਾ ਹਲਕਾ ਬੱਲੂਆਣਾ ਤੋਂ ਸ਼ਾਹਬਾਜ ਸਿੰਘ ਸੰਧੂ ਨੂੰ ਸੰਗਠਨ ਇੰਚਾਰਜ ਲਾਇਆ ਗਿਆ ਹੈ। ਨਵੇਂ ਸੰਗਠਨ ਇੰਚਾਰਜ ਲੱਗਣ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਇਹਨਾਂ ਚਾਰੇ ਆਗੂਆਂ ਨੂੰ ਵਧਾਈ ਦਿੱਤੀ ਗਈ ਹੈ। ਉਧਰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਉਪਕਾਰ ਸਿੰਘ ਜਾਖੜ ਵੱਲੋਂ ਵੀ ਉਕਤ ਚਾਰੇ ਆਗੂਆਂ ਨੂੰ ਫਾਜਿਲਕਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਿਆਂ ਵਿੱਚ ਸੰਗਠਨ ਇੰਚਾਰਜ ਲਗਾਉਣ ਲਈ ਪਾਰਟੀ ਹਾਈ ਕਮਾਂਡ ਧੰਨਵਾਦ ਕੀਤਾ ਗਿਆ ਹ। ਉਪਕਾਰ ਸਿੰਘ ਜਾਖੜ ਨੇ ਕਿਹਾ ਕਿ ਸਾਰੇ ਸਾਥੀਆਂ ਨੂੰ ਬਹੁਤ ਬਹੁਤ ਮੁਬਾਰਕਾਂ … ਅਤੇ ਉਮੀਦ ਹੈ ਪਾਰਟੀ ਦੇ ਸੰਗਠਨ ਨੂੰ ਹੋਰ ਮਜਬੂਤੀ ਦੇਣ ਲਈ ਮਿਹਨਤ ਕਰਨਗੇ।

CATEGORIES
Share This

COMMENTS

Wordpress (0)
Disqus ( )
Translate