ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਅਬੋਹਰ ਵਿੱਚ CASO ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ

ਐਸਐਸਪੀ ਫਾਜ਼ਿਲਕਾ ਦੀ ਅਗਵਾਈ ਹੇਠ ਅਬੋਹਰ ਦੇ ਪੰਜਪੀਰ ਨਗਰ ਵਿੱਚ ਰੇਡ

ਫਾਜ਼ਿਲਕਾ, 26 ਜੂਨ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਵਿੱਚ ਫਾਜ਼ਿਲਕਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ। ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ. ਪੰਜਾਬ ਅਤੇ ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਜੀ ਦੀਆਂ ਹਦਾਇਤਾਂ ਅਧੀਨ ਸ੍ਰੀ ਗੁਰਮੀਤ ਸਿੰਘ ਪੀ.ਪੀ.ਐਸ, ਐਸ.ਐਸ.ਪੀ. ਫਾਜ਼ਿਲਕਾ ਜੀ ਦੀ ਅਗਵਾਈ ਹੇਠ ਸਬ ਡਵੀਜ਼ਨ ਅਬੋਹਰ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ “ਕੋਰਡਨ ਐਂਡ ਸਰਚ ਓਪਰੇਸ਼ਨ” (CASO) ਚਲਾਇਆ ਗਿਆ।

ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਨੇ ਐਸ.ਐਸ.ਪੀ. ਫਾਜ਼ਿਲਕਾ ਜੀ ਦੀ ਅਗਵਾਈ ਹੇਠ ਅਬੋਹਰ ਦੇ ਪੰਜਪੀਰ ਨਗਰ ਵਿਚ ਵੱਡੇ ਪੱਧਰ ਤੇ ਛਾਪੇਮਾਰੀ ਕੀਤੀ ਗਈ।
ਇਸ ਕਾਰਵਾਈ ਵਿੱਚ ਡੀਐਸਪੀ ਸਬ ਡਵੀਜ਼ਨ ਅਬੋਹਰ, ਮੁੱਖ ਅਫ਼ਸਰ ਥਾਣਾ ਸਿਟੀ 1 ਅਤੇ 2 ਅਬੋਹਰ ਅਤੇ ਇੰਚਾਰਜ CIA -2 ਫਾਜ਼ਿਲਕਾ ਅਤੇ 100 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਿਲ ਰਹੇ।

ਨਸ਼ਾ ਤਸਕਰਾਂ ਦੇ ਘਰਾਂ ਅਤੇ ਠਿਕਾਣਿਆਂ ਦੀ ਗਹਿਰੀ ਤਲਾਸ਼ੀ ਲੈ ਕੇ ਨਸ਼ਿਆਂ ਦੀ ਚੋਰੀ-ਛੁਪੇ ਹੋ ਰਹੀ ਸਪਲਾਈ ਚੇਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ। ਇਹ ਕਾਰਵਾਈ ਨਸ਼ਾ ਮੁਕਤ ਪੰਜਾਬ ਵੱਲ ਇਕ ਮਹੱਤਵ ਪੂਰਨ ਕਦਮ ਹੈ।

ਸ੍ਰੀ ਗੁਰਮੀਤ ਸਿੰਘ ਐਸਐਸਪੀ ਫਾਜ਼ਿਲਕਾ ਨੇ ਦੱਸਿਆ ਕਿ ਇਹ ਮੁਹਿੰਮ ਪੰਜਾਬ ਸਰਕਾਰ ਅਤੇ ਮਾਨਯੋਗ ਡੀ.ਜੀ.ਪੀ. ਪੰਜਾਬ ਦੀ ਅਗਵਾਈ ਹੇਠ 01 ਮਾਰਚ 2025 ਤੋਂ ਸ਼ੁਰੂ ਕੀਤੀ ਗਈ ਸੀ। ਜਿਸ ਤੋਂ ਲੈ ਕੇ ਹੁਣ ਤੱਕ ਇਸ ਨੇ ਨਸ਼ਾ ਤਸਕਰੀ ਦੇ ਨੈੱਟਵਰਕ ਨੂੰ ਭਾਰੀ ਝਟਕਾ ਦਿੱਤਾ ਹੈ। ਉਹਨਾਂ ਸਪਸ਼ਟ ਕੀਤਾ ਕਿ ਇਹ ਸੰਘਰਸ਼ ਹੁਣ ਰੁਕਣ ਵਾਲਾ ਨਹੀਂ। ਹਰ ਨਸ਼ਾ ਤਸਕਰ ਪੁਲਿਸ ਦੀ ਰਡਾਰ ‘ਤੇ ਹੈ। ਨਸ਼ਾ ਮੁਕਤ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਅਜਿਹੀਆਂ ਕਾਰਵਾਈਆਂ ਨਿਰੰਤਰ ਚਲਦੀਆਂ ਰਹਿਣਗੀਆਂ। ਕਿਸੇ ਵੀ ਨਸ਼ਾ ਤਸਕਰ ਨੂੰ ਨਹੀਂ ਬਖ਼ਸ਼ਿਆ ਜਾਵੇਗਾ।

CATEGORIES
Share This

COMMENTS

Wordpress (0)
Disqus ( )
Translate