ਪੁਲਿਸ ਨੇ ਵਿਕਰਮ ਮਜੀਠੀਆ ਦੁਆਲੇ ਸ਼ਿਕੰਜਾ ਕੱਸਿਆ
ਮਜੀਠੀਆ ਦੇ ਘਰ ‘ਤੇ ਛਾਪੇਮਾਰੀ ਦੌਰਾਨ ਸਮਰਥਕਾਂ ਨੂੰ ਪੁਲਿਸ ਵਿਰੁੱਧ ਭੜਕਾਉਣ ਦੀ ਸ਼ਿਕਾਇਤ
ਜਾਂਚ ਟੀਮ ਨੇ ਮਜੀਠੀਆ ਵਿਰੁੱਧ ਅਧਿਕਾਰੀਆਂ ਨੂੰ ਧਮਕੀਆਂ ਦੇਣ, ਧੱਕਾ-ਮੁੱਕੀ ਕਰਨ, ਸਬੂਤ ਨਸ਼ਟ ਕਰਨ ਦੀ ਸਾਜ਼ਿਸ਼ ਰਚਣ ਅਤੇ ਸਮਰਥਕਾਂ ਨੂੰ ਹਮਲਾ ਕਰਨ ਲਈ ਭੜਕਾਉਣ ਦੇ ਦੋਸ਼ ਹੇਠ ਸ਼ਿਕਾਇਤ ਦਰਜ ਕਰਵਾਈ
ਵਿਜੀਲੈਂਸ ਟੀਮ ਨੂੰ ਉਸ ਘਰ ਵਿੱਚ ਕੇਸ ਨਾਲ ਸਬੰਧਤ ਮਹੱਤਵਪੂਰਨ ਦਸਤਾਵੇਜ਼ਾਂ ਬਾਰੇ ਜਾਣਕਾਰੀ ਸੀ
ਵਿਜੀਲੈਂਸ ਟੀਮ ਦੀ ਸ਼ਿਕਾਇਤ ਅਨੁਸਾਰ ਸਮਰਥਕਾਂ ਨੂੰ ਜਾਣਬੁੱਝ ਕੇ ਉਸ ਜਗ੍ਹਾ ਦੀ ਤਲਾਸ਼ੀ ਰੋਕਣ ਲਈ ਭੜਕਾਇਆ ਗਿਆ ਸੀ
ਵਿਜੀਲੈਂਸ ਟੀਮ ‘ਤੇ ਉਨ੍ਹਾਂ ਨੂੰ ਸਬੂਤ ਇਕੱਠੇ ਕਰਨ ਤੋਂ ਰੋਕਣ ਲਈ ਹਮਲਾ ਕੀਤਾ ਗਿਆ ਸੀ।
ਇਸ ਜਾਇਦਾਦ ਦਾ ਕੇਸ ਅਤੇ 540 ਕਰੋੜ ਰੁਪਏ ਦੇ ਡਰੱਗ ਮਨੀ ਨਾਲ ਡੂੰਘਾ ਸਬੰਧ ਦੱਸਿਆ ਜਾ ਰਿਹਾ ਹੈ।
ਇਸ ਘਰ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਰਹਿੰਦੇ ਸਨ ਜਿੱਥੇ ਵਿਕਰਮ ਮਜੀਠੀਆ ਦੇ ਸਮਰਥਕਾਂ ਨੇ ਵਿਜੀਲੈਂਸ ਟੀਮ ਨੂੰ ਜਾਂਚ ਕਰਨ ਤੋਂ ਰੋਕਿਆ ਸੀ।
ਪੁਲਿਸ ਇਸ ਮਾਮਲੇ ਵਿੱਚ ਮਜੀਠੀਆ ਵਿਰੁੱਧ ਨਵਾਂ ਕੇਸ ਦਰਜ ਕਰ ਸਕਦੀ ਹੈ

CATEGORIES ਪੰਜਾਬ
TAGS punjab news


